ਉਦਯੋਗਾਂ ਦਾ ਕੇਂਦਰ ਬਣੇਗਾ ਪੰਜਾਬ : ਕੈਬਨਿਟ ਮੰਤਰੀ

0
3
Cabinet Minister

ਚੰਡੀਗੜ੍ਹ, 16 ਅਕਤੂਬਰ 2025 : ਇਨਵੈਸਟ ਪੰਜਾਬ (Invest Punjab) ਵੱਲੋਂ ਬੰਗਲੁਰੂ ਵਿਖੇ ‘ਇਨਵੈਸਟ ਪੰਜਾਬ ਤਹਿਤ ਕਾਰੋਬਾਰੀ ਆਗੂਆਂ ਨਾਲ ਗੱਲਬਾਤ` ਵਿਸ਼ੇ ‘ਤੇ ਕਰਵਾਈ ਗਈ ਦੋ-ਰੋਜ਼ਾ ਮਿਲਣੀ ਦੀ ਮੇਜ਼ਬਾਨੀ ਕੀਤੀ ਗਈ । ਇਸ ਮਿਲਣੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਵਾਲੀ ਟੀਮ ਨੂੰ ਉਦਯੋਗ ਜਗਤ ਦੇ ਪ੍ਰਮੁੱਖ ਆਗੂਆਂ ਤੋਂ ਸਕਾਰਾਤਮਕ ਹੁੰਗਾਰਾ ਮਿਲਿਆ ।

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਕੈਬਨਿਟ ਮੰਤਰੀ ਸੰਜੀਵ ਅਰੋੜਾ (Cabinet Minister Sanjeev Arora) ਨੇ ਪ੍ਰਮੁੱਖ ਉਦਯੋਗਪਤੀਆਂ ਨਾਲ ਉਨ੍ਹਾਂ ਦੀਆਂ ਨਿਵੇਸ਼ ਤਰਜੀਹਾਂ ਨੂੰ ਜਾਣਨ ਲਈ ਵਨ-ਟੂ-ਵਨ ਅਤੇ ਗਰੁੱਪ ਚਰਚਾਵਾਂ ਕੀਤੀਆਂ ਅਤੇ ਉਨ੍ਹਾਂ ਅੱਗੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਪ੍ਰਗਤੀਸ਼ੀਲ ਨੀਤੀਆਂ ਅਤੇ ਪ੍ਰੋਤਸਾਹਨ ਦਾ ਖਾਕਾ ਪੇਸ਼ ਕੀਤਾ ।ਮੁੱਖ ਗੱਲਬਾਤ ਵਿੱਚ ਇੰਟਲ, ਅਰਜਸ ਸਟੀਲ, ਹਿੰਦੁਸਤਾਨ ਏਰੋਨੌਟਿਕਸ ਲਿਮਟਿਡ, ਆਈਡੀਆ ਫੋਰਜ, ਸੋਨਾਟਾ ਸਾਫਟਵੇਅਰ, ਰਾਇਲ ਆਰਚਿਡ ਹੋਟਲਜ਼, ਇੰਡੀਆ ਇਲੈਕਟ੍ਰਾਨਿਕਸ ਐਂਡ ਸੈਮੀਕੰਡਕਟਰ ਐਸੋਸੀਏਸ਼ਨ, ਆਈਈਡੀਏ ਅਤੇ ਟਿਸੌਲਵ ਨਾਲ ਜੁੜੇ ਸੀ. ਐਕਸ. ਓਜ. ਦੇ ਸੋਸਾਇਟੀ ਆਫ਼ ਇੰਡੀਅਨ ਡਿਫੈਂਸ ਮੈਨੂਫੈਕਚਰਰਜ਼ , ਅਰਵਿੰਦ ਕੰਸਲਟੈਂਸੀ,ਯੂ. ਐਚ. ਪੀ.,ਆਈ. ਈ. ਐਸ. ਏ.,ਐਸ. ਈ. ਐਮ. ਆਈ, ੲਨਫਾਨੀਓਨ ਟੈਕਨਾਲੋਜੀ, ਐਸਸੀਐਲ ਅਤੇ ਉਦਯੋਗਿਕ ਵਿਕਾਸ ਲਈ ਪੰਜਾਬ ਨਾਲ ਜੁੜੀਆਂ ਹੋਰ ਕੰਪਨੀਆਂ ਸ਼ਾਮਲ ਸਨ ।

ਅਰੋੜਾ ਨੇ ਉਦਯੋਗ ਜਗਤ ਦੇ ਆਗੂਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਦਿੱਤਾ ਸੱਦਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਨ੍ਹਾਂ ਉਦਯੋਗਿਕ ਆਗੂਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਰਸਮੀ ਸੱਦਾ ਦਿੱਤਾ, ਜਿਸ ਵਿੱਚ ਉਦਯੋਗਿਕ ਗਤੀਸ਼ੀਲਤਾ, ਰੁਜ਼ਗਾਰ ਉਤਪਤੀ ਅਤੇ ਕਾਰੋਬਾਰ-ਅਨੁਕੂਲ ਵਾਤਾਵਰਣ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ `ਤੇ ਜ਼ੋਰ ਦਿੱਤਾ ਗਿਆ । ਉਨ੍ਹਾਂ ਨੇ ਪ੍ਰੋਜੈਕਟ ਲਾਗੂਕਰਨ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਸੁਚਾਰੂ ਸੁਵਿਧਾ ਪ੍ਰਣਾਲੀਆਂ ਅਤੇ ਬੁਨਿਆਦੀ ਢਾਂਚੇ ਦੇ ਅੱਪਗ੍ਰੇਡਾਂ ਬਾਰੇ ਜਾਣਕਾਰੀ ਦਿੱਤੀ ।

ਇਨਵੈਸਟ ਪੰਜਾਬ ਦੇ ਰੋਡ ਸ਼ੋਅ ਦੌਰਾਨ ਕੀਤੀ ਚੋਟੀ ਦੇ ਕਾਰਪੋਰੇਟਾਂ ਨਾਲ ਭਵਿੱਖੀ ਨਿਵੇਸ਼ ਸਬੰਧੀ ਗੱਲਬਾਤ

ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਨਵੈਸਟ ਪੰਜਾਬ ਦੇ ਰੋਡ ਸ਼ੋਅ (Roadshow) ਦੌਰਾਨ ਟੀਮ ਨੇ ਹੀਰੋ ਗਰੁੱਪ, ਅੰਬਰ ਇੰਟਰਪ੍ਰਾਈਜ਼, ਆਈ, ਟੀ. ਸੀ., ਵਰੁਣ ਬੇਵਰੇਜ ਤੋਂ ਜੈਪੁਰੀਆਜ਼, ਇੰਟਲ, ਐਚਏਐਲ, ਅਰਜਸ ਸਟੀਲ, ਮੇਦਾਂਤਾ ਹਸਪਤਾਲ, ਰਾਇਲ ਆਰਚਿਡ, ਸੋਨਾਟਾ ਸਾਫਟਵੇਅਰ, ਓ. ਐਲ. ਏ, ਆਈਡੀਆਫੋਰਜ, ਤਾਜ ਹੋਟਲਜ਼ ਲਈ ਆਈ. ਐਚ. ਸੀ. ਐਲ., ਰਾਲਸਨ, ਜੇਨਪੈਕਟ, ਮਿੰਡਾ ਗਰੁੱਪ, ਜੀ. ਐਮ. ਆਰ., ਨਿਊ ਹਾਲੈਂਡ, ਏ. ਆਈ. ਪੀ. ਐਲ., ਦਾਵਤ ਰਾਈਸ ਗਰੁੱਪ, ਏ. ਸੀ. ਕੇ. ਐਮ. ਈ. ਸੋਲਰ, ਇਨਫੋ ਐੱਜ ਸਮੇਤ ਚੋਟੀ ਦੇ ਕਾਰਪੋਰੇਟਾਂ ਨਾਲ ਭਵਿੱਖੀ ਨਿਵੇਸ਼ ਸਬੰਧੀ ਗੱਲਬਾਤ ਕੀਤੀ ।

ਵੱਖ-ਵੱਖ ਗਰੁੱਪਾਂ ਨੇ ਪਾਇਆ ਹੈ ਰਾਸ਼ਟਰ ਨਿਰਮਾਣ ਵਿਚ ਨਿਰੰਤਰ ਯੋਗਦਾਨ

ਉਨ੍ਹਾਂ ਨੇ ਪੰਜਾਬ ਵਿੱਚ ਪਹਿਲਾਂ ਹੀ ਵਧ-ਫੁੱਲ ਰਹੇ ਅਤੇ ਫੈਲ ਰਹੇ ਬ੍ਰਾਂਡਾਂ/ਕਾਰਪੋਰੇਟਾਂ- ਜਿਵੇਂ ਨੈਸਲੇ, ਫਰੂਡੇਨਬਰਗ, ਡੈਨਨ, ਟਾਟਾ ਸਟੀਲਜ਼, ਸਨਾਤਨ ਟੈਕਸਟਾਈਲਜ਼, ਆਈ. ਟੀ. ਸੀ., ਹਿੰਦੁਸਤਾਨ ਲੀਵਰਜ਼, ਪੈਪਸੀਕੋ, ਵਰਬੀਓ, ਇਨਫੋਸਿਸ, ਮਹਿੰਦਰਾ, ਸੈਮੀਕੰਡਕਟਰਾਂ ਲਈ ਸੀਡੀਆਈਐਲ ਬਾਰੇ ਵੀ ਚਾਣਨਾ ਪਾਇਆ । ਉਨ੍ਹਾਂ ਕਿਹਾ ਕਿ ਹੀਰੋ, ਮੋਂਟੇ ਕਾਰਲੋ, ਕ੍ਰੀਮਿਕਾ, ਟ੍ਰਾਈਡੈਂਟ, ਸੋਨਾਲੀਕਾ ਟਰੈਕਟਰ, ਨਿਵੀਆ ਸਪੋਰਟਸ ਵਰਗੇ ਘਰੇਲੂ ਪੰਜਾਬੀ ਬ੍ਰਾਂਡ ,ਕਿਸੇ ਜਾਣ-ਪਛਾਣ ਦੇ ਮੁਥਾਜ ਨਹੀਂ ਹਨ, ਨੇ ਰਾਸ਼ਟਰ ਨਿਰਮਾਣ ਵਿੱਚ ਨਿਰੰਤਰ ਯੋਗਦਾਨ ਪਾਇਆ ਹੈ ।

ਇਨਫੋਸਿਸ ਦੀ ਵਧ ਰਹੀ ਮੌਜੂਦਗੀ ਸਦਕਾ ਇਹ ਖੇਤਰ ਕੁਸ਼ਲ ਵਿਕਾਸ ਦੇ ਮੌਕੇ ਤਲਾ਼ਸਦੀਆਂ ਪ੍ਰਮੁੱਖ ਕੰਪਨੀਆਂ ਨੂੰ ਕਰ ਰਿਹਾ ਹੈ ਆਕਰਸਿ਼ਤ

ਆਸਾਨ ਪਹੁੰਚ, ਆਧੁਨਿਕ ਬੁਨਿਆਦੀ ਢਾਂਚੇ ਅਤੇ ਕਿਫ਼ਾਇਤੀ ਦਰਾਂ `ਤੇ ਹੁਨਰਮੰਦ ਸਟਾਫ਼ ਦੀ ਉਪਲਬਧਤਾ ਦੇ ਨਾਲ ਮੋਹਾਲੀ ਆਈ. ਟੀ. ਸੈਮੀਕੰਡਕਟਰਜ਼ ਅਤੇ ਡੇਟਾ ਸੈਂਟਰਾਂ ਵਿੱਚ ਉੱਚ-ਤਕਨੀਕੀ ਨਿਵੇਸ਼ਾਂ ਲਈ ਇੱਕ ਪ੍ਰਮੁੱਖ ਕੇਂਦਰ ਵਜੋਂ ਉਭਰਿਆ ਹੈ । ਇਨਫੋਸਿਸ ਦੀ ਵਧ ਰਹੀ ਮੌਜੂਦਗੀ ਸਦਕਾ ਇਹ ਖੇਤਰ ਕੁਸ਼ਲ ਵਿਕਾਸ ਦੇ ਮੌਕੇ ਤਲਾ਼ਸਦੀਆਂ ਪ੍ਰਮੁੱਖ ਕੰਪਨੀਆਂ ਨੂੰ ਆਕਰਸਿ਼ਤ ਕਰ ਰਿਹਾ ਹੈ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦਾ ਮਜ਼ਬੂਤ ਅਕਾਦਮਿਕ ਵਾਤਾਵਰਨ- ਜਿਸ ਵਿੱਚ ਆਈਆਈਟੀ ਰੋਪੜ, ਆਈਐਸਬੀ, ਆਈਆਈਐਸਈਆਰ, ਥਾਪਰ, ਸੀਡੀਆਈਐਲ ਅਤੇ ਹੋਰ ਸ਼ਾਮਲ ਹਨ-ਨਾਲ ਸਿਰਫ਼ ਨਵੀਨਤਾ ਨੂੰ ਹੁਲਾਰਾ ਦੇ ਰਿਹਾ ਹੈ ਸਗੋਂ ਉੱਨਤ ਉਦਯੋਗਾਂ ਲਈ ਰਾਹ ਪੱਧਰਾ ਕਰਕੇ ਸੂਬੇ ਦੀ ਸਥਿਤੀ ਨੂੰ ਮਜ਼ਬੂਤ ਕਰ ਰਿਹਾ ਹੈ ।

ਨਿਵੇਸ਼ ਪੰਜਾਬ ਵੱਲੋਂ ਨਿਵੇਸ਼ਕਾਂ ਦੀ ਦਿਲਚਸਪੀ ਨੂੰ ਠੋਸ ਭਾਈਵਾਲੀ ਅਤੇ ਨਿਵੇਸ਼ਾਂ ਵਿੱਚ ਬਦਲਣ ਲਈ ਆਪਣੇ ਯਤਨ ਰੱਖੇ ਜਾਣਗੇ ਜਾਰੀ

ਅਰੋੜਾ ਨੇ ਅੱਗੇ ਕਿਹਾ ਕਿ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ (National Convener Arvind Kejriwal) ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ, ਗਤੀਸ਼ੀਲ ਉਦਯੋਗਿਕ ਵਿਕਾਸ ਅਤੇ ਵਿਸਤ੍ਰਿਤ ਆਰਥਿਕ ਮੌਕਿਆਂ ਨਾਲ ਲੈਸ ਇੱਕ ਨਵਾਂ ਪੰਜਾਬ ਸਿਰਜਣ ਦੀ ਸੋਚ ਨੂੰ ਅੱਗੇ ਵਧਾ ਰਹੀ ਹੈ । ਨਿਵੇਸ਼ ਪੰਜਾਬ ਵੱਲੋਂ ਨਿਵੇਸ਼ਕਾਂ ਦੀ ਦਿਲਚਸਪੀ ਨੂੰ ਠੋਸ ਭਾਈਵਾਲੀ ਅਤੇ ਨਿਵੇਸ਼ਾਂ ਵਿੱਚ ਬਦਲਣ ਲਈ ਆਪਣੇ ਯਤਨ ਜਾਰੀ ਰੱਖੇ ਜਾਣਗੇ । ਸਮਾਗਮ ਵਿੱਚ ਪੀ. ਡੀ. ਸੀ. ਦੇ ਵਾਈਸ ਚੇਅਰਪਰਸਨ ਸੀਮਾ ਬਾਂਸਲ, ਉਦਯੋਗ ਅਤੇ ਵਣਜ ਦੇ ਸਕੱਤਰ ਕੇ.ਕੇ. ਯਾਦਵ, ਪੀ. ਐਸ. ਆਈ. ਈ. ਸੀ. ਦੇ ਮੈਨੇਜਿੰਗ ਡਾਇਰੈਕਟਰ ਸੌਰਭੀ ਮਲਿਕ, ਇਨਵੈਸਟ ਪੰਜਾਬ ਦੇ ਸੀ. ਈ. ਓ. ਅਮਿਤ ਢਾਕਾ, ਕੇ. ਪੀ. ਐਮ. ਜੀ. ਤੋਂ ਗੌਰਵ, ਇਨਵੈਸਟ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਸਮੇਤ ਪ੍ਰਮੁੱਖ ਪਤਵੰਤੇ ਮੌਜੂਦ ਸਨ ।

Read More : ‘ਆਪ’ ਉਮੀਦਵਾਰ ਸੰਜੀਵ ਅਰੋੜਾ ਅੱਜ ਦਾਖਲ ਕਰਨਗੇ ਨਾਮਜ਼ਦਗੀ ਪੱਤਰ ; ‘ਆਪ’ ਵੱਲੋਂ ਕੀਤਾ ਜਾਵੇਗਾ ਮੈਗਾ ਰੋਡ ਸ਼ੋਅ

LEAVE A REPLY

Please enter your comment!
Please enter your name here