ਨਵੀਂ ਦਿੱਲੀ : ਆਮ ਆਦਮੀ ਪਾਰਟੀ ਤੋਂ ਕਾਂਗਰਸ ਵਿੱਚ ਸ਼ਾਮਿਲ ਹੋਏ ਸੁਖਪਾਲ ਸਿੰਘ ਖਹਿਰਾ ਅਤੇ ਦੋ ਵਿਧਾਇਕਾਂ ਜਗਦੇਵ ਸਿੰਘ ਕਮਾਲੂ ਤੇ ਪਿਰਮਲ ਸਿੰਘ ਖਾਲਸਾ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ। ਖਹਿਰਾ ਨੇ ਫੇਸਬੁੱਕ ‘ਤੇ ਪੋਸਟ ਕਰ ਲਿਖਿਆ ਕਿ ਅੱਜ ਰਾਹੁਲ ਗਾਂਧੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ‘ਚ ਮੁਲਾਕਾਤ ਹੋਈ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਦੇ ਹਰੀਸ਼ ਰਾਵਤ ਅਤੇ ਰਣਦੀਪ ਸੂਰਜੇਵਾਲਾ ਵੀ ਮੌਜੂਦ ਰਹੇ। ਅਸੀਂ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ PPCC ਪ੍ਰਧਾਨ ਸੁਨੀਲ ਜਾਖੜ ਦੇ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਨੇ ਸਾਨੂੰ ਪਾਰਟੀ ਲਈ ਕੰਮ ਕਰਨ ਦਾ ਮੌਕਾ ਦਿੱਤਾ। ਅਸੀ ਸਾਰੀਆਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਪੰਜਾਬ ਅਤੇ ਸੂਬੇ ਦੀ ਜਨਤਾ ਲਈ ਸੰਘਰਸ਼ ਜਾਰੀ ਰੱਖਾਂਗੇ।