ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨਾਭਾ ਵਿਖੇ ਨਾਮਵਰ ਕਾਰਕੁਨ ਸੁਭਾਸ਼ ਗਾਬਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ। ਇਸ ਦੌਰਾਨ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਧਾਨ ਮੰਤਰੀ ਮੋਦੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੈਪਟਨ ਸ਼ੁਰੂ ਤੋਂ ਹੀ ਭਾਜਪਾ ਦੇ ਨਾਲ ਹਨ। ਜਦੋਂ ਅਸੀਂ ਈਵੀਐਮ ਨੂੰ ਲੈ ਕੇ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਸੀ ਤਾਂ ਕੈਪਟਨ ਨੇ ਇਨਕਾਰ ਕਰ ਦਿੱਤਾ।

ਇਸ ਦੇ ਨਾਲ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਮੋਦੀ ਨੂੰ ਹੁਣ ਅਹਿਸਾਸ ਹੋ ਗਿਆ ਹੈ ਕਿ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਮੋਦੀ ਨੂੰ ਡਰ ਸੀ ਕਿ ਯੂਪੀ ਆਪਣਾ ਗੜ੍ਹ ਗੁਆ ਲਵੇਗਾ, ਪਰ ਲੋਕ ਹੁਣ ਭਾਜਪਾ ਨੂੰ ਮੂੰਹ ਨਹੀਂ ਲਗਾਣਗੇ। ਬੀਬੀ ਭੱਠਲ ਨੇ ਕਿਹਾ ਕਿ ਮੋਦੀ ਨੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਸਿਰਫ ਦੋ ਸ਼ਬਦਾਂ ਦੀ ਵਰਤੋਂ ਕੀਤੀ ਪਰ ਉਥੋਂ ਦੇ ਸ਼ਹੀਦ ਹੋਏ ਕਿਸਾਨਾਂ ਬਾਰੇ ਅਤੇ ਲਖੀਮਪੁਰ ਕਾਂਡ ਬਾਰੇ ਦੁੱਖ ਪ੍ਰਗਟ ਨਹੀਂ ਕੀਤਾ।

ਕੰਗਨਾ ਰਣੌਤ ਬਾਰੇ ਗੱਲ ਕਰਦੇ ਹੋਏ ਭੱਠਲ ਨੇ ਕਿਹਾ ਕਿ ਮੈਂ ਕੰਗਨਾ ਰਣੌਤ ਦੇ ਗੈਰ-ਜ਼ਿੰਮੇਵਾਰਾਨਾ ਬਿਆਨ ‘ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੀ ਕਿਉਂਕਿ ਉਹ ਸਵੇਰੇ, ਦੁਪਹਿਰ ਅਤੇ ਸ਼ਾਮ ਨੂੰ ਹਰ ਸਮੇਂ ਕੁੱਝ ਨਾ ਕੁੱਝ ਕਹਿੰਦੀ ਰਹਿੰਦੀ ਹੈ। ਬੀਬੀ ਭੱਠਲ ਨੇ ਸੁਖਬੀਰ ਬਾਦਲ ‘ਤੇ ਤੰਜ ਕੱਸਦਿਆ ਕਿਹਾ ਕਿ ਸੁਖਬੀਰ ਬਾਦਲ ਨੇ ਪੂਰੇ ਪੰਜਾਬ ਨੂੰ ਡੋਬ ਦਿੱਤਾ ਹੈ ਅਤੇ ਹੁਣ ਉਹ ਚੋਣ ਸਟੰਟ ਦੀਆਂ ਗੱਲਾਂ ਕਰ ਰਹੇ ਹਨ। ਬਾਦਲ ਨੇ ਵੱਡੇ ਵੱਡੇ ਦਾਅਵੇ ਕੀਤੇ।ਕਿ ਪੰਜਾਬ ਨੂੰ ਕੈਲੀਫੋਰਨੀਆ ਬਣਾ ਦਿੱਤਾ ਜਾਵੇਗਾ ਪਰ ਕੈਲੀਫੋਰਨੀਆ ਕਿੱਥੇ ਹੈ?

LEAVE A REPLY

Please enter your comment!
Please enter your name here