ਪੰਜਾਬ ਸਣੇ ਚੰਡੀਗੜ੍ਹ ‘ਚ ਮੀਂਹ ਦਾ ਅਲਰਟ, ਕਈ ਥਾਈਂ ਗੜੇਮਾਰੀ ਦੀ ਵੀ ਸੰਭਾਵਨਾ
ਹਿਮਾਚਲ ‘ਚ ਬਰਫਬਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਦਾ ਮੌਸਮ ਠੰਡਾ ਹੋ ਗਿਆ ਹੈ। ਕਈ ਇਲਾਕਿਆਂ ‘ਚ ਸਵੇਰ ਅਤੇ ਸ਼ਾਮ ਨੂੰ ਧੁੰਦ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 26 ਦਸੰਬਰ ਤੋਂ 28 ਦਸੰਬਰ ਤੱਕ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਸਮੇਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਗੜੇਮਾਰੀ ਅਤੇ ਤੂਫਾਨ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਇਨ੍ਹਾਂ ਜ਼ਿਲਿਆਂ ‘ਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ
ਦੱਸ ਦਈਏ ਕਿ ਅੱਜ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਅਗਲੇ ਤਿੰਨ ਦਿਨ ਮੀਂਹ ਪੈਣ ਨਾਲ ਠੰਡ ਹੋਰ ਵੱਧ ਜਾਵੇਗੀ।
ਜੰਮੂ-ਕਸ਼ਮੀਰ ‘ਚ ਫੌਜ ਦਾ ਵਾਹਨ ਹਾਦਸਾਗ੍ਰਸਤ, 5 ਜਵਾਨ ਸ਼ਹੀਦ, ਕਈ ਜ਼ਖਮੀ