ਮੋਦੀ ਕੈਬਨਿਟ ‘ਚ ਰਵਨੀਤ ਬਿੱਟੂ ਬਣਨਗੇ ਕੇਂਦਰੀ ਰਾਜ ਮੰਤਰੀ || Political News || Punjab News

0
73
Ravneet Bittu will become the Union Minister of State in the Modi Cabinet

ਮੋਦੀ ਕੈਬਨਿਟ ‘ਚ ਰਵਨੀਤ ਬਿੱਟੂ ਬਣਨਗੇ ਕੇਂਦਰੀ ਰਾਜ ਮੰਤਰੀ

ਨਰਿੰਦਰ ਮੋਦੀ ਤੀਸਰੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ ਇਸੇ ਦੇ ਚੱਲਦਿਆਂ ਦੇਸ਼ ਵਿੱਚ ਇੱਕ ਵਾਰ ਫਿਰ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਨਵੀਂ ਸਰਕਾਰ ਬਣਨ ਜਾ ਰਹੀ ਹੈ। ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਪੰਜਾਬ ਵਿੱਚੋਂ ਇੱਕ ਵੀ ਸੀਟ ਨਹੀਂ ਮਿਲੀ ਹੈ | ਰਾਜ ਸਭਾ ਵਿੱਚ ਵੀ ਪੰਜਾਬ ਵਿੱਚੋਂ ਭਾਜਪਾ ਕੋਲ ਕੋਈ ਸੀਟ ਨਹੀਂ ਹੈ। ਇਸ ਸਭ ਦੇ ਬਾਵਜੂਦ ਵੀ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਮੰਤਰੀ ਮੰਡਲ ਵਿੱਚ ਥਾਂ ਮਿਲ ਰਹੀ ਹੈ। ਉਹ ਕੈਬਨਿਟ ਵਿਚ ਰਾਜ ਮੰਤਰੀ ਹੋਣਗੇ।

ਰਵਨੀਤ ਬਿੱਟੂ ਨੇ ਮੰਤਰੀ ਬਣਨ ਦੀ ਪੁਸ਼ਟੀ ਕਰਦਿਆਂ ਭਾਜਪਾ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਵੱਡੀ ਜ਼ਿੰਮੇਵਾਰੀ ਹੈ। ਬਿੱਟੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਰੇ ਸੰਸਦ ਮੈਂਬਰ ਇੱਕੋ ਜਿਹੇ ਹਨ। ਸਾਰਿਆਂ ਨੂੰ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ।

ਕਾਂਗਰਸ ਦੇ ਵੱਡੇ ਆਗੂਆਂ ਵਿੱਚ ਗਿਣੇ ਜਾਂਦੇ ਨੇ ਰਵਨੀਤ ਬਿੱਟੂ

ਰਵਨੀਤ ਬਿੱਟੂ ਕਾਂਗਰਸ ਦੇ ਵੱਡੇ ਆਗੂਆਂ ਵਿੱਚ ਗਿਣੇ ਜਾਂਦੇ ਸਨ। ਚੋਣਾਂ ਤੋਂ ਪਹਿਲਾਂ ਹੀ ਉਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਉਹ ਕਾਂਗਰਸ ਦੀ ਟਿਕਟ ‘ਤੇ ਇਕ ਵਾਰ ਆਨੰਦਪੁਰ ਸਾਹਿਬ ਅਤੇ ਦੋ ਵਾਰ ਲੁਧਿਆਣਾ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਰਵਨੀਤ ਸਿੰਘ ਬਿੱਟੂ ਤਿੰਨ ਵਾਰ ਸੰਸਦ ਮੈਂਬਰ ਹਨ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਰੇ ਹਨ। ਮਾਰਚ 2021 ਵਿੱਚ ਉਹ ਲੋਕ ਸਭਾ ਵਿੱਚ ਕਾਂਗਰਸ ਦੇ ਆਗੂ ਵੀ ਰਹਿ ਚੁੱਕੇ ਹਨ।

ਪੰਜਾਬ ਨੂੰ ਮੋਦੀ ਸਰਕਾਰ ਵਿਚ ਮੰਤਰੀ ਦੇ ਅਹੁਦਿਆਂ ‘ਤੇ ਹਮੇਸ਼ਾ ਮਿਲੀ ਨੁਮਾਇੰਦਗੀ

ਧਿਆਨਯੋਗ ਹੈ ਕਿ ਪੰਜਾਬ ਨੂੰ 2014 ਤੋਂ ਮੋਦੀ ਸਰਕਾਰ ਵਿਚ ਮੰਤਰੀ ਦੇ ਅਹੁਦਿਆਂ ‘ਤੇ ਹਮੇਸ਼ਾ ਨੁਮਾਇੰਦਗੀ ਮਿਲੀ ਹੈ। 2014 ਵਿੱਚ ਅਰੁਣ ਜੇਤਲੀ ਨੂੰ ਅੰਮ੍ਰਿਤਸਰ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਉਸ ਨੂੰ ਰਾਜ ਸਭਾ ਮੈਂਬਰ ਬਣਾ ਕੇ ਵਿੱਤ ਮੰਤਰੀ ਬਣਾ ਦਿੱਤਾ ਗਿਆ।

ਇਹ ਵੀ ਪੜ੍ਹੋ :ਅਦਾਕਾਰ ਸੋਹਮ ਚਕਰਵਰਤੀ ਨੇ ਰੈਸਟੋਰੈਂਟ ਮਾਲਕ ਨੂੰ ਜੜਿਆ ਥੱ/ਪੜ, CCTV ‘ਚ ਕੈਦ ਹੋਈ ਘਟਨਾ

ਇਸੇ ਦੇ ਨਾਲ 2019 ਵਿੱਚ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਨੂੰ ਕੇਂਦਰੀ ਰਾਜ ਮੰਤਰੀ ਬਣਾਇਆ ਗਿਆ ਸੀ। 2019 ਵਿੱਚ ਹਰਦੀਪ ਪੁਰੀ ਅੰਮ੍ਰਿਤਸਰ ਤੋਂ ਚੋਣ ਹਾਰ ਗਏ ਪਰ ਉਨ੍ਹਾਂ ਨੂੰ ਰਾਜ ਸਭਾ ਤੋਂ ਚੁਣ ਕੇ ਮੰਤਰੀ ਦਾ ਅਹੁਦਾ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਵੀ 2019 ਵਿੱਚ ਕੈਬਨਿਟ ਮੰਤਰੀ ਰਹਿ ਚੁੱਕੀ ਹੈ।

 

 

 

 

 

LEAVE A REPLY

Please enter your comment!
Please enter your name here