ਪੰਜਾਬ ਵਿੱਚ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਦਰਜ ਕੀਤਾ ਗਿਆ ਹੈ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਇਲਾਕਾ ਬਣਿਆ ਹੋਇਆ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਔਸਤ ਤਾਪਮਾਨ ਤੋਂ 6.2 ਡਿਗਰੀ ਵੱਧ ਹੈ।
ਮੁੱਖ ਮੰਤਰੀ ਮਾਨ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ
ਇਸ ਵਿਚਾਲੇ ਹੀ ਰਾਹਤ ਭਰੀ ਖਬਰ ਸਾਹਮਣੇ ਆਈ ਹੈ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਕਾਰਨ ਮੌਸਮ ਬਦਲ ਜਾਵੇਗਾ ਅਤੇ ਗਰਮੀ ਤੋਂ ਕੁਝ ਦਿਨ ਰਾਹਤ ਰਹੇਗੀ। ਹਿਮਾਚਲ ਵਿੱਚ ਬਰਫ਼ਬਾਰੀ ਹੋਈ ਹੈ। ਅਜਿਹੀ ਸਥਿਤੀ ਵਿੱਚ, 14 ਅਪ੍ਰੈਲ ਤੱਕ ਹੀਟ ਵੇਵ ਨਹੀਂ ਚਲੇਗੀ। ਅੱਜ, 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਹਵਾਵਾਂ ਦੀ ਗਤੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ।ਤਾਪਮਾਨ ਵੀ ਘੱਟ ਜਾਵੇਗਾ। ਮੋਹਾਲੀ ‘ਚ ਅੱਜ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗੀ, ਇੱਕ ਜਾਂ ਦੋ ਵਾਰ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 23 ਤੋਂ 36 ਡਿਗਰੀ ਦੇ ਵਿਚਕਾਰ ਰਹੇਗਾ।