ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀਆਈਪੀ ਸੁਰੱਖਿਆ ਉਤੇ ਕੈਂਚੀ ਫੇਰ ਦਿੱਤੀ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।
ਸਰਕਾਰ ਨੇ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ, ਰਾਣਾ ਕੇਪੀ, ਬਿਰਕਮ ਮਜੀਠੀਆ ਦੀ ਪਤਨੀ ਗਵੀਨ ਕੌਰ, ਬਲਵਿੰਦਰ ਲਾਡੀ, ਦਵਿੰਦਰ ਘਬਾਇਆ, ਹਰਦਿਆਲ ਕੰਬੋਜ, ਜਗਦੇਵ ਕਮਾਲੂ, ਕੁਲਜੀਤ ਨਾਗਰਾ, ਰੁਪਿੰਦਰ ਰੂਬੀ, ਸੁਖਦੇਵ ਸਿੰਘ ਢੀਂਡਸਾ, ਨਿਰਮਲ ਸਿੰਘ ਸ਼ੁਤਰਾਣਾ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।
ਪ੍ਰਦਾਨ ਕੀਤੀ ਗਈ ਸੁਰੱਖਿਆ ਨੂੰ ਤੁਰੰਤ ਵਾਪਸ ਲੈਣ ਦੇ ਹੁਕਮ ਦਿੱਤੇ ਗਏ ਹਨ ਅਤੇ ਪੁਲਿਸ ਮੁਲਾਜ਼ਮਾਂ ਨੂੰ 28 ਮਈ ਨੂੰ
ਜਲੰਧਰ ਛਾਉਣੀ ਵਿਖੇ ਸਪੈਸ਼ਲ .ਡੀਜੀਐਲਪੀ ਸਟੇਟ ਆਰਮਡ ਪੁਲਿਸ, ਜੇਆਰਸੀ ਕੋਲ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਸੂਚੀ ਵਿੱਚ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਅੰਮ੍ਰਿਤਸਰ, ਸ਼ਮਸ਼ੇਰ ਸਿੰਘ ਦੂਲੋਂ ਸਾਬਕਾ ਮੈਂਬਰ ਰਾਜ ਸਭਾ, ਸਾਬਕਾ ਵਿਧਾਇਕ,
ਸਾਬਕਾ ਸਪੀਕਰ, ਸੇਵਾਮੁਕਤ ਪੁਲਿਸ ਮੁਲਾਜ਼ਮ ਅਤੇ ਵਿਅਕਤੀ ਸ਼ਾਮਲ ਹਨ।