ਪੰਜਾਬੀਆਂ ਨੂੰ ਮਿਲੀ ਵੱਡੀ ਰਾਹਤ , 2 ਹੋਰ ਟੋਲ ਪਲਾਜ਼ੇ ਬੰਦ

0
17
Big relief for Punjabis, 2 more toll plazas closed

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਵੱਡੀ ਰਾਹਤ ਦਿੱਤੀ ਹੈ | ਮਾਨ ਸਰਕਾਰ ਵੱਲੋਂ ਪੰਜਾਬ ਦੇ 2 ਟੋਲ ਪਲਾਜ਼ੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।2 ਅਪ੍ਰੈਲ ਤੋਂ ਇਹ ਟੋਲ ਪਲਾਜ਼ੇ ਬੰਦ ਕਰ ਦਿੱਤੇ ਜਾਣਗੇ।ਸੀਐਮ ਮਾਨ ਨੇ ਇਸਦੀ ਜਾਣਕਾਰੀ ਖੁਦ ਸੋਸ਼ਲ ਮੀਡੀਆ ਸਾਈਟ ਐਕਸ ‘ਤੇ ਪੋਸਟ ਕਰਕੇ ਦਿੱਤੀ ਹੈ।ਸੀਐਮ ਮਾਨ ਨੇ ਲਿਖਿਆ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਰਾਏਕੋਟ, ਮੁੱਲਾਂਪੁਰ ਨੇੜੇ ਪਿੰਡ ਰਕਬਾ ਅਤੇ ਪਿੰਡ ਮਹਿਲ ਕਲਾਂ ਤੱਕ ਟੋਲ ਬੰਦ ਰਹੇਗਾ।

1.ਮੁੱਲਾਂਪੁਰ ਨੇੜੇ ਪਿੰਡ ਰਕਬਾ.. 2.ਪਿੰਡ ਮਹਿਲ ਕਲਾਂ.. ਇਹ ਦੋਵੇਂ ਇੱਕੋ ਕੰਪਨੀ ਨਾਲ ਸਬੰਧਤ ਹਨ।ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਹਵਾਲਾ ਦਿੰਦੇ ਹੋਏ ਟੋਲ 448 ਦਿਨ ਵਧਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਨਹੀਂ ਮੰਨਿਆ ਗਿਆ। ਇਹ ਦੋਵੇਂ ਟੋਲ 2 ਅਪ੍ਰੈਲ ਦੀ ਅੱਧੀ ਰਾਤ 12 ਵਜੇ ਬੰਦ ਕਰ ਦਿੱਤੇ ਜਾਣਗੇ। ਦੱਸ ਦੇਈਏ ਕਿ ਪੰਜਾਬ ਸਰਕਾਰ ਹੁਣ ਤੱਕ 12 ਟੋਲ ਪਲਾਜ਼ੇ ਬੰਦ ਕਰ ਚੁੱਕੀ ਹੈ।

ਪੰਜਾਬੀਆਂ ਨੂੰ ਮਿਲੀ ਵੱਡੀ ਰਾਹਤ , 2 ਹੋਰ ਟੋਲ ਪਲਾਜ਼ੇ ਬੰਦ

ਸੜਕਾਂ ਲਈ ਰੱਖੇ 1101 ਕਰੋੜ ਰੁਪਏ
ਦੱਸ ਦਈਏ ਕਿ ਪੰਜ ਸਾਲਾਂ ਵਿੱਚ ਇੱਕ ਵਾਰ ਸੜਕਾਂ ਤਿਆਰ ਕਰਨੀਆਂ ਵੀ ਜ਼ਰੂਰੀ ਹੁੰਦੀਆਂ ਹਨ। ਸੜਕਾਂ ਦੇ ਰੱਖ-ਰਖਾਅ ’ਤੇ ਵੀ ਹਰੇਕ ਸੜਕ ’ਤੇ 75 ਕਰੋੜ ਰੁਪਏ ਖਰਚ ਆਉਂਦੇ ਹਨ। ਇਸ ਦੇ ਬਾਵਜੂਦ ਸਰਕਾਰ ਨੇ ਸਾਰੀਆਂ ਸੜਕਾਂ ਦੀ ਖੁਦ ਸੰਭਾਲ ਕਰਨ ਦਾ ਫੈਸਲਾ ਕੀਤਾ ਹੈ ਜਿਸ ਕਾਰਨ ਸਰਕਾਰ ਵੱਲੋਂ ਇਸ ਵਾਰ ਦੇ ਬਜਟ ਵਿੱਚ ਸੜਕਾਂ ਅਤੇ ਪੁਲਾਂ ਦੇ ਨਵੀਨੀਕਰਨ, ਨਿਰਮਾਣ ਅਤੇ ਮੁਰੰਮਤ ਲਈ 1101 ਕਰੋੜ ਰੁਪਏ ਰੱਖੇ ਗਏ ਹਨ।ਕੇਂਦਰੀ ਸੜਕ ਫੰਡ ਯੋਜਨਾ ਲਈ 190 ਕਰੋੜ ਰੁਪਏ ਦਾ ਪ੍ਰਬੰਧ ਹੈ ਜਦਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਲਈ 600 ਕਰੋੜ ਰੁਪਏ ਦਾ ਬਜਟ ਹੈ |

12 ਟੋਲ ਪਲਾਜ਼ੇ ਬੰਦ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 12 ਟੋਲ ਪਲਾਜ਼ਾ ਬੰਦ ਕਰ ਚੁੱਕੀ ਹੈ ।ਇਨ੍ਹਾਂ ਵਿਚੋਂ ਕਿਸੇ ਨੂੰ ਵੀ ਐਕਸਟੈਂਸ਼ਨ ਨਹੀਂ ਦਿੱਤੀ ਗਈ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸੇ ਵੀ ਟੋਲ ਪਲਾਜ਼ਾ ਦੀ ਮਿਆਦ ਵਧਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਸੂਬੇ ਵਿੱਚ ਪੰਜਾਬ ਸਰਕਾਰ ਅਧੀਨ ਜਿਨ੍ਹਾਂ ਟੋਲ ਪਲਾਜ਼ਿਆਂ ਦੀ ਵੈਧਤਾ ਦੀ ਮਿਆਦ ਖਤਮ ਹੋ ਜਾਵੇਗੀ, ਉਨ੍ਹਾਂ ਦਾ ਨਵੀਨੀਕਰਨ ਨਹੀਂ ਕੀਤਾ ਜਾਵੇਗਾ, ਤਾਂ ਜੋ ਸੜਕਾਂ ਦੀ ਸਾਂਭ-ਸੰਭਾਲ ਟੋਲ ਪਲਾਜ਼ਿਆਂ ਰਾਹੀਂ ਕਰਨ ਦੀ ਬਜਾਏ ਸਰਕਾਰ ਆਪਣੇ ਪੱਧਰ ‘ਤੇ ਕਰਵਾ ਸਕੇ, ਇਸ ਲਈ ਸੂਬਾ ਸਰਕਾਰ ਨੇ ਇਸ ਵਾਰ ਦੇ ਬਜਟ ਵਿੱਚ ਪਹਿਲਾਂ ਨਾਲੋਂ ਤਿੰਨ ਗੁਣਾ ਵੱਧ ਬਜਟ ਰੱਖਿਆ ਹੈ।

LEAVE A REPLY

Please enter your comment!
Please enter your name here