ਰਾਹੁਲ ਗਾਂਧੀ ਨੇ ਬੁਲਡੋਜ਼ਰ ਐਕਸ਼ਨ ‘ਤੇ SC ਦੀ ਟਿੱਪਣੀ ਦੀ ਕੀਤੀ ਸ਼ਲਾਘਾ
ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁਲਡੋਜ਼ਰ ਐਕਸ਼ਨ ਮਾਮਲੇ ‘ਚ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਅਤੇ ਇਨਸਾਫ਼ ਨੂੰ ਬੁਲਡੋਜ਼ਰ ਹੇਠ ਕੁਚਲਣ ਵਾਲੀ ਭਾਜਪਾ ਦਾ ਸੰਵਿਧਾਨ ਵਿਰੋਧੀ ਚਿਹਰਾ ਨੰਗਾ ਹੋ ਚੁੱਕਾ ਹੈ।
ਰਾਹੁਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕਿਹਾ ਦੇਸ਼ ਸੱਤਾ ਦੇ ਕੋੜੇ ਨਾਲ ਨਹੀਂ, ਬਾਬਾ ਸਾਹਿਬ ਦੇ ਸੰਵਿਧਾਨ ਨਾਲ ਚੱਲੇਗਾ।
ਦਰਅਸਲ ਸੋਮਵਾਰ ਨੂੰ ਦੇਸ਼ ਭਰ ‘ਚ ਦੋਸ਼ੀਆਂ ਖਿਲਾਫ ਬੁਲਡੋਜ਼ਰ ਦੀ ਕਾਰਵਾਈ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕੋਈ ਸਿਰਫ ਦੋਸ਼ੀ ਹੈ ਤਾਂ ਜਾਇਦਾਦ ਨੂੰ ਢਾਹੁਣ ਦੀ ਕਾਰਵਾਈ ਕਿਵੇਂ ਕੀਤੀ ਜਾ ਸਕਦੀ ਹੈ? ਜਸਟਿਸ ਵਿਸ਼ਵਨਾਥਨ ਅਤੇ ਜਸਟਿਸ ਬੀਆਰ ਗਵਈ ਦੇ ਬੈਂਚ ਨੇ ਕਿਹਾ, “ਜੇਕਰ ਕੋਈ ਦੋਸ਼ੀ ਹੈ, ਤਾਂ ਵੀ ਅਜਿਹੀ ਕਾਰਵਾਈ ਨਹੀਂ ਕੀਤੀ ਜਾ ਸਕਦੀ।”