ਦਿੱਲੀ ਪੁੱਜੇ ਰਾਜਾ ਵੜਿੰਗ: ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੁਪੇਸ਼ ਬਘੇਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 18 ਫਰਵਰੀ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ, ਜਿਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਨੂੰ ਮਿਲਣ ਲਈ ਪਹੁੰਚੇ। ਇਹ ਮੀਟਿੰਗ ਦਿੱਲੀ ਵਿੱਚ ਹੋਈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੀਟਿੰਗ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਦੱਸ ਦਈਏ ਕਿ ਕਰੀਬ ਤਿੰਨ ਦਿਨ ਪਹਿਲਾਂ ਹੀ ਛੱਤੀਸਗੜ੍ਹ ਦੇ ਸਾਬਕਾ ਸੀਐਮ ਭੁਪੇਸ਼ ਬਘੇਲ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ ਗਈ ਸੀ। ਮੀਟਿੰਗ ਵਿੱਚ ਮੁੱਖ ਤੌਰ ’ਤੇ ਕਾਂਗਰਸ ਦੀ ਸਥਿਤੀ ਅਤੇ ਲੋਕਾਂ ਨਾਲ ਜ਼ਮੀਨੀ ਸਬੰਧਾਂ ’ਤੇ ਚਰਚਾ ਕੀਤੀ ਗਈ। ਨਾਲ ਹੀ ਮੌਜੂਦਾ ਸਥਿਤੀਆਂ ਤੋਂ ਜਾਣੂ ਹੋਣ ਲਈ ਪੰਜਾਬ ਦੇ ਹਰ ਜ਼ਿਲ੍ਹੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ ਗਈ।