ਪੰਜਾਬ ਦੇ ਇਨ੍ਹਾਂ 9 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ
ਚੰਡੀਗੜ੍ਹ : ਪੰਜਾਬ-ਚੰਡੀਗੜ੍ਹ ‘ਚ ਰਾਤ ਸਮੇਂ ਠੰਡ ਵਧ ਗਈ ਹੈ। ਪੰਜਾਬ ‘ਚ ਅੱਜ ਯਾਨੀ ਸ਼ੁੱਕਰਵਾਰ ਨੂੰ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਕੁਝ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਰਹਿ ਸਕਦੀ ਹੈ। ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਪਰ ਪੰਜਾਬ-ਚੰਡੀਗੜ੍ਹ ‘ਚ ਇਸ ਦਾ ਅਸਰ ਘੱਟ ਹੋਵੇਗਾ।
ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ
ਮੌਸਮ ਕੇਂਦਰ ਮੁਤਾਬਕ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੈ। ਆਉਣ ਵਾਲੇ ਹਫ਼ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਚੰਡੀਗੜ੍ਹ ‘ਚ ਸਵੇਰੇ ਹਲਕੀ ਧੁੰਦ ਛਾਈ ਰਹੇਗੀ ਪਰ ਦਿਨ ਭਰ ਚੰਗੀ ਧੁੱਪ ਰਹੇਗੀ। ਅੱਜ ਤਾਪਮਾਨ 10 ਤੋਂ 26 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।ਲੁਧਿਆਣਾ ‘ਚ ਸਵੇਰੇ ਹਲਕੀ ਧੁੰਦ ਛਾਈ ਰਹੇਗੀ ਪਰ ਦਿਨ ਭਰ ਧੁੱਪ ਰਹੇਗੀ। ਤਾਪਮਾਨ 9 ਤੋਂ 24 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜੋ :ਸਾਰਾਗੜੀ ਦੀ ਜੰਗ ਦਾ ਇਤਿਹਾਸ ਸਕੂਲਾਂ ‘ਚ ਪੜ੍ਹਾਇਆ ਜਾਣਾ ਯਕੀਨੀ ਬਣਾਇਆ ਜਾਵੇਗਾ- ਸੰਧਵਾਂ