ਮੋਹਾਲੀ : ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕੀਤਿਆ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ ਅਤੇ ਕਿਸਾਨ ਅਜੇ ਵੀ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਉਥੇ ਹੀ ਇਸ ‘ਚ ਕਿਸਾਨਾਂ ਦੇ ਸਮਰਥਨ ‘ਚ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੇ 19 ਸਤੰਬਰ ਨੂੰ ਮੋਹਾਲੀ ‘ਚ ਕਿਸਾਨ ਮਹਾ ਪੰਚਾਇਤ ਕਰਵਾਉਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਇਸ ਮਹਾ ਪੰਚਾਇਤ ਨੂੰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ, ਰੁਲਦੂ ਮਾਨਸਾ, ਉਗਰਾਹਾਂ, ਹਰਿੰਦਰ ਲਖੋਵਾਲ ਸਮੇਤ ਕਈ ਵੱਡੇ ਕਿਸਾਨ ਆਗੂ ਇਸ ਮਹਾ ਪੰਚਾਇਤ ‘ਚ ਹਿੱਸਾ ਲੈਣਗੇ।