ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ

0
15
Aman Arrora

ਚੰਡੀਗੜ੍ਹ/ਗੁਰਦਾਸਪੁਰ, 5 ਸਤੰਬਰ 2025 : ਰਾਜ ਸਭਾ ਮੈਂਬਰ ਸੰਜੇ ਸਿੰਘ ਵੱਲੋਂ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨਾਲ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ (Visit to flood affected areas) ਕੀਤਾ ਗਿਆ । ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਐੱਸ. ਐੱਸ. ਪੀ. ਬਟਾਲਾ ਜਨਾਬ ਸੋਹੇਲ ਕਾਸਿਮ ਮੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਵੀ ਮੌਜੂਦ ਸਨ ।

ਤਾਲਿਬਾਨ ਸ਼ਾਸਤ ਅਫ਼ਗ਼ਾਨਿਸਤਾਨ ਦੀ ਮਦਦ ਕਰਨ ਵਾਲੀ ਮੋਦੀ ਸਰਕਾਰ ਹਿੰਦੁਸਤਾਨ ਵਿੱਚ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੀ ਵੀ ਸਾਰ ਲਵੇ : ਸੰਜੇ ਸਿੰਘ

ਰਾਜ ਸਭਾ ਮੈਂਬਰ ਸੰਜੇ ਸਿੰਘ, ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਅੱਜ ਸਵੇਰੇ ਸਭ ਤੋਂ ਪਹਿਲਾਂ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਵਿਖੇ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਦੀਆਂ ਟਰਾਲੀਆਂ ਨੂੰ ਰਵਾਨਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਇਲਾਕੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਵਿਖੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ।

ਕੇਂਦਰ ਸਰਕਾਰ ਪੰਜਾਬ ਦੇ ਰੋਕੇ ਫ਼ੰਡ ਦੇਣ ਦੇ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤੁਰੰਤ ਵਿਸ਼ੇਸ਼ ਰਾਹਤ ਪੈਕੇਜ ਦੇਵੇ : ਅਮਨ ਅਰੋੜਾ

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਜ ਸਭਾ ਮੈਂਬਰ ਸੰਜੇ ਸਿੰਘ (Rajya Sabha member Sanjay Singh) ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਕਈ ਇਲਾਕੇ ਗੰਭੀਰ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਕਿਸਾਨਾਂ ਦੀਆਂ ਫ਼ਸਲਾਂ, ਪਸ਼ੂਆਂ ਸਮੇਤ ਆਮ ਲੋਕਾਂ ਦਾ ਵੱਡਾ ਮਾਲੀ ਨੁਕਸਾਨ ਹੋਇਆ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਜੇ ਤੱਕ ਪੰਜਾਬ ਲਈ ਕੋਈ ਵਿਸ਼ੇਸ਼ ਰਾਹਤ ਪੈਕੇਜ ਨਹੀਂ ਐਲਾਨਿਆ ਗਿਆ ।

ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਸਮਰੱਥਾ ਨਾਲ ਰਾਹਤ ਕਾਰਜਾਂ ਵਿੱਚ ਲੱਗੀ : ਅਮਨ ਅਰੋੜਾ

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤਾਲਿਬਾਨ ਸ਼ਾਸਿਤ ਅਫ਼ਗ਼ਾਨਿਸਤਾਨ ਦੀ ਤਾਂ ਮਦਦ ਕਰ ਰਹੀ ਹੈ ਪਰ ਹਿੰਦੁਸਤਾਨ ਦੀ ਨਹੀਂ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫ਼ਗ਼ਾਨਿਸਤਾਨ ਨੂੰ ਤਾਂ ਤੁਰੰਤ ਰਾਹਤ ਸਮਗਰੀ ਭੇਜੀ ਗਈ ਪਰ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਨੂੰ ਵਿੱਤੀ ਅਤੇ ਮਾਨਵਤਾਵਾਦੀ ਸਹਾਇਤਾ ਦੇਣ ਵਿੱਚ ਦੇਰੀ ਕਿਉਂ ਹੋ ਰਹੀ ਹੈ ।

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਸਨ

ਸੰਜੇ ਸਿੰਘ ਨੇ ਕਿਹਾ ਕਿ ਬੀਤੇ ਕੱਲ੍ਹ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ (Union Agriculture Minister Shivraj Chauhan) ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਸਨ ਪਰ ਉਨ੍ਹਾਂ ਵੱਲੋਂ ਵੀ ਪੰਜਾਬ ਨੂੰ ਕੋਈ ਰਾਹਤ ਦੇਣ ਦਾ ਐਲਾਨ ਨਹੀਂ ਕੀਤਾ ਗਿਆ । ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਏਨੇ ਦਿਨਾਂ ਬਾਅਦ ਵੀ ਰਿਪੋਰਟ ਦੀ ਗੱਲ ਨਾ ਕਰਨ ਸਗੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪੈਕੇਜ ਦੇਣ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਮਤਰਈ ਮਾਂ ਵਾਲਾ ਸਲੂਕ ਬੰਦ ਕਰਕੇ ਔਖੀ ਘੜੀ ਵਿੱਚ ਉਸ ਦੀ ਬਾਂਹ ਫੜ੍ਹਨੀ ਚਾਹੀਦੀ ਹੈ ।

ਹੜ੍ਹਾਂ ਦੇ ਇਸ ਸੰਕਟ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਹੈ

ਇਸ ਮੌਕੇ ਸੂਬੇ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਹੈ ਅਤੇ ਇਸ ਸੰਕਟ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਾਰੀ ਮਸ਼ੀਨਰੀ ਆਪਣੀ ਪੂਰੀ ਸਮਰੱਥਾ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ ।

ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ‘ਚ ਦਿਨ-ਰਾਤ ਲੱਗੇ ਹੋਏ ਹਨ

ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ, ਪੰਜਾਬ ਸਰਕਾਰ ਦੇ ਸਾਰੇ ਮੰਤਰੀ ਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਜਿੱਥੇ ਜ਼ਮੀਨੀ ਪੱਧਰ ‘ਤੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ ਓਥੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਵੀ ਆਪਣਾ ਯੋਗਦਾਨ ਪਾ ਰਹੇ ਹਨ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ‘ਚ ਦਿਨ-ਰਾਤ ਲੱਗੇ ਹੋਏ ਹਨ । ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਲਈ ਪੰਜਾਬ ਸਰਕਾਰ ਉਨ੍ਹਾਂ ਦੀ ਧੰਨਵਾਦੀ ਹੈ ।

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਕੋਈ ਮਦਦ ਨਹੀਂ ਕੀਤੀ ਗਈ

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ, ਜਿਸ ਨੇ ਲਗਾਤਾਰ ਦੇਸ ਦੀ ਅਨਾਜ ਸੁਰੱਖਿਆ ਅਤੇ ਆਰਥਿਕ ਤਾਕਤ ਵਿੱਚ ਯੋਗਦਾਨ ਪਾਇਆ ਹੈ, ਨੂੰ ਮੁਸ਼ਕਲ ਦੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਤੁਰੰਤ ਅਤੇ ਢੁਕਵੀਂ ਸਹਾਇਤਾ ਮਿਲਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਵਿੱਚ ਡੁੱਬਿਆ ਹੋਇਆ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਕੋਈ ਮਦਦ ਨਹੀਂ ਕੀਤੀ ਗਈ ।

ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫ਼ੰਡ (ਆਰ. ਡੀ. ਐਫ.) ਅਤੇ ਮਾਰਕੀਟ ਵਿਕਾਸ ਫ਼ੰਡ (ਐਮ. ਡੀ. ਐਫ.) ਦੇ ਪੰਜਾਬ ਦੇ 8,000 ਕਰੋੜ ਰੁਪਏ ਜਾਣ-ਬੁੱਝ ਕੇ ਰੋਕੇ ਹੋਏ ਹਨ

ਅਮਨ ਅਰੋੜਾ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਸਰਕਾਰ ਵੱਲੋਂ ਜੀ.ਐੱਸ.ਟੀ. ਲਾਗੂ ਕੀਤੀ ਗਈ ਹੈ ਉਸ ਦੌਰਾਨ ਸੂਬੇ ਦਾ 50000 ਕਰੋੜ ਰੁਪਏ ਦਾ ਨੁਕਸਾਨ ਜੀ. ਐੱਸ. ਟੀ. ਕਾਰਨ ਹੋ ਚੁੱਕਾ ਹੈ । ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫ਼ੰਡ (ਆਰ. ਡੀ. ਐਫ.) ਅਤੇ ਮਾਰਕੀਟ ਵਿਕਾਸ ਫ਼ੰਡ (ਐਮ. ਡੀ. ਐਫ.) ਦੇ ਪੰਜਾਬ ਦੇ 8,000 ਕਰੋੜ ਰੁਪਏ ਜਾਣ-ਬੁੱਝ ਕੇ ਰੋਕੇ ਹੋਏ ਹਨ । ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕ ਦੇ ਪੈਸੇ ਤਾਂ ਕੀ ਜਾਰੀ ਕਰਨੇ ਸਨ ਸਗੋਂ ਕੇਂਦਰ ਨੇ 15 ਦਿਨ ਪਹਿਲਾਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਪੰਜਾਬ ਦੇ 828 ਕਰੋੜ ਰੁਪਏ ਰੱਦ ਕਰ ਦਿੱਤੇ ਹਨ ।

ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਟੈਕਸਾਂ ਦਾ ਪੈਸਾ ਹੈ ਅਤੇ ਪੰਜਾਬ ਦਾ ਇਸ ਉੱਪਰ ਪੂਰਾ ਹੱਕ ਹੈ

ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਟੈਕਸਾਂ ਦਾ ਪੈਸਾ ਹੈ ਅਤੇ ਪੰਜਾਬ ਦਾ ਇਸ ਉੱਪਰ ਪੂਰਾ ਹੱਕ ਹੈ । ਅਮਨ ਅਰੋੜਾ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਪੰਜਾਬ ਦੇ ਰੋਕੇ ਹੋਏ ਪੈਸੇ ਜਾਰੀ ਕਰਨ ਦੇ ਨਾਲ ਪੰਜਾਬ ‘ਚ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਰਾਜ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਆਰਥਿਕ ਪੈਕੇਜ ਦੇਵੇ ।

Read More : ਅਮਨ ਅਰੋੜਾ ਅਤੇ ਬਰਿੰਦਰ ਗੋਇਲ ਵੱਲੋਂ ਸਰਹਿੰਦ ਚੋਅ ਦੀ ਸਥਿਤੀ ਦਾ ਜਾਇਜ਼ਾ

LEAVE A REPLY

Please enter your comment!
Please enter your name here