ਹਾਲੇ ਨਹੀਂ ਮਿਲੇਗੀ ਠੰਡ ਤੋਂ ਰਾਹਤ! ਪੰਜਾਬ ‘ਚ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਚੰਡੀਗੜ੍ਹ, 2 ਫਰਵਰੀ: ਪੰਜਾਬ ਵਿਚ ਠੰਢ ਦਾ ਕਹਿਰ ਇਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ।ਸ਼ਨੀਵਾਰ ਸਵੇਰ ਤੋਂ ਹੀ ਪੰਜਾਬ ‘ਚ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਿੱਚ ਅੱਜ ਵੀ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਰਾਤ ਤੋਂ ਹੀ ਸੰਘਣੀ ਧੁੰਦ ਦਿਖਾਈ ਦੇਣ ਲੱਗ ਗਈ ਸੀ। ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਐਤਵਾਰ ਨੂੰ ਪੰਜਾਬ ‘ਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।
ਤਾਪਮਾਨ ‘ਚ ਗਿਰਾਵਟ
ਪੰਜਾਬ ਚ ਬੀਤੇ ਕੱਲ੍ਹ ਵੀ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਸੀ। ਇਸ ਤੋਂ ਬਾਅਦ ਦਿਨ ਭਰ ਬੱਦਲਵਾਈ ਬਣੀ ਰਹੀ। ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੀ। ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਵਿੱਚ ਦਿਨ ਦਾ ਤਾਪਮਾਨ 2.3 ਡਿਗਰੀ ਘੱਟ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 1.8 ਡਿਗਰੀ ਘੱਟ ਸੀ। ਪਰ ਆਉਣ ਵਾਲੇ ਕੁਝ ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਹੇਠਾਂ ਆ ਸਕਦਾ ਹੈ। ਇਸ ਤੋਂ ਬਾਅਦ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।
ਕੇਂਦਰੀ ਬਜਟ 2025 ‘ਚ ਇੱਕ ਵਾਰ ਫ਼ਿਰ ਪੰਜਾਬ ਨੂੰ ਕੀਤਾ ਗਿਆ ‘ਅਣਦੇਖਿਆ’- ਮੁੱਖ ਮੰਤਰੀ ਮਾਨ