ਪੰਜਾਬ ‘ਚ ਮਾਨਸੂਨ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤੀ ਵੱਡੀ ਅਪਡੇਟ, ਪੜ੍ਹੋ ਵੇਰਵਾ

0
90
Meteorological department has issued yellow alert in 5 districts of Punjab, heavy rain may occur
Transparent umbrella under heavy rain against water drops splash background. Rainy weather concept.

ਚੰਡੀਗੜ੍ਹ, 20 ਮਈ 2025 – ਪੰਜਾਬ ‘ਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ ਅਤੇ ‘ਲੂ’ ਚੱਲਣ ਕਾਰਨ ਲੋਕ ਹਾਲੋਂ-ਬੇਹਾਲ ਹਨ, ਹਾਲਾਂਕਿ ਆਉਣ ਵਾਲੇ ਦਿਨਾਂ ‘ਚ ਸੂਬੇ ਦੇ ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਗਰਮੀ ਦਰਮਿਆਨ ਲੋਕਾਂ ਨੂੰ ਬੇਸਬਰੀ ਨਾਲ ਮਾਨਸੂਨ ਦਾ ਇੰਤਜ਼ਾਰ ਰਹਿੰਦਾ ਹੈ ਤਾਂ ਜੋ ਮੀਂਹ ਪੈਣ ਨਾਲ ਗਰਮੀ ਘੱਟ ਸਕੇ।

ਪੰਜਾਬ ‘ਚ ਮਾਨਸੂਨ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦੇਈਏ ਕਿ ਆਮ ਤੌਰ ‘ਤੇ ਮਾਨਸੂਨ 30 ਜੂਨ ਤੋਂ 5 ਜੁਲਾਈ ਦੇ ਵਿਚਕਾਰ ਪੰਜਾਬ ਨੂੰ ਕਵਰ ਕਰ ਲੈਂਦਾ ਹੈ ਪਰ ਇਸ ਵਾਰ ਮੌਸਮ ਵਿਭਾਗ ਦਾ ਮੰਨਣਾ ਹੈ ਕਿ ਪੰਜਾਬ ‘ਚ ਮਾਨਸੂਨ ਜਲਦੀ ਆ ਜਾਵੇਗਾ। ਇਹ ਉਮੀਦ ਕੀਤੀ ਜਾ ਰਹੀ ਹੈ।

ਮਾਨਸੂਨ 25 ਤੋਂ 30 ਜੂਨ ਵਿਚਕਾਰ ਆ ਸਕਦਾ ਹੈ ਅਤੇ ਇਹ ਬਠਿੰਡਾ ਜਾਂ ਫਿਰੋਜ਼ਪੁਰ ਵਰਗੇ ਇਲਾਕਿਆਂ ‘ਚ ਪਹੁੰਚ ਸਕਦਾ ਹੈ। ਇਸ ਤੋਂ ਬਾਅਦ 5 ਜੁਲਾਈ ਤੋਂ ਬਾਅਦ ਸੂਬੇ ‘ਚ ਬਾਰਸ਼ ਸ਼ੁਰੂ ਹੋ ਸਕਦੀ ਹੈ ਅਤੇ ਗਰਮੀ ਤੋਂ ਲੋਕਾਂ ਨੂੰ ਥੋੜ੍ਹੀ ਰਾਹਤ ਮਿਲ ਸਕਦੀ ਹੈ।

LEAVE A REPLY

Please enter your comment!
Please enter your name here