ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਕੈਨੇਡੇ ਵਿਖੇ ਹੋਈ ਮੌਤ

0
28
Death

ਮੋਗਾ, 1 ਅਗਸਤ 2026 : ਪੰਜਾਬ ਦੇ ਜਿਲਾ ਮੋਗਾ (Moga) ਦੇ ਪਿੰਡ ਬਿਲਾਸਪੁਰ ਦੇ ਵਸਨੀਕ ਪੰਜਾਬੀ ਨੌਜਵਾਨ ਦੀ ਕੈਨੇਡਾ ਵਿਖੇ ਸ਼ੱਕੀ ਹਾਲਾਤਾਂ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਪੰਜਾਬੀ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਕੈਨੇਡਾ (Canada) ਵਿਖੇ ਜੋ ਪੰਜਾਬ ਦੇ ਜਿਲਾ ਮੋਗਾ ਦੇ ਪਿੰਡ ਬਿਲਾਸਪੁਰ (Village Bilaspur) ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ ਹੈ ਦੀ ਪਛਾਣ ਮਹਿਕਪ੍ਰੀਤ ਸਿੰਘ (Mehakpreet Singh) ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਮਹਿਕਪ੍ਰੀਤ ਸਿੰਘ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਿਆ ਸੀ। ਪਰਵਾਰ ਨੇ ਉਸ ਨੂੰ ਕਰਜ਼ਾ ਚੁੱਕ ਕੇ ਕੈਨੇਡਾ ਪੜ੍ਹਾਈ ਲਈ ਭੇਜਿਆ ਸੀ ।

ਪਰਿਵਾਰ ਨੇ ਕੀਤੀ ਹੈ ਪੁੱਤਰ ਦੀ ਦੇਹ ਵਾਪਸ ਲਿਆਉਣ ਲਈ ਮਦਦ ਦੀ ਅਪੀਲ

ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਸਿਰ ਉੱਪਰ ਪਿਤਾ ਦਾ ਸਾਇਆ ਵੀ ਨਹੀਂ ਸੀ। ਪੁੱਤ ਦਾ ਸੁਨਹਿਰੀ ਭਵਿੱਖ ਬਨਾਉਣ ਦੇ ਮਕਸਦ ਨਾਲ ਮਾਂ ਨੇ ਕਰਜ਼ਾ ਚੁੱਕ ਕੇ ਉਸ ਨੂੰ ਕੈਨੇਡਾ ਭੇਜਿਆ ਸੀ ਪਰ ਹੋਣੀ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ । ਪੀੜਤ ਪਰਿਵਾਰ ਨੇ ਮ੍ਰਿਤਕ ਦੀ ਦੇਹ ਵਾਪਸ ਲਿਆਉਣ ਲਈ ਸਹਾਇਤਾ ਦੀ ਅਪੀਲ ਕੀਤੀ ਹੈ ।

LEAVE A REPLY

Please enter your comment!
Please enter your name here