ਚੰਡੀਗੜ੍ਹ : ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫੇਸਬੁਕ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜੋ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦਰਅਸਲ ਹਾਈਕੋਰਟ ‘ਚ ਇੱਕ ਮਹਿਲਾ ਵਕੀਲ ਰਾਜਾ ਵੜਿੰਗ ਨੂੰ ਦੇਖਕੇ ਆਪਣੇ ਹੰਝੂ ਨਹੀਂ ਰੋਕ ਪਾਈ ਅਤੇ ਭਾਵੁਕ ਹੋ ਗਈ।
ਮਹਿਲਾ ਵਕੀਲ ਨੇ ਕਿਹਾ ਕਿ ਸ਼ੁਕਰ ਹੈ ਕਿ ਤੁਹਾਡੇ ਜਿਹੇ ਲੋਕ ਪੰਜਾਬ ਲਈ ਬੋਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਰਮਾਤਮਾ ਤੁਹਾਨੂੰ ਤੰਦਰੁਸਤੀ ਬਖਸ਼ਣ। ਉਥੇ ਹੀ ਜਵਾਬ ‘ਚ ਟ੍ਰਾਂਸਪੋਰਟ ਮੰਤਰੀ ਨੇ ਉਨ੍ਹਾਂ ਨੂੰ ਧੰਨਵਾਦ ਕਿਹਾ। ਉਨ੍ਹਾਂ ਨੇ ਕਿਹਾ ਕਿ ਤੁਹਾਡੇ ਇਹ ਸ਼ਬਦ ਹਮੇਸ਼ਾ ਮੇਰਾ ਹੌਸਲਾ ਵਧਾਉਂਦੇ ਹਨ। ਧੰਨਵਾਦ ਪੰਜਾਬੀਓ ਇੰਨਾ ਪਿਆਰ ਦੇਣ ਦੇ ਲਈ। ਉਥੇ ਹੀ ਲੋਕ ਉਨ੍ਹਾਂ ਦੇ ਇਸ ਅੰਦਾਜ਼ ਨੂੰ ਕਾਫ਼ੀ ਪਸੰਦ ਕਰ ਰਹੇ ਹਨ।