ਪਲੇਅ ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ

0
16
Deputy Commissioner Rahul Chaba
ਸੰਗਰੂਰ, 17 ਅਕਤੂਬਰ 2025 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲ (Private schools/Institutions/Play-way schools0 ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ ।

ਪਲੇਅ ਵੇਅ ਸਕੂਲ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ (Deputy Commissioner Rahul Chaba) ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਨਿੱਜੀ ਪਲੇਅ ਵੇਅ ਸਕੂਲਾਂ ਵਿਚ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਬੱਚਿਆਂ ਨੂੰ ਖੇਡਾਂ ਦੇ ਜਰੀਏ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਖਾਰ ਆਵੇਗਾ । ਉਨ੍ਹਾਂ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਇਨ੍ਹਾਂ ਪਲੇਅ ਵੇਅ ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਅਤੇ ਪੁਰਾਣੀ ਰਜਿਸਟਰੇਸ਼ਨ ਰਿਨਿਊ ਕਾਰਵਾਈ ਜਾਣੀ ਲਾਜ਼ਮੀ ਹੈ, ਜਿਸ ਸਬੰਧੀ ਵਿਸਥਾਰ ਵਿਚ ਨਿਯਮ ਅਤੇ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ।

ਪਲੇਅ ਸਕੂਲ ਚਲਾਉਣ ਲਈ ਕੀ ਕੀ ਹੋਣਾ ਚਾਹੀਦਾ ਹੈ ਜ਼ਰੂਰੀ

ਉਨ੍ਹਾਂ ਦੱਸਿਆ ਪਲੇਅ ਸਕੂਲ ਦੀ ਇਮਾਰਤ ਦਾ ਹਵਾਦਾਰ ਹੋਣਾ, ਸਕੂਲ ਦੀ ਚਾਰ-ਦੀਵਾਰੀ, ਸਾਫ ਸੁਥਰਾ ਪੀਣ ਯੋਗ ਪਾਣੀ, ਸੁਰੱਖਿਆ ਨਿਯਮ, ਅਧਿਆਪਕਾਂ ਅਤੇ ਬੱਚਿਆਂ ਦੀ ਗਿਣਤੀ ਦਾ 1:20 ਦਾ ਅਨੁਪਾਤ ਭਾਵ ਇੱਕ ਅਧਿਆਪਕ 20 ਤੋਂ ਵੱਧ ਬੱਚਿਆਂ ਨੂੰ ਨਹੀਂ ਪੜ੍ਹਾ ਸਕੇਗਾ । ਉਸ ਦੇ ਨਾਲ ਇਕ ਕੇਅਰਟੇਕਰ ਵੀ ਹੋਵੇਗਾ ਤਾਂ ਜੋ ਬੱਚਿਆਂ ਦੀ ਸਿਹਤ ਨਾਲ ਸਮਝੌਤਾ ਨਾ ਹੋਵੇ । ਸਕੂਲ ਅੰਦਰਲੀ ਬਣਤਰ, ਰੈਸਟ ਰੂਮ ਦੀ ਵਿਵਸਥਾ, ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨੇ, ਸਾਰੇ ਸਕੂਲਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਵੀ ਲਾਜ਼ਮੀ ਕੀਤੇ ਗਏ ਹਨ ।

ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲਾਂ ਵਿੱਚ ਦਾਖ਼ਲੇ ਲਈ ਬੱਚੇ ਲਈ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਆਦਿ ਨਹੀਂ ਹੋਵੇਗੀ

ਉਨ੍ਹਾਂ ਹੋਰ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲਾਂ ਵਿੱਚ ਦਾਖ਼ਲੇ ਲਈ ਬੱਚੇ ਲਈ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਆਦਿ ਨਹੀਂ ਹੋਵੇਗੀ । ਇਨ੍ਹਾਂ ਸਕੂਲਾਂ ਵਿੱਚ ਜੰਕ ਫੂਡ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ । ਇਸ ਤੋਂ ਇਲਾਵਾ ਘਰੋਂ ਵੀ ਜੰਕ ਫੂਡ ਟਿਫਿਨ ਵਿੱਚ ਨਹੀਂ ਆਵੇਗਾ ਅਤੇ ਨਾ ਹੀ ਸਕੂਲ ਵਿੱਚ ਜਾਂ ਆਲੇ-ਦੁਆਲੇ ਜੰਕ ਫੂਡ ਵੇਚਿਆ ਜਾਵੇਗਾ ਅਤੇ ਬੱਚਿਆਂ ਨੂੰ ਖੇਡਾਂ ਰਾਹੀਂ ਸਿਖਾਇਆ ਜਾਣਾ ਹੈ ।

ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਨਾਲ ਡਰਾਉਣ ਜਾ ਧਮਕਾਉਣ ’ਤੇ ਪਾਬੰਦੀ ਹੈ

ਉਨ੍ਹਾਂ ਨੇ ਦੱਸਿਆ ਕਿ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਨਾਲ ਡਰਾਉਣ ਜਾ ਧਮਕਾਉਣ ’ਤੇ ਪਾਬੰਦੀ ਹੈ । ਬੱਚਿਆਂ ’ਤੇ ਕੰਮ ਦਾ ਕੋਈ ਬੋਝ ਨਹੀਂ ਹੋਵੇਗਾ, ਪਲੇਅ ਵੇਅ ਦੇ ਅੰਦਰ ਲਾਇਬ੍ਰੇਰੀ ਦਾ ਪ੍ਰਬੰਧ ਹੋਵੇਗਾ, ਹਰ ਮਹੀਨੇ ਬੱਚੇ ਦੀ ਸਿਹਤ ਜਾਂਚ ਹੋਵੇਗੀ ਅਤੇ ਸਕੂਲ ਬੱਚੇ ਦੇ ਟੀਕਾਕਰਨ ਦਾ ਰਿਕਾਰਡ ਰੱਖੇਗਾ । ਬੱਚਿਆਂ ਦੀ ਸੁਰੱਖਿਆ ਲਈ ਫਾਇਰ ਸੇਫਟੀ, ਸਿਹਤ ਸਹੂਲਤਾਂ ਸਭ ਦੀ ਜਾਂਚ ਕੀਤੀ ਜਾਵੇਗੀ। ਸਕੂਲ ਵਿਚ ਫੀਸਾਂ ਕਿਵੇਂ ਲਈਆਂ ਜਾਣਗੀਆਂ, ਇਸ ਬਾਰੇ ਦਿਸ਼ਾ ਨਿਰਦੇਸ਼ ਹੋਣਗੇ। ਦਾਖਲੇ ਦੇ ਸਮੇਂ ਬੱਚੇ ਦਾ ਕੋਈ ਸਕ੍ਰੀਨਿੰਗ ਟੈਸਟ ਅਤੇ ਮਾਪਿਆਂ ਦੀ ਇੰਟਰਵਿਊ ਨਹੀਂ ਹੋਵੇਗੀ ।

ਇਹ ਰਜਿਸਟ੍ਰੇਸ਼ਨ ਪ੍ਰਕਿਰਿਆ / ਹਦਾਇਤਾਂ ਦਸੰਬਰ 2024 ਵਿੱਚ ਜਾਰੀ ਕਰ ਦਿੱਤੀਆਂ ਗਈਆਂ ਸਨ

ਉਨ੍ਹਾਂ ਦੱਸਿਆ ਕਿ ਇਹ ਰਜਿਸਟ੍ਰੇਸ਼ਨ ਪ੍ਰਕਿਰਿਆ / ਹਦਾਇਤਾਂ ਦਸੰਬਰ 2024 ਵਿੱਚ ਜਾਰੀ ਕਰ ਦਿੱਤੀਆਂ ਗਈਆਂ ਸਨ ਜਿਸਦੇ ਚਲਦੇ ਜਿਲ੍ਹਾ ਪ੍ਰੋਗਰਾਮ ਅਫਸਰ, ਸੰਗਰੂਰ ਵੱਲੋਂ ਹਦਾਇਤਾਂ ਦੀ ਪਾਲਣਾ ਹਿੱਤ ਜਿਲ੍ਹਾ ਸੰਗਰੂਰ ਅਧੀਨ ਆਉਂਦੇ ਪਲੇਅ ਵੇਅ ਸਕੂਲਾਂ ਨੂੰ ਬਾਲ ਵਿਕਾਸ ਪ੍ਰਜੈਕਟ ਅਫਸਰਾਂ (Child Development Project Officers) ਦੁਆਰਾ ਰਜਿਸਟਰੇਸ਼ਨ ਕਰਵਾਉਣ ਸਬੰਧੀ ਨੋਟਿਸ ਜਾਰੀ ਕਰ ਦਿੱਤੇ ਗਏ ਹਨ ਜਿਸਦੇ ਚਲਦੇ ਹੁਣ ਤੱਕ ਕੁੱਲ 7 ਪਲੇਅ ਵੇਅ ਸਕੂਲਾਂ ਨੂੰ ਰਜਿਸਟਰੇਸ਼ਨ ਸ਼ਰਟੀਫਿਕੇਟ ਜਾਰੀ ਕਰ ਦਿੱਤੇ ਗਏ ਹਨ ਅਤੇ 4 ਸਕੂਲਾਂ ਦੀ ਰਜਿਸਟਰੇਸ਼ਨ ਪ੍ਰਕਿਰਿਆਂ ਅਧੀਨ ਹੈ ।

ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਪਲੇਅ ਵੇਅ ਸਕੂਲਾਂ ਦੇ ਮਾਲਕਾਂ /ਟਰੱਸਟਾਂ ਨੂੰ ਕੀਤੀ ਹਦਾਇਤ

ਉਨ੍ਹਾਂ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਪਲੇਅ ਵੇਅ ਸਕੂਲਾਂ ਦੇ ਮਾਲਕਾਂ /ਟਰੱਸਟਾਂ ਨੂੰ ਹਦਾਇਤ ਕੀਤੀ ਕਿ ਉਹ ਜਲਦ ਤੋਂ ਜਲਦ ਹਦਾਇਤਾਂ ਦੀ ਪਾਲਣਾ ਕਰਨ । ਉਨ੍ਹਾਂ ਕਿਹਾ ਕਿ ਹਦਾਇਤਾਂ ਦੀ ਪਾਲਣਾ ਨਾ ਕਰਨ ਅਤੇ ਰਜਿਸਟਰੇਸ਼ਨ ਨਾ ਕਰਵਾਉਣ ਦੀ ਹਾਲਤ ਵਿੱਚ ਸਬੰਧਤ ਸਕੂਲਾਂ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ ।

ਨਵੀਂ ਹਦਾਇਤਾਂ ਸਬੰਧੀ ਵਧੇਰੇ ਜਾਣਕਾਰੀ ਜ਼ਿਲ੍ਹੇ ਦੀ ਵੈਬਸਾਈਟ sangrur.nic.in ਤੋਂ ਲਈ ਜਾ ਸਕਦੀ ਹੈ

ਉਨ੍ਹਾਂ ਹੋਰ ਦੱਸਿਆ ਕਿ ਨਵੀਂ ਹਦਾਇਤਾਂ ਸਬੰਧੀ ਵਧੇਰੇ ਜਾਣਕਾਰੀ ਜ਼ਿਲ੍ਹੇ ਦੀ ਵੈਬਸਾਈਟ sangrur.nic.in ਤੋਂ ਲਈ ਜਾ ਸਕਦੀ ਹੈ ।  ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਉਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦੇਣ ਜੋ ਪਹਿਲਾਂ ਹੀ ਵਿਭਾਗ ਨਾਲ ਰਜਿਸਟਰਡ ਹਨ । ਇਸ ਸਬੰਧੀ ਜਾਣਕਾਰੀ ਸਮਾਜ ਭਲਾਈ ਵਿਭਾਗ (Social Welfare Department) ਦੀ ਵੈੱਬਸਾਈਟ ‘ਤੇ ਵੀ ਅਪਲੋਡ ਕੀਤੀ ਜਾ ਚੁੱਕੀ ਹੈ ।

LEAVE A REPLY

Please enter your comment!
Please enter your name here