ਮਾਨਸਾ ਜ਼ਿਲ੍ਹੇ ਦੇ 6 ਪ੍ਰਾਈਵੇਟ ਸਕੂਲਾਂ ਦੀ ਮਾਨਤਾ ਰੱਦ

0
87

ਮਾਨਸਾ ਜ਼ਿਲ੍ਹੇ ਦੇ 6 ਪ੍ਰਾਈਵੇਟ ਸਕੂਲਾਂ ਦੀ ਮਾਨਤਾ ਰੱਦ

ਮਾਨਸਾ, 6 ਮਾਰਚ 2025 : ਸਕੂਲ ਦੀ ਮਾਨਤਾ ਨੂੰ ਜਾਰੀ ਰੱਖਣ ਲਈ ਪੰਜਾਬ ਦੇ ਸਾਰੇ ਸਕੂਲ ਹਰ ਸਾਲ ਫਾਇਰ ਅਤੇ ਬਿਲਡਿੰਗ ਸਰਟੀਫਿਕੇਟ ਜਿਲ੍ਹਾ ਸਿੱਖਿਆ ਦਫਤਰ ਵਿੱਚ ਜਮਾ ਕਰਵਾਉਂਦੇ ਹਨ। ਇਹ ਸਭ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਜਾਂਦਾ ਹੈ। ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਾਨਸਾ ਭੁਪਿੰਦਰ ਕੌਰ ਨੇ ਦੱਸਿਆਂ ਕਿ ਇਨ੍ਹਾਂ ਸਕੂਲਾਂ ਨੂੰ ਬੀਤੇ ਸਮੇਂ ਵਿੱਚ ਫਾਈਰ ਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਕਰਵਾਉਣ ਲਈ ਲਿਖਿਆ ਗਿਆ ਸੀ। ਪਰ ਜ਼ਿਲ੍ਹਾ ਮਾਨਸਾ ਦੇ 6 ਸਕੂਲਾਂ ਵੱਲੋਂ ਫਾਇਰ ਸੇਫਟੀ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਤੇ ਉਨ੍ਹਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਅਸਤੀਫ਼ੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਾਨਸਾ ਭੁਪਿੰਦਰ ਕੌਰ ਨੇ ਦੱਸਿਆਂ ਕਿ ਇਨ੍ਹਾਂ ਸਕੂਲਾਂ ਨੂੰ ਬੀਤੇ ਸਮੇਂ ਵਿੱਚ ਫਾਈਰ ਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਕਰਵਾਉਣ ਲਈ ਕਈ ਵਾਰ ਲਿਖਿਆ ਗਿਆ ਸੀ।ਉਨ੍ਹਾਂ ਦੱਸਿਆ ਕਿ ਨਿਰਧਾਰਿਤ ਸਮੇਂ ਤੋਂ ਬਾਅਦ ਵੀ ਫਾਈਰ ਤੇ ਬਿਲਡਿੰਗ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਵਾਲੇ ਇਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਹੈ ਉਨ੍ਹਾਂ ਵਿਚ ਯੁਨੀਕ ਪਬਲਿਕ ਸਕੂਲ ਬੁਢਲਡਾ, ਰਣਵੀਰ ਇੰਟਰਨੈਸ਼ਨਲ ਪਬਲਿਕ ਸਕੂਲ ਮੱਤੀ, ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਬੁਢਲਾਡਾ, ਸਰਵਹਿੱਤਕਾਰੀ ਵਿੱਦਿਆ ਮੰਦਰ ਦੂਲੋਵਾਲ, ਸ਼ਿਵਾਲਿਸ ਪਬਲਿਕ ਸਕੂਲ ਸਰਦੂਲਗੜ੍ਹ ਅਤੇ ਦਸ਼ਮੇਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਸਰਦੂਲਗੜ੍ਹ ਸ਼ਾਮਲ ਹਨ।

LEAVE A REPLY

Please enter your comment!
Please enter your name here