ਕਰਨਾਲ : ਹਰਿਆਣੇ ਦੇ ਕਰਨਾਲ ਜ਼ਿਲ੍ਹੇ ਵਿੱਚ ਪੁਲਿਸ ਵਲੋਂ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਰਕਾਰ ਦੀ ਸਖ਼ਤ ਨਿੰਦਿਆ ਕੀਤੀ। ਇਸ ਬਾਰੇ ਉਨ੍ਹਾਂ ਨੇ ਕਾਵਿਕ ਅੰਦਾਜ਼ ਵਿੱਚ ਇੱਕ ਟਵੀਟ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਸ਼ਰਮ ਆਉਣੀ ਚਾਹੀਦੀ ਹੈ ਜਿਨ੍ਹਾਂ ਦੀਆਂ ਫਸਲਾਂ ਤੁਸੀਂ ਖਾਂਦੇ ਹੋ, ਤੁਸੀਂ ਹੱਕ ਮੰਗਣ ‘ਤੇ ਡੰਡਿਆਂ ਦੀ ਵਰਖਾ ਕਰਦੇ ਹੋ, ਫਿਰ ਤੁਸੀਂ ਕਿਸਾਨ ਦਾ ਖੂਨ ਵਹਾਇਆ ਹੈ, ਭਾਰਤ ਅੱਗੇ ਸ਼ਰਮ ਨਾਲ ਸਿਰ ਝੁਕਾਇਆ ਹੈ!
ਦੱਸ ਦਈਏ ਕਿ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਕਰਨਾਲ ਵਿੱਚ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਨੇ ਸੀਐਮ ਦਾ ਕਾਫ਼ਲਾ ਘੇਰ ਕੇ ਕਾਲੇ ਝੰਡੇ ਦਿਖਾਉਣੇ ਸ਼ੁਰੂ ਕਰ ਦਿੱਤੇ। ਜਿਸ ਤੋਂ ਬਾਅਦ ਹਰਿਆਣਾ ਪੁਲਿਸ ਤੋਂ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਗਿਆ। ਇਸ ਦੇ ਕਈ ਕਿਸਾਨ ਬੁਰੀ ਤਰ੍ਹਾਂ ਤੋਂ ਜ਼ਖਮੀ ਹੋਏ ਅਤੇ ਕੁੱਝ ਇੱਕ ਨੂੰ ਹੱਲਕੀ ਸੱਟਾਂ ਲੱਗੀਆਂ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਕਰਨਾਲ ਵਿੱਚ ਵਾਪਰੀ ਇਸ ਘਟਨਾ ਤੋਂ ਬਾਅਦ ਕਿਸਾਨਾਂ ਨੇ ਇੱਕ ਵਾਰ ਫਿਰ ਰਾਸ਼ਟਰੀ ਰਾਜ ਮਾਰਗ ਜਾਮ ਕਰ ਦਿੱਤਾ ਹੈ।
फिर ख़ून बहाया है किसान का,
शर्म से सर झुकाया हिंदुस्तान का!#FarmersProtest #किसान_विरोधी_भाजपा pic.twitter.com/stVlnVFcgQ— Rahul Gandhi (@RahulGandhi) August 28, 2021