ਗਣਤੰਤਰ ਦਿਵਸ ਸਮਾਗਮ ਸਬੰਧੀ ਬਟਾਲਾ ‘ਚ ਰਿਹਰਸਲਾਂ ਜੋਰਾਂ ’ਤੇ || Punjab news
ਬਟਾਲਾ: ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ।ਵਿਕਰਮਜੀਤ ਸਿੰਘ, ਐਸ.ਡੀ.ਐਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਸਥਾਨਕ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਸਬੰਧੀ ਰਿਹਰਸਲ ਕੀਤੀ ਗਈ। ਇਸ ਮੌਕੇ ਹਰਜਿੰਦਰ ਸਿੰਘ ਕਲਸੀ ਡੀ.ਪੀ.ਆਰ.ਓ, ਸ਼ਸ਼ੀ ਭੂਸ਼ਨ ਵਰਮਾ ਐਮ ਡੀ ਐਫ.ਸੀ ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਬਟਾਲਾ, ਡਾ. ਸਤਿੰਦਰਜੀਤ ਕੋਰ ਅਤੇ ਵੱਖ-ਵੱਖ ਸਕੂਲਾਂ ਦੇ ਨੁਮਾਇੰਦੇ ਮੋਜੂਦ ਸਨ।
22 ਜਨਵਰੀ ਨੂੰ ਦੁਬਾਰਾ ਹੋਵੇਗੀ ਰਿਹਰਸਲ
ਗਣਤੰਤਰ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਰਕ ਸਮਾਗਮ ਲਈ ਚੱਲ ਰਹੀਆਂ ਰਿਹਰਸਲਾਂ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਤੇ ਅਧਾਰਿਤ ਸ਼ਾਨਦਾਰ ਕੋਰੀਓਗ੍ਰਾਫੀ, ਸੋਲੋ ਡਾਂਸ, ਗਿੱਧਾ ਤੇ ਭੰਗੜਾ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਤਹਿਸੀਲਦਾਰ ਜਗਤਾਰ ਸਿੰਘ ਨੇ ਸਬੰਧਿਤ ਸਕੂਲਾਂ ਦੇ ਇੰਚਾਰਜਾਂ ਨੂੰ ਹੋਰ ਸਖਤ ਮਿਹਨਤ ਨਾਲ ਬੱਚਿਆਂ ਦੀ ਤਿਆਰੀ ਕਰਵਾਉਣ ਲਈ ਕਿਹਾ ਗਿਆ। ਉਨਾਂ ਦੱਸਿਆ ਕਿ 22 ਜਨਵਰੀ ਨੂੰ ਸਥਾਨਕ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਬਟਾਲਾ ਵਿਖੇ ਸਵੇਰੇ 10.00 ਵਜੇ ਦੁਬਾਰਾ ਰਿਹਰਸਲ ਹੋਵੇਗੀ ਤੇ ਟੀਮਾਂ ਦੀ ਚੋਣ ਕੀਤੀ ਜਾਵੇਗੀ।
ਇਹ ਵੀ ਪੜੋ :ਵੱਡੀ ਖਬਰ: ਕਿਸਾਨ ਕੱਲ੍ਹ ਨਹੀਂ ਕਰਨਗੇ ਦਿੱਲੀ ਕੂਚ