50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

0
16
Vizilence Bureau Punjab

ਚੰਡੀਗੜ੍ਹ, 23 ਜੁਲਾਈ 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ ।

ਸ਼ਿਕਾਇਤ ਦੇ ਆਧਾਰ ’ਤੇ ਕੀਤਾ ਗਿਆ ਹੈ ਗ੍ਰਿਫ਼ਤਾਰ

ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਿਓ ਦੀ ਵਸਨੀਕ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ (Complainant) ਨੇ ਦੋਸ਼ ਲਾਇਆ ਕਿ ਉਸਦਾ ਪਤੀ ਸਹਾਇਕ ਸਬ-ਇੰਸਪੈਕਟਰ ਸੀ, ਜਿਸਦੀ ਸਾਲ 2022 ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ ਸੀ । ਪੰਜਾਬ ਪੁਲਸ ਵਿਭਾਗ ਵੱਲੋਂ ਬਤੌਰ ਮੁਆਵਜ਼ਾ 30,00,000 ਰੁਪਏ ਪ੍ਰਵਾਨ ਕੀਤੇ ਹਨ ਅਤੇ ਭੁਗਤਾਨ ਲਈ ਐਚ. ਡੀ. ਐਫ. ਸੀ. ਬੈਂਕ ਨੂੰ ਭੇਜ ਦਿੱਤਾ ਸੀ । ਬਾਅਦ ਵਿੱਚ, ਬੈਂਕ ਨੇ ਮਾਮੂਲੀ ਕਾਰਨ ਕਰਕੇ ਉਕਤ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ । ਇਸ ਵਿਰੁੱਧ ਸ਼ਿਕਾਇਤਕਰਤਾ ਨੇ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਫੋਰਮ ਤਰਨਤਾਰਨ ਵਿੱਚ ਕੇਸ ਦਰਜ ਕਰਵਾਇਆ ਸੀ ।

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੀਤਾ ਹੈ ਕੇਸ ਦਰਜ

ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਹੱਕ ਵਿੱਚ ਫੈਸਲਾ ਕਰਵਾਉਣ ਵਿੱਚ ਮਦਦ ਕਰਨ ਬਦਲੇ ਮੁਆਵਜ਼ੇ ਵਿੱਚੋਂ 10 ਪ੍ਰਤੀਸ਼ਤ ਰਿਸ਼ਵਤ ਦੇਣ ਲਈ 3,00,000 ਰੁਪਏ ਰਿਸ਼ਵਤ ਮੰਗੀ ਸੀ (bribe ) । ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਲੈੰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਵਿਜੀਲੈਂਸ ਬਿਊਰੋ ਦੇ ਪੁਲਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ, ਜਿਸ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ ।

Read More : ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਦੀਆਂ ਜਾਇਦਾਦਾਂ ਕੀਤੀਆਂ ਕੁਰਕ 

LEAVE A REPLY

Please enter your comment!
Please enter your name here