Rahul Gandhi ਦਾ ਸਰਕਾਰ ‘ਤੇ ਵਾਰ, ਕਿਹਾ – China ਦੀਆਂ ਹਰਕਤਾਂ ਨੂੰ ਨਜ਼ਰਅੰਦਾਜ਼ ਕਰਨ ਨਾਲ ਭਵਿੱਖ ‘ਚ ਪੈਦਾ ਹੋਣਗੀਆਂ ਮੁਸ਼ਕਿਲਾਂ

0
144

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਨੂੰ ਸਮਝ ਨਹੀਂ ਆ ਰਿਹਾ ਹੈ ਕਿ ਬਾਰਡਰ ‘ਤੇ ਚੀਨ ਦੀਆਂ ਹਰਕਤਾਂ ਤੋਂ ਕਿਵੇਂ ਨਿੱਬੜਿਆ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਚੀਨ ਦੀਆਂ ਹਰਕਤਾਂ ਨੂੰ ਨਜ਼ਰਅੰਦਾਜ਼ ਕਰਨ ਨਾਲ ਭਵਿੱਖ ‘ਚ ਮੁਸ਼ਕਲਾਂ ਪੈਦਾ ਹੋਣਗੀਆਂ।

ਰਾਹੁਲ ਗਾਂਧੀ ਨੇ ਇੱਕ ਮੀਡੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ, ‘‘ਕੇਂਦਰ ਸਰਕਾਰ ਨੂੰ ਸਮਝ ਨਹੀਂ ਆ ਰਿਹਾ ਕਿ ਚੀਨ ਨਾਲ ਕਿਵੇਂ ਨਿੱਬੜਿਆ ਜਾਵੇ। ਅੱਜ ਉਸ ਦੀ ਹਰਕਤਾਂ ਨੂੰ ਨਜ਼ਰਅੰਦਾਜ਼ ਕਰਨ ਨਾਲ ਭਵਿੱਖ ‘ਚ ਵੱਡੀ ਮੁਸ਼ਕਿਲਾਂ ਪੈਦਾ ਹੋਣਗੀਆਂ।’’ ਕਾਂਗਰਸ ਆਗੂ ਨੇ ਜਿਸ ਖ਼ਬਰ ਦਾ ਹਵਾਲਾ ਦਿੱਤਾ ਉਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਡੈਮਚੋਕ ਇਲਾਕੇ ‘ਚ ਭਾਰਤੀ ਬਾਰਡਰ ਦੇ ਅੰਦਰ ਚੀਨ ਦੀ ਫੌਜ ਨੇ ਟੇਂਟ ਲਗਾ ਦਿੱਤਾ ਹੈ।

ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਇੱਕ ਹੋਰ ਟਵੀਟ ਵਿੱਚ ‘ਕਾਰਗਿਲ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਕਿਹਾ, ਸਾਡੇ ਤਿਰੰਗੇ ਦੀ ਗਰਿਮਾ ਵਿੱਚ ਆਪਣੀ ਜਾਨ ਦੇਣ ਵਾਲੇ ਹਰ ਇੱਕ ਸੈਨਾਪਤੀ ਨੂੰ ਦਿਲੋਂ ਸ਼ਰਧਾਂਜਲੀ। ਦੇਸ਼ ਦੀ ਸੁਰੱਖਿਆ ਲਈ ਤੁਹਾਡੇ ਅਤੇ ਤੁਹਾਡੇ ਪਰਿਵਾਰਾਂ ਦੀ ਇਸ ਮਹਾਨ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਾਂਗੇ। ਜੈ ਹਿੰਦ।

LEAVE A REPLY

Please enter your comment!
Please enter your name here