ਚੰਡੀਗੜ੍ਹ : ਪੰਜਾਬ ਵਿੱਚ ਚੱਲ ਰਹੇ ਕੋਵਿਡ ਵੈਕਸੀਨੇਸ਼ਨ ਅਭਿਆਨ ਨੂੰ ਹੋਰ ਬੜਾਵਾ ਦੇਣ ਲਈ ਕੈਪਟਨ ਸਰਕਾਰ ਜਲਦ ਹੀ ਰਾਜ ਦੇ ਕਾਲਜਾਂ ‘ਚ 18 ਸਾਲ ਤੋਂ ਜ਼ਿਆਦਾ ਉਮਰ ਦੇ ਸਾਰੇ ਵਿਦਿਆਰਥੀਆਂ, ਪ੍ਰਬੰਧਕੀ ਅਤੇ ਸਿੱਖਿਅਕ ਕਰਮਚਾਰੀਆਂ ਨੂੰ ਟੀਕਾ ਲਗਾਉਣ ਲਈ ਇੱਕ ਵਿਸ਼ੇਸ਼ ਅਭਿਆਨ ਦੀ ਸ਼ੁਰੂਆਤ ਕਰੇਗੀ। ਇਸ ਦੇ ਲਈ ਕਾਲਜਾਂ ‘ਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਸਾਰੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਜੁਲਾਈ ਵਿੱਚ ਹੀ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਜਾਵੇਗੀ। ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਤਾ ‘ਚ ਅੱਜ ਹੋਈ ਬੈਠਕ ਦੇ ਦੌਰਾਨ ਇਹ ਫੈਸਲਾ ਲਿਆ ਗਿਆ।
ਮੁੱਖ ਸਕੱਤਰ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਜ਼ਿਲ੍ਹਾ ਪੱਧਰ ‘ਤੇ ਇੱਕ ਟੀਮ ਨਿਯੁਕਤ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਪ੍ਰਮੁੱਖ ਸਿਹਤ ਸਕੱਤਰ ਹੁਸਨ ਲਾਲ ਨੂੰ ਇੱਕ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਵੀ ਕਿਹਾ ਹੈ, ਤਾਂਕਿ ਰਾਜ ਵਿੱਚ ਕੋਵਿਡ ਨਾਲ ਸਬੰਧਤ ਸਿਹਤ ਬੁਨਿਆਦੀ ਢਾਂਚੇ ਦਾ ਜਲਦ ਤੋਂ ਜਲਦ ਵਰਤੋਂ ਸੁਨਿਸਚਿਤ ਕੀਤਾ ਜਾ ਸਕੇ।









