ਰੈਡ ਕਰਾਸ ਪਟਿਆਲਾ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੇਜੀ ਗਈ ਰਾਹਤ ਸਮੱਗਰੀ

0
27
Red Cross

ਪਟਿਆਲਾ, 5 ਸਤੰਬਰ 2025 : ਪਟਿਆਲਾ ਜ਼ਿਲ੍ਹੇ ਦੇ ਹੜ੍ਹ ਨਾਲ ਪ੍ਰਭਾਵਿਤ (Flood affected) ਪਿੰਡਾਂ ਦੇ ਲੋਕਾਂ ਦੀ ਸਹਾਇਤਾ ਲਈ ਰੈਡ ਕਰਾਸ ਪਟਿਆਲਾ ਵੱਲੋਂ ਇਕ ਵੱਡੀ ਰਾਹਤ ਮੁਹਿੰਮ ਚਲਾਈ ਗਈ ਹੈ ।

ਤਰਪਾਲਾਂ, ਫੂਡ , ਪਾਣੀ ਦੀਆਂ ਬੋਤਲਾਂ , ਫਸਟਏਡ ਕਿੱਟਾਂ ਅਤੇ ਪਸ਼ੂਆਂ ਲਈ ਹਰਾ ਚਾਰਾ ਰਾਹਤ ਸਮੱਗਰੀ ‘ ਚ ਸ਼ਾਮਲ

ਇਸ ਮੁਹਿੰਮ ਵਿੱਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਅਤੇ ਸਕੱਤਰ, ਰੈਡ ਕਰਾਸ ਸੁਸਾਇਟੀ ਪ੍ਰਿਤਪਾਲ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਰੈਡ ਕਰਾਸ ਪਟਿਆਲਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਭੇਜ ਕੇ ਲੋਕਾਂ ਦੀ ਮੁਸ਼ਕਿਲ ਘੜੀ ਵਿੱਚ ਮਦਦ ਕੀਤੀ । ਇਸ ਸਮੱਗਰੀ ਵਿੱਚ 250 ਤਰਪਾਲਾਂ , 600 ਫੂਡ , ਅਤੇ 1500 ਦੇ ਕਰੀਬ ਪਾਣੀ ਦੀਆਂ ਬੋਤਲਾਂ ਅਤੇ ਪਸ਼ੂਆਂ ਲਈ ਹਰਾ ਚਾਰਾ ਵੀ ਸ਼ਾਮਲ ਕੀਤਾ ਗਿਆ ਹੈ ਕਿਉਕਿ ਸਾਫ਼ ਪਾਣੀ ਅਤੇ ਪਸ਼ੂਆਂ ਦੀ ਸੰਭਾਲ ਇਸ ਸਮੇਂ ਬਹੁਤ ਜਰੂਰੀ ਹੈ ।

ਸਮੱਗਰੀ ਦੇ ਜ਼ਰੀਏ ਹੜ੍ਹ-ਪ੍ਰਭਾਵਿਤ ਲੋਕਾਂ ਨੂੰ ਇਕ ਵੱਡੀ ਰਾਹਤ ਮਿਲ ਰਹੀ ਹੈ

ਇਸ ਸਮੱਗਰੀ ਦੇ ਜ਼ਰੀਏ ਹੜ੍ਹ-ਪ੍ਰਭਾਵਿਤ ਲੋਕਾਂ ਨੂੰ ਇਕ ਵੱਡੀ ਰਾਹਤ ਮਿਲ ਰਹੀ ਹੈ । ਇਸ ਤੋਂ ਇਲਾਵਾ, ਜਖ਼ਮੀ ਹੋਏ ਲੋਕਾਂ ਦੀ ਤੁਰੰਤ ਸਿਹਤ ਸੇਵਾ ਲਈ ਫਸਟ ਏਡ ਕਿੱਟਾਂ ਭੇਜੀਆਂ ਗਈਆਂ ਹਨ । ਇਸ ਤੋਂ ਪਹਿਲਾਂ ਇਸ ਰਾਹਤ ਸਮੱਗਰੀ ਦੀ ਸੇਵਾ ਸਬ- ਡਵੀਜ਼ਨਲ ਪੱਧਰ ‘ ਤੇ ਦੋ ਵਾਰ ਕੀਤੀ ਜਾ ਚੁੱਕੀ ਹੈ ।

ਕੁਦਰਤੀ ਆਫ਼ਤਾਂ ਸਮੇਂ ਲੋਕਾਂ ਦੀ ਸੇਵਾ ਕਰਨਾ ਸਾਡਾ ਫਰਜ਼ ਅਤੇ ਇਸ ਨੂੰ ਪੂਰਾ ਕਰਨ ਲਈ ਹਰ ਸਮੇਂ ਤਿਆਰ ਹਨ : ਸਕੱਤਰ ਪ੍ਰਿਤਪਾਲ ਸਿੰਘ ਸਿੱਧੂ

ਰੈਡ ਕਰਾਸ ਪਟਿਆਲਾ ਦੇ ਸਕੱਤਰ ਪ੍ਰਿਤਪਾਲ ਸਿੰਘ ਸਿੱਧੂ (Secretary Pritpal Singh Sidhu) ਨੇ ਕਿਹਾ ਕਿ ਕੁਦਰਤੀ ਆਫ਼ਤਾਂ ਸਮੇਂ ਲੋਕਾਂ ਦੀ ਸੇਵਾ ਕਰਨਾ ਸਾਡਾ ਫਰਜ਼ ਅਤੇ ਇਸ ਨੂੰ ਪੂਰਾ ਕਰਨ ਲਈ ਹਰ ਸਮੇਂ ਤਿਆਰ ਹਨ । ਉਹਨਾਂ ਕਿਹਾ ਕਿ ਰੈਡ ਕਰਾਸ ਪਟਿਆਲਾ ਆਪਣੇ ਫਰਜ਼ ਨਿਭਾਂਉਂਦਾ ਰਹੇਗਾ ਅਤੇ ਭਵਿੱਖ ਵਿੱਚ ਵੀ ਅਜਿਹੇ ਸਮਾਜਕ ਕਾਰਜਾਂ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਹਮੇਸ਼ਾ ਤਤਪਰ ਹੈ, ਤਾਂ ਜੋ ਜ਼ਰੂਰਤਮੰਦ ਲੋਕਾਂ ਦੀ ਮਦਦ ਤੇ ਸੇਵਾ ਪਹੁੰਚਾਈ ਜਾ ਸਕੇ ।

Read More : ਹੜ੍ਹਾਂ ‘ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ

LEAVE A REPLY

Please enter your comment!
Please enter your name here