ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਸ਼ਟਰੀ ਯੋਗਤਾ ਕਮ ਦਾਖਲਾ ਪ੍ਰੀਖਿਆ (ਨੀਟ) ਮੁਲਤਵੀ ਕਰਨ ਦੀ ਮੰਗ ਕਰਦਿਆਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਇੱਕ ਨਿਰਪੱਖ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਟਵੀਟ ਕੀਤਾ, ਭਾਰਤ ਸਰਕਾਰ ਨੂੰ ਵਿਦਿਆਰਥੀਆਂ ਦੀ ਪਰੇਸ਼ਾਨੀ ਨਹੀਂ ਦਿੱਖ ਰਹੀ ਹੈ। NEET ਦੀ ਪ੍ਰੀਖਿਆ ਮੁਲਤਵੀ ਕਰੋ। ਵਿਦਿਆਰਥੀਆਂ ਨੂੰ ਨਿਰਪੱਖ ਮੌਕਾ ਦਿਓ।”
GOI is blind to students’ distress.
Postpone #NEET exam. Let them have a fair chance.
— Rahul Gandhi (@RahulGandhi) September 7, 2021
ਜ਼ਿਕਰਯੋਗ ਹੈ ਕਿ NEET ਪ੍ਰੀਖਿਆ 12 ਸਤੰਬਰ ਨੂੰ ਪ੍ਰਸਤਾਵਿਤ ਹੈ। ਸੁਪ੍ਰੀਮ ਕੋਰਟ ਨੇ 12 ਸਤੰਬਰ ਨੂੰ ਹੋਣ ਵਾਲੀ NEET UG ਪ੍ਰੀਖਿਆ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੋਮਵਾਰ ਨੂੰ ਸੁਣਵਾਈ ਕੀਤੀ। ਕੋਰਟ ਨੇ ਮੰਗ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰਦੇ ਹੋਏ ਕਿਹਾ, NEET ਪ੍ਰੀਖਿਆ ਨੂੰ ਮੁਲਤਵੀ ਨਹੀਂ ਕੀਤਾ ਜਾਵੇਗਾ। ਸੁਪ੍ਰੀਮ ਕੋਰਟ ਨੇ ਉਨ੍ਹਾਂ ਵਿਦਿਆਰਥੀਆਂ ਦੇ ਇੱਕ ਸਮੂਹ ਦੀ ਪਟੀਸ਼ਨ ਖਾਰਜ ਕਰ ਦਿੱਤੀ ਜਿਨ੍ਹਾਂ ਨੇ ਦਲੀਲ ਦਿੱਤੀ ਸੀ ਕਿ NEET ਪ੍ਰਵੇਸ਼ ਪ੍ਰੀਖਿਆ ਹੋਰ ਪ੍ਰੀਖਿਆਵਾਂ ਨਾਲ ਟਕਰਾ ਰਹੀ ਹੈ। ਅਦਾਲਤ ਨੇ ਕਿਹਾ , NEET ਪ੍ਰੀਖਿਆ ਵਿੱਚ 16 ਲੱਖ ਤੋਂ ਜ਼ਿਆਦਾ ਵਿਦਿਆਰਥੀ ਹਿੱਸਾ ਲੈਣ ਵਾਲੇ ਹਨ, ਕੁੱਝ ਵਿਦਿਆਰਥੀਆਂ ਦੀ ਮੰਗ ‘ਤੇ ਇਸ ਨੂੰ ਟਾਲਿਆ ਨਹੀਂ ਜਾ ਸਕਦਾ।