ਪੰਜਾਬੀ ਨੌਜਵਾਨ ਦੀ ਲੰਡਨ `ਚ ਭੇਦਭਰੇ ਹਾਲਾਤਾਂ `ਚ ਮੌਤ

0
19
Death

ਫਿਰੋਜ਼ਪੁਰ, 9 ਜੁਲਾਈ 2026 : ਪੰਜਾਬ ਦੇ ਜਿਲਾ ਫਿਰੋਜਪੁਰ (Ferozepur)ਦੇ ਪਿੰਡ ਸੂਬਾ ਕਦੀਮ ਦੇ ਵਸਨੀਕ ਪੰਜਾਬੀ ਨੌਜਵਾਨ ਦੀ ਲੰਡਨ ਵਿਖੇ ਭੇਦਭਰੇ ਹਾਲਾਤਾਂ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਫਿਰੋਜਪੁਰ ਦੇ ਪਿੰਡ ਸੂਬਾ ਕਦੀਮ (Village Suba Kadim) ਦੇ ਰਹਿਣ ਵਾਲੇ ਜਿਸ ਪੰਜਾਬੀ ਨੌਜਵਾਨ ਦੀ ਲੰਡਨ ਵਿਖੇ ਭੇਦਭਰੇ ਹਾਲਾਤਾਂ (Challenging circumstances) ਵਿਚ ਮੌਤ ਹੋ ਗਈ ਹੈ ਦੀ ਪਛਾਣ 26 ਸਾਲਾ ਸਹਿਜੀਤ ਸਿੰਘ ਦੇ ਤੌਰ ਤੇ ਹੋਈ ਹੈ । ਜਾਣਕਾਰੀ ਅਨੁਸਾਰ ਵੀਰ ਸਿੰਘ ਦਾ ਪੁੱਤਰ ਸਹਿਜੀਤ 17 ਜੂਨ 2021 ਨੂੰ ਸਟੱਡੀ ਵੀਜ਼ੇ ‘ਤੇ ਲੰਡਨ ਗਿਆ ਸੀ ਅਤੇ ਚੰਗੇ ਭਵਿੱਖ ਦੀ ਤਲਾਸ਼ ਵਿੱਚ ਉੱਥੇ ਰਹਿ ਰਿਹਾ ਸੀ ।

ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਉਹ ਵਰਕ ਪਰਮਿਟ ‘ਤੇ ਇੱਕ ਸ਼ਾਪਿੰਗ ਮਾਲ ਵਿੱਚ ਸੇਲਜ਼ਮੈਨ ਵਜੋਂ ਕੰਮ ਕਰ ਰਿਹਾ ਸੀ । ਉਹ ਲਗਪਗ ਪੰਜ ਸਾਲਾਂ ਬਾਅਦ ਇਸੇ ਮਹੀਨੇ ਦੇ ਅਖੀਰ ਵਿੱਚ ਆਪਣੇ ਪਿੰਡ ਪਰਤਣ ਦੀ ਤਿਆਰੀ ਕਰ ਰਿਹਾ ਸੀ ਪਰ ਉਸ ਤੋਂ ਪਹਿਲਾਂ ਹੀ ਇਹ ਮੰਦਭਾਗਾ ਭਾਣਾ ਵਾਪਰ ਗਿਆ । ਮ੍ਰਿਤਕ ਦੇ ਪਿਤਾ ਵੀਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਨ੍ਹਾਂ ਦੀ ਸਹਿਜੀਤ ਨਾਲ ਆਖਰੀ ਵਾਰ 13 ਜੂਨ ਨੂੰ ਵੀਡੀਓ ਕਾਲ ਰਾਹੀਂ ਗੱਲ ਹੋਈ ਸੀ ।

ਮਾਪੇ ਕਰ ਰਹੇ ਸਹਿਜੀਤ ਦੇ ਘਰ ਆਉਣ ਦੀ ਉਡੀਕ

ਉਨ੍ਹਾਂ ਕਿਹਾ ਕਿ ਗੱਲਬਾਤ ਦੌਰਾਨ ਉਹ ਖੁਸ਼ ਅਤੇ ਬਿਲਕੁਲ ਆਮ ਵਾਂਗ ਦਿਖਾਈ ਦੇ ਰਿਹਾ ਸੀ । ਅਸੀਂ ਉਸ ਦੇ ਘਰ ਪਰਤਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸੀ । ਪਰਿਵਾਰ ਮੁਤਾਬਕ ਚਿੰਤਾ ਉਦੋਂ ਵਧ ਗਈ ਜਦੋਂ ਕੁਝ ਦਿਨਾਂ ਤੱਕ ਸਹਿਜੀਤ ਨਾਲ ਸੰਪਰਕ ਨਹੀਂ ਹੋ ਸਕਿਆ । ਜਦੋਂ ਉਸ ਦੇ ਇੱਕ ਦੋਸਤ ਨੇ ਉਸ ਦੇ ਫ਼ੋਨ ‘ਤੇ ਵਾਰ-ਵਾਰ ਕਾਲ ਕੀਤੀ, ਤਾਂ ਦੂਜੇ ਪਾਸਿਓਂ ਇੱਕ ਪੁਲਿਸ ਅਧਿਕਾਰੀ ਨੇ ਫ਼ੋਨ ਚੁੱਕਿਆ, ਜਿਸ ਨੇ ਦੱਸਿਆ ਕਿ ਸਹਿਜੀਤ (Sahejit) ਇੱਕ ਪਾਰਕ ਵਿੱਚ ਬੇਹੋਸ਼ ਪਾਇਆ ਗਿਆ ਸੀ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ।

22 ਦਿਨਾਂ ਬਾਅਦ ਵੀ ਪਰਿਵਾਰ ਉਡੀਕ ਰਿਹਾ ਹੈ ਪੁੱਤਰ ਦੀ ਲਾਸ਼

ਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਦੀ ਮੌਤ ਨੂੰ 22 ਦਿਨ ਬੀਤ ਜਾਣ ਦੇ ਬਾਵਜੂਦ ਪਰਿਵਾਰ ਅਜੇ ਵੀ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਲੋੜੀਂਦੀਆਂ ਕਾਰਵਾਈਆਂ ਨੂੰ ਜਲਦੀ ਪੂਰਾ ਕਰਨ ਵਿੱਚ ਮਦਦ ਕਰਨ ਤਾਂ ਜੋ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਘਰ ਲਿਆਂਦਾ ਜਾ ਸਕੇ ਅਤੇ ਉਸ ਦੇ ਜੱਦੀ ਪਿੰਡ ਵਿੱਚ ਅੰਤਿਮ ਸਸਕਾਰ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here