ਚੰਡੀਗੜ੍ਹ ‘ਚ ਪਾਬੰਦੀਆਂ ਹਟਾਈਆਂ ਗਈਆਂ, ਦੁਕਾਨਾਂ ਖੁੱਲ੍ਹੀਆਂ

0
47

ਸ਼ਨੀਵਾਰ ਸ਼ਾਮ 5 ਵਜੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਐਲਾਨ ਹੋਣ ਤੋਂ ਬਾਅਦ ਚੰਡੀਗੜ੍ਹ ਵਿੱਚ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਯਾਦਵ ਨੇ ਕਿਹਾ ਕਿ ਹੁਣ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਹੈ। ਇਸ ਤੋਂ ਪਹਿਲਾਂ, ਅੱਜ ਰਾਤ 9 ਵਜੇ ਤੋਂ ਬਾਅਦ ਸਾਰੀਆਂ ਦੁਕਾਨਾਂ, ਮਾਲ ਅਤੇ ਹੋਟਲ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ।

ਹਰਿਆਣਾ ਦੇ 5 ਜ਼ਿਲ੍ਹਿਆਂ ਵਿੱਚ ਬਲੈਕਆਊਟ ਖਤਮ, ਪਬੰਧੀਆਂ ਹੱਟੀਆਂ

ਨਾਲ ਹੀ, ਨਗਰ ਨਿਗਮ ਨੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਇੱਕ ਮੀਟਿੰਗ ਕੀਤੀ ਸੀ, ਖਾਸ ਕਰਕੇ ਬਲੈਕਆਊਟ ਦੀ ਸਥਿਤੀ ਵਿੱਚ। ਨਗਰ ਨਿਗਮ ਨੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਸੀ ਅਤੇ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ। ਇਹ ਗੱਲ ਮੇਅਰ ਹਰਪ੍ਰੀਤ ਕੌਰ ਬਬਲਾ ਅਤੇ ਕਮਿਸ਼ਨਰ ਅਮਿਤ ਕੁਮਾਰ ਨੇ ਨਿਗਮ ਦੇ ਕੌਂਸਲਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਹੀ।

ਮੀਟਿੰਗ ਵਿੱਚ ਇਹ ਫੈਸਲਾ ਕੀਤਾ

ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਸ਼ਹਿਰ ਵਿੱਚ ਹੱਥੀਂ ਚੱਲਣ ਵਾਲੀਆਂ ਸਟਰੀਟ ਲਾਈਟਾਂ ਨੂੰ ਬੰਦ ਕਰਨ ਦੀ ਜ਼ਿੰਮੇਵਾਰੀ ਹੁਣ ਸਬੰਧਤ ਵਾਰਡਾਂ ਦੇ ਕੌਂਸਲਰਾਂ ਦੀ ਹੋਵੇਗੀ। ਇਸ ਲਈ, ਲੋੜ ਪੈਣ ‘ਤੇ ਉਨ੍ਹਾਂ ਨੂੰ ਸਿਖਲਾਈ ਵੀ ਦਿੱਤੀ ਜਾਵੇਗੀ। ਕੌਂਸਲਰਾਂ ਦੇ ਨਾਲ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (RWAs) ਨੂੰ ਵੀ ਸਹਿਯੋਗ ਕਰਨ ਲਈ ਕਿਹਾ ਗਿਆ ਸੀ।

ਨਾਲ ਹੀ ਮੋਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਸਾਇਰਨ ਨਾ ਵੱਜਣ ਕਾਰਨ ਲੋਕ ਗੁੱਸੇ ਵਿੱਚ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।

LEAVE A REPLY

Please enter your comment!
Please enter your name here