ਵਿਦੇਸ਼ਾਂ ਤੋਂ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਹੋਰ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਕੈਨੇਡਾ ਵਿੱਚ ਗੋਲੀ ਲੱਗਣ ਕਾਰਨ ਇੱਕ 21 ਸਾਲਾ ਪੰਜਾਬੀ ਕੁੜੀ ਦੀ ਮੌਤ ਹੋ ਗਈ। ਮ੍ਰਿਤਕ ਕੁੜੀ ਦੀ ਪਛਾਣ ਹਰਸਿਮਰਤ ਕੌਰ ਰੰਧਾਵਾ ਵਜੋਂ ਹੋਈ ਹੈ, ਜੋ ਕਿ ਕੈਨੇਡਾ ਦੇ ਓਨਟਾਰੀਓ ਦੇ ਹੈਮਿਲਟਨ ਦੇ ਮੋਹੌਕ ਕਾਲਜ ਦੀ ਵਿਦਿਆਰਥਣ ਸੀ। ਟੋਰਾਂਟੋ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਇੱਕ ਪੋਸਟ ਵਿੱਚ ਲਿਖਿਆ, ‘ਅਸੀਂ ਭਾਰਤੀ ਵਿਦਿਆਰਥਣ ਹਰਸਿਮਰਤ ਰੰਧਾਵਾ ਦੀ ਦੁਖਦਾਈ ਮੌਤ ਤੋਂ ਦੁਖੀ ਹਾਂ।’
ਇਹ ਵੀ ਪੜੋ : JEE MAIN ਦਾ ਨਤੀਜਾ ਜਾਰੀ, ਇਨ੍ਹਾਂ ਸੂਬਿਆਂ ਦੇ 24 ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 100 ਪ੍ਰਤੀਸ਼ਤ ਅੰਕ
ਪੁਲਿਸ ਦਾ ਕਹਿਣਾ ਹੈ ਕਿ ਘਟਨਾ ਦੇ ਸਮੇਂ ਪੀੜਤਾ ਕੰਮ ‘ਤੇ ਜਾਣ ਲਈ ਬੱਸ ਸਟਾਪ ‘ਤੇ ਖੜ੍ਹੀ ਬੱਸ ਦੀ ਉਡੀਕ ਕਰ ਰਹੀ ਸੀ ਇਸ ਦੌਰਾਨ ਉਸਨੂੰ ਗੋਲੀ ਲੱਗ ਗਈ। ਓਨਾ ਕਿਹਾ ਕਿ ਬੱਸ ਸਟਾਪ ਦੇ ਨੇੜੇ ਇੱਕ ਕਾਰ ‘ਚੋ ਗੋਲੀਆਂ ਚਲਾਈਆਂ ਗਈਆਂ। ਦਰਅਸਲ ਦੋ ਕਾਰ ਸਵਾਰਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾਈਆਂ ਸਨ। ਇਸ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥਣ ਨੂੰ ਗੋਲ਼ੀ ਲੱਗ ਗਈ ਅਤੇ ਉਸਦੀ ਜਾਨ ਚਲੀ ਗਈ।
ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਾਮ 7.30 ਵਜੇ ਦੇ ਕਰੀਬ ਹੈਮਿਲਟਨ ਦੇ ਅੱਪਰ ਜੇਮਸ ਇਲਾਕੇ ਵਿੱਚ ਗੋਲੀਬਾਰੀ ਦੀ ਰਿਪੋਰਟ ਮਿਲੀ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ, ਤਾਂ ਭਾਰਤੀ ਵਿਦਿਆਰਥਣ ਜ਼ਖਮੀ ਹਾਲਤ ਵਿੱਚ ਮਿਲੀ ਅਤੇ ਉਸਦੀ ਛਾਤੀ ਵਿੱਚ ਗੋਲੀ ਲੱਗੀ ਹੋਈ ਸੀ। ਪੁਲਿਸ ਵੱਲੋਂ ਤੁਰੰਤ ਉਸਨੂੰ ਹਸਪਤਾਲ ਲਿਜਾਇਆ ਗਿਆ, ਪਰ ਉਸਦੀ ਮੌਤ ਹੋ ਗਈ।
ਸਥਾਨਕ ਪੁਲਿਸ ਦੇ ਅਨੁਸਾਰ, ‘ਉਹ ਇੱਕ ਬੇਕਸੂਰ ਪੀੜਤ ਸੀ ਜੋ ਬੱਸ ਸਟਾਪ ‘ਤੇ ਹੋਈ ਗੋਲੀਬਾਰੀ ਵਿੱਚ ਫਸ ਗਈ ਸੀ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਅਸੀਂ ਪੀੜਤ ਪਰਿਵਾਰ ਦੇ ਸੰਪਰਕ ਵਿੱਚ ਹਾਂ ਅਤੇ ਹਰ ਲੋੜੀਂਦੀ ਮਦਦ ਪ੍ਰਦਾਨ ਕਰ ਰਹੇ ਹਾਂ। ਇਸ ਔਖੇ ਸਮੇਂ ਵਿੱਚ ਸਾਡੀਆਂ ਸੰਵੇਦਨਾਵਾਂ ਪੀੜਤ ਪਰਿਵਾਰ ਦੇ ਨਾਲ ਹਨ।”