ਰਵਨੀਤ ਬਿੱਟੂ ਨੇ ਪੰਜਾਬ ਦੇ DGP ਕੋਲ ਸ਼ਿਕਾਇਤ ਕਰਵਾਈ ਦਰਜ, ਪੜੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 19 ਫਰਵਰੀ : ਰਵਨੀਤ ਬਿੱਟੂ ਵੱਲੋਂ ਚੰਡੀਗੜ੍ਹ ਪੁਲਿਸ ਤੇ ਦੁਰਵਿਵਹਾਰ ਦਾ ਦੋਸ਼ ਲਾਉਂਦਿਆਂ ਪੰਜਾਬ ਦੇ DGP ਗੌਰਵ ਯਾਦਵ ਨੂੰ ਸ਼ਿਕਾਇਤ ਕੀਤੀ ਗਈ ਹੈ
ਦਰਅਸਲ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਹਿਸ ਲਈ ਉਨ੍ਹਾਂ ਦੀ ਰਿਹਾਇਸ਼ ਪੁੱਜੇ ਪਰ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ। ਉਨ੍ਹਾਂ ਨੂੰ ਗੇਟ ‘ਤੇ ਹੀ ਰੋਕ ਲਿਆ ਗਿਆ। ਇਸ ਕਾਰਨ ਬਿੱਟੂ ਦੇ ਸੁਰੱਖਿਆ ਕਰਮਚਾਰੀਆਂ ਅਤੇ ਚੰਡੀਗੜ੍ਹ ਪੁਲੀਸ ਦੇ ਅਧਿਕਾਰੀਆਂ ਵਿਚਾਲੇ ਹੱਥੋਪਾਈ ਅਤੇ ਧੱਕਾ ਮੁੱਕੀ ਹੋ ਗਈ। ਜਿਸ ਕਾਰਨ ਮਾਹੌਲ ਪੂਰੀ ਤਰ੍ਹਾਂ ਭਖ ਗਿਆ।
ਬਿੱਟੂ ਕੋਲ ਨਹੀਂ ਸੀ ਇਜਾਜ਼ਤ
ਓਧਰ, ਚੰਡੀਗੜ੍ਹ ਪੁਲੀਸ ਦੇ ਡੀਐਸਪੀ ਦਾ ਕਹਿਣਾ ਹੈ ਕਿ ਕੇਂਦਰੀ ਮੰਤਰੀ ਰਵਨੀਤ ਬਿੱਟੂ ਪੰਜਾਬ ਦੇ ਮੁੱਖ ਮੰਤਰੀ ਰਿਹਾਇਸ਼ ਤੇ ਜਾ ਰਹੇ ਸਨ, ਜਦੋਂ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਬਾਰੇ ਪੁੱਛਿਆ ਗਿਆ ਤਾਂ ਪਤਾ ਲੱਗਾ ਕਿ ਉਨ੍ਹਾਂ ਕੋਲ ਇਜਾਜ਼ਤ ਨਹੀਂ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ।