ਟਿਕਟਾਂ ਦੀ ਵੰਡ ਮਗਰੋਂ BJP ‘ਚ ਵੇਖਣ ਨੂੰ ਮਿਲੀ ਬਗਾਵਤ ! || Punjab latest news today

0
54
Rebellion was seen in BJP after distribution of tickets!

ਟਿਕਟਾਂ ਦੀ ਵੰਡ ਮਗਰੋਂ BJP ‘ਚ ਵੇਖਣ ਨੂੰ ਮਿਲੀ ਬਗਾਵਤ ! || Punjab latest news today

ਲੋਕ ਸਭਾ ਚੋਣਾਂ ਦੇ ਮੱਦੇਨਜਰ BJP ਵੱਲੋਂ ਪੰਜਾਬ ਵਿੱਚ ਲਗਭਗ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਪਰੰਤੂ ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਭਾਜਪਾ ਵਿੱਚ ਪਹਿਲੀ ਵਾਰ ਬਗਾਵਤ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਭਾਜਪਾ ਦੇ ਸੀਨੀਅਰ ਨੇਤਾ ਵਿਜੇ ਸਾਂਪਲਾ ਨੇ ਸੋਸ਼ਲ ਮੀਡੀਆ (ਐਕਸ ਅਤੇ ਫੇਸਬੁੱਕ) ਤੋਂ ‘ਮੋਦੀ ਪਰਿਵਾਰ’ ਨੂੰ ਹਟਾ ਦਿੱਤਾ ਹੈ।

2019 ਵਿੱਚ ਵਿਜੇ ਸਾਂਪਲਾ ਦੀ ਟਿਕਟ ਕੱਟੀ

ਦੱਸ ਦਈਏ ਕਿ ਸਾਂਪਲਾ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਦੇ ਦਾਅਵੇਦਾਰ ਸਨ। ਪਰੰਤੂ ਮੰਗਲਵਾਰ ਨੂੰ ਭਾਜਪਾ ਨੇ ਇੱਥੋਂ ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਟਿਕਟ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ 2019 ਵਿੱਚ ਵਿਜੇ ਸਾਂਪਲਾ ਦੀ ਟਿਕਟ ਕੱਟ ਕੇ ਸੋਮਪ੍ਰਕਾਸ਼ ਨੂੰ ਦਿੱਤੀ ਗਈ ਸੀ, ਜਿਸ ਕਾਰਨ ਸਾਂਪਲਾ ਨਾਰਾਜ਼ ਹੋ ਗਏ।

ਮੋਦੀ ਦੇ ਪਰਿਵਾਰ ਨੂੰ ਹਟਾਉਣ ਤੋਂ ਬਾਅਦ, ਸਾਂਪਲਾ ਨੇ ਸੋਸ਼ਲ ਮੀਡੀਆ ‘ਤੇ ਲਿਖਿਆ – “ਰੱਬ ਇੱਕ ਰਸਤਾ ਬੰਦ ਕਰਦਾ ਹੈ ਅਤੇ ਕਈ ਹੋਰ ਖੋਲ੍ਹਦਾ ਹੈ।” ਰੱਬ ਨੇ ਮੇਰੇ ਲਈ ਵੀ ਕੋਈ ਰਸਤਾ ਤੈਅ ਕੀਤਾ ਹੋਵੇਗਾ। ਮੇਰਾ ਸਾਥ ਦੇਣ ਵਾਲੇ ਸਾਰੇ ਸਾਥੀਆਂ ਦਾ ਬਹੁਤ-ਬਹੁਤ ਧੰਨਵਾਦ।

 

ਇਸ ਤੋਂ ਬਾਅਦ ਨਾਲ ਹੀ ਉਨ੍ਹਾਂ ਨੇ ਦੂਜੀ ਪੋਸਟ ‘ਚ ਲਿਖਿਆ- ‘ਹਮਨੇ ਤੋ ਅਪਨਾ ਖੂਨ ਪਸੀਨਾ ਬਹਾ ਦੀਆ। ਅਬ ਬਾਰਿਸ਼ੇਂ ਲਿਖੇਂਗੀ ਮੁਕੱਦਰ ਜ਼ਮੀਨ ਕਾ।” ਇਸ ਪੋਸਟ ਰਾਹੀਂ ਉਨ੍ਹਾਂ ਨੂੰ ਭਾਜਪਾ ਛੱਡਣ ਨਾਲ ਜੋੜਿਆ ਜਾ ਰਿਹਾ ਹੈ।

 

2024 ਦੀ ਟਿਕਟ ਲਈ ਕੀਤਾ ਸੀ ਦਾਅਵਾ

ਦੱਸ ਦਈਏ ਕਿ ਵਿਜੇ ਸਾਂਪਲਾ ਪੰਜਾਬ ਦੇ ਉੱਘੇ ਦਲਿਤ ਨੇਤਾਵਾਂ ਵਿੱਚੋਂ ਇੱਕ ਹਨ। ਉਹ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਰਹਿ ਚੁੱਕੇ ਹਨ। ਉਹ 2014 ਤੋਂ 2019 ਤੱਕ ਪੰਜਾਬ ਦੀ ਹੁਸ਼ਿਆਰਪੁਰ ਸੀਟ ਤੋਂ ਸੰਸਦ ਮੈਂਬਰ ਰਹੇ। ਜਿਸ ਤੋਂ ਬਾਅਦ 2019 ਵਿੱਚ ਉਨ੍ਹਾਂ ਦੀ ਟਿਕਟ ਕੱਟ ਕੇ ਸੋਮ ਪ੍ਰਕਾਸ਼ ਨੂੰ ਦੇ ਦਿੱਤੀ ਗਈ ਸੀ। ਸਾਂਪਲਾ ਨੇ 2024 ਦੀ ਟਿਕਟ ਲਈ ਵੀ ਦਾਅਵਾ ਪੇਸ਼ ਕੀਤਾ ਸੀ ਪਰ ਭਾਜਪਾ ਨੇ ਇਸ ਵਾਰ ਵੀ ਉਨ੍ਹਾਂ ਨੂੰ ਟਿਕਟ ਦੇਣ ਦੀ ਬਜਾਏ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦੇ ਦਿੱਤੀ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਹੋ ਸਕਦਾ ਵੱਡਾ ਫੇਰਬਦਲ

ਜਿਸ ਤੋਂ ਬਾਅਦ 5 ਘੰਟਿਆਂ ਦੇ ਅੰਦਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਵੱਡੇ ਬਦਲਾਅ ਕੀਤੇ। ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਮੋਦੀ ਪਰਿਵਾਰ ਨੂੰ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੋ ਪੋਸਟਾਂ ਵੀ ਸ਼ੇਅਰ ਕੀਤੀਆਂ ਹਨ।

 

 

 

 

LEAVE A REPLY

Please enter your comment!
Please enter your name here