ਚੰਡੀਗੜ੍ਹ/ਨਵੀਂ ਦਿੱਲੀ : ਹਰਿਆਣਾ ਦੇ ਬਹਾਦੁਰਗੜ੍ਹ ‘ਚ ਤੇਜ਼ ਰਫ਼ਤਾਰ ਟਰੱਕ ਵੱਲੋਂ ਅੰਦੋਲਨਕਾਰੀ ਕਿਸਾਨ ਬੀਬੀਆਂ ਨੂੰ ਦਰੜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬਹਾਦੁਰਗੜ੍ਹ ਦੇ ਫਲਾਈਓਵਰ ਹੇਠਾਂ ਝੱਜਰ ਰੋਡ ‘ਤੇ ਵਾਪਰੀ। ਜਿੱਥੇ ਡਿਵਾਈਡਰ ‘ਤੇ ਬੈਠੀਆਂ ਕਿਸਾਨ ਬੀਬੀਆਂ ਉੱਪਰ ਟਰੱਕ ਚੜ੍ਹ ਗਿਆ। ਇਸ ਹਾਦਸੇ ਦੌਰਾਨ 3 ਬਜ਼ੁਰਗ ਬੀਬੀਆਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਥੇ ਹੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਦੁੱਖ ਜਤਾਉਂਦੇ ਹੋਏ ਕਿਹਾ ਕਿ ਇਸ ਘਟਨਾ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਇਹ ਹਾਦਸਾ ਸੀ ਜਾਂ ਹਾਦਸਾ ਹੋਇਆ। ਵੜਿੰਗ ਨੇ ਕਿਹਾ ਕਿ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਵਾਲਿਆਂ ਨੂੰ ਏਜੇਂਸੀਆਂ ਧਮਕਾ ਰਹੀਆਂ ਹਨ।
ਅੱਜ ਸਵੇਰੇ ਟਿਕਰੀ ਬਾਰਡਰ 'ਤੇ ਮਾਨਸਾ ਜਿਲ੍ਹੇ ਦੀਆ ਛੇ ਅੰਦੋਲਕਾਰੀ ਅੋਰਤਾ ਨੂੰ ਟਰੱਕ ਨੇ ਕੁਚਲ ਦਿੱਤਾ। ਜਿਨ੍ਹਾਂ ਵਿੱਚੋਂ ਤਿੰਨ ਔਰਤਾ ਦੀ ਮੌਤ ਹੋ ਗਈ ਹੈ।
ਕਿਸਾਨ ਅੰਦੋਲਨ ਦੇ ਲੇਖੇ ਜ਼ਿੰਦਗੀ ਲਾਉਣ ਵਾਲੀਆਂ ਬੀਬੀਆਂ ਨੂੰ ਸਲਾਮ….#kisanAndolan pic.twitter.com/dCwKJuitff— Amarinder Singh Raja (@RajaBrar_INC) October 28, 2021
ਰਾਜਾ ਵੜਿੰਗ ਨੇ ਕੈਪਟਨ ‘ਤੇ ਲਗਾਏ ਇਲਜ਼ਾਮ
ਰਾਜਾ ਵੜਿੰਗ ਨੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ‘ਤੇ ਤੰਜ ਕਸਦੇ ਹੋਏ ਕਿਹਾ ਕਿ ਹੋਏ ਕਿਹਾ ਕਿ ਮੁੱਖਮੰਤਰੀ ਹੁੰਦਿਆਂ ਉਹ ਇਸ ਖੇਤੀਬਾੜੀ ਕਾਨੂੰਨ ਦੇ ਮੁੱਦੇ ਦਾ ਹੱਲ ਨਹੀਂ ਕੱਢ ਪਾਏ। ਹੁਣ ਜਦੋਂ ਉਨ੍ਹਾਂ ਨੇ ਅਸਤੀਫਾ ਦੇ ਦਿੱਤੇ ਹੈ, ਤਾਂ ਕੀ ਉਹ ਇਸ ਮੁੱਦੇ ਨੂੰ ਸੁਲਝਾਉਣਗੇ? ਵੜਿੰਗ ਇਹ ਜਨਤਾ ਸਭ ਕੁੱਝ ਜਾਣਦੀ ਹੈ ।