RBI ਨੇ SBI ਸਮੇਤ ਇਕੱਠੇ 14 ਬੈਂਕਾਂ ‘ਤੇ ਠੋਕਿਆ ਜੁਰਮਾਨਾ

0
114

ਨਵੀਂ ਦਿੱਲੀ – RBI ਨੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਬੰਧਨ ਬੈਂਕ, ਬੈਂਕ ਆਫ ਬੜੌਦਾ ਅਤੇ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਸਮੇਤ 14 ਬੈਂਕਾਂ ਨੂੰ ਜੁਰਮਾਨਾ ਲਗਾਇਆ ਹੈ। ਆਰ.ਬੀ.ਆਈ. ਨੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਹੈ। ਇਨ੍ਹਾਂ 14 ਬੈਂਕਾਂ ਵਿੱਚ ਜਨਤਕ ਖੇਤਰ ਦੇ ਬੈਂਕ, ਨਿੱਜੀ ਬੈਂਕ, ਵਿਦੇਸ਼ੀ ਬੈਂਕ, ਸਹਿਕਾਰੀ ਬੈਂਕ ਅਤੇ ਇੱਕ ਛੋਟਾ ਵਿੱਤ ਬੈਂਕ ਸ਼ਾਮਲ ਹਨ।

ਇਨ੍ਹਾਂ ਬੈਂਕਾਂ ‘ਤੇ 50 ਲੱਖ ਰੁਪਏ ਤੋਂ ਲੈ ਕੇ 2 ਕਰੋੜ ਰੁਪਏ ਤੱਕ ਦਾ ਜ਼ੁਰਮਾਨਾ ਲਗਾਇਆ ਗਿਆ ਹੈ। ਰਿਜ਼ਰਵ ਬੈਂਕ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ “ਬੈਂਕਾਂ ਦੁਆਰਾ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ, ਉਨ੍ਹਾਂ ਵਿੱਚ ਐਨ.ਬੀ.ਐਫ.ਸੀ. ਨੂੰ ਕਰਜ਼ਾ ਦੇਣ ਅਤੇ ਐਨ.ਬੀ.ਐਫ.ਸੀ. ਨੂੰ ਬੈਂਕ ਵਿੱਤ ਕਰਨ ਨਾਲ ਜੁੜੇ ਨਿਯਮਾਂ ਦੀ ਉਲੰਘਣਾ ਸ਼ਾਮਲ ਹੈ।”

ਇਹ ਪਹਿਲੀ ਵਾਰ ਹੋਇਆ ਹੈ ਜਦੋਂ ਆਰ.ਬੀ.ਆਈ. ਨੇ ਇੱਕੋ ਸਮੇਂ ਬਹੁਤ ਸਾਰੇ ਬੈਂਕਾਂ ‘ਤੇ ਜ਼ੁਰਮਾਨਾ ਲਗਾਇਆ ਹੈ। ਰਿਜ਼ਰਵ ਬੈਂਕ ਨੇ ਕਿਹਾ ਹੈ, “ਬੈਂਕਾਂ ਵਿਚ ਲਾਰਜ ਕਾਮਨ ਐਕਸਪੋਜ਼ਰਜ਼ ਦੀ ਕੇਂਦਰੀ ਰਿਪੋਜ਼ਟਰੀ, ਸੈਂਟਰਲ ਰਿਪੋਜ਼ਟਰੀ ਆਫ ਇਨਫਾਰਮੇਸ਼ਨ ਆਨ ਲਾਰਜ ਕ੍ਰੈਡਿਟ ਬਾਰੇ ਜਾਣਕਾਰੀ, ਸਮਾਲ ਵਿੱਤ ਬੈਂਕ ਦੇ ਸੰਚਾਲਨ ਦਿਸ਼ਾ-ਨਿਰਦੇਸ਼ਾਂ ਨੂੰ ਬੈਂਕਾਂ ਨੇ ਨਜ਼ਰ ਅੰਦਾਜ਼ ਕਰ ਦਿੱਤਾ ਹੈ।” ਇਸਦੇ ਨਾਲ, ਬੈਂਕਾਂ ਨੇ ਬੈਂਕਿੰਗ ਰੈਗੂਲੇਸ਼ਨ ਐਕਟ, 1949 ਦੀ ਧਾਰਾ 19 (2) ਅਤੇ ਸੈਕਸ਼ਨ 20 (1) ਦੀ ਉਲੰਘਣਾ ਕੀਤੀ ਹੈ।

ਰਿਜ਼ਰਵ ਬੈਂਕ ਨੇ ਜਿਹੜੇ ਹੋਰ ਬੈਂਕਾਂ ‘ਤੇ ਜ਼ੁਰਮਾਨਾ ਲਗਾਇਆ ਹੈ। ਉਨ੍ਹਾਂ ਦੇ ਨਾਂ ਇਸ ਪ੍ਰਕਾਰ ਹਨ: ਬੈਂਕ ਆਫ਼ ਮਹਾਰਾਸ਼ਟਰ, ਸੈਂਟਰਲ ਬੈਂਕ ਆਫ਼ ਇੰਡੀਆ, ਕ੍ਰੈਡਿਟ ਸੁਈਸ, ਇੰਡੀਅਨ ਬੈਂਕ, ਇੰਡਸਇੰਡ ਬੈਂਕ, ਕਰਨਾਟਕ ਬੈਂਕ, ਕਰੂਰ ਵੈਸ਼ਿਆ ਬੈਂਕ, ਪੰਜਾਬ ਅਤੇ ਸਿੰਧ ਬੈਂਕ, ਸਾਊਥ ਇੰਡੀਅਨ ਬੈਂਕ, ਜੰਮੂ-ਕਸ਼ਮੀਰ ਬੈਂਕ ਅਤੇ ਉਤਕਰਸ਼ ਸਮਾਲ ਫਾਈਨੈਂਸ ਸ਼ਾਮਲ ਹਨ।

LEAVE A REPLY

Please enter your comment!
Please enter your name here