ਫਾਜ਼ਿਲਕਾ ‘ਚ ਕਾਰ ਦੀ ਟਰੱਕ ਨਾਲ ਭਿਆਨਕ ਟੱਕਰ; ਰਿਸ਼ਤੇਦਾਰਾਂ ਘਰ ਜਾਂਦੇ ਸਮੇਂ ਵਾਪਰਿਆ ਹਾਦਸਾ

0
81

ਫਾਜ਼ਿਲਕਾ ‘ਚ ਕਾਰ ਦੀ ਟਰੱਕ ਨਾਲ ਭਿਆਨਕ ਟੱਕਰ; ਰਿਸ਼ਤੇਦਾਰਾਂ ਘਰ ਜਾਂਦੇ ਸਮੇਂ ਵਾਪਰਿਆ ਹਾਦਸਾ

ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ‘ਤੇ ਪਿੰਡ ਗੁਮਾਨੀਵਾਲਾ ਮੋੜ ਨੇੜੇ ਇਕ ਕਾਰ ਅਤੇ ਟਰੱਕ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਸਵਾਰ ਅਮਰਜੀਤ ਸਿੰਘ ਦੀ ਮੌਤ ਹੋ ਗਈ। ਦੂਜਾ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੈ ਅਤੇ ਉਸ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੌਕੇ ਤੇ ਮੌਕੇ ਲੋਕਾਂ ਅਨੁਸਾਰ, ਜਲਾਲਾਬਾਦ ਵੱਲੋਂ ਆ ਰਹੀ ਕਾਰ ਓਵਰਟੇਕ ਕਰਦੇ ਸਮੇਂ ਫਾਜ਼ਿਲਕਾ ਵੱਲੋਂ ਆ ਰਹੇ ਟਰੱਕ ਨਾਲ ਟਕਰਾ ਗਈ ਅਤੇ ਟਰੱਕ ਦੇ ਹੇਠਾਂ ਫਸ ਗਈ।

ਰਿਸ਼ਤੇਦਾਰ ਦੇ ਪਾਰਟੀ ਸਮਾਗਮ ਵਿੱਚ ਜਾ ਰਿਹਾ ਸੀ ਵਿਅਕਤੀ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਮਰਜੀਤ ਸਿੰਘ ਗੁਰੂਹਰਸਹਾਏ ਇਲਾਕੇ ਦਾ ਰਹਿਣ ਵਾਲਾ ਸੀ। ਉਹ ਆਪਣੇ ਸਾਥੀ ਨਾਲ ਫਾਜ਼ਿਲਕਾ ਦੇ ਪਿੰਡ ਮਹਾਤਮਾ ਨਗਰ ਵਿੱਚ ਕਿਸੇ ਰਿਸ਼ਤੇਦਾਰ ਦੇ ਪਾਰਟੀ ਸਮਾਗਮ ਵਿੱਚ ਜਾ ਰਿਹਾ ਸੀ ਕਿ ਰਸਤੇ ‘ਚ ਅਚਾਨਕ ਇਹ ਹਾਦਸਾ ਵਾਪਰ ਗਿਆ। ਮੌਕੇ ‘ਤੇ ਪਹੁੰਚ ਕੇ ਪੁਲਿਸ ਅਧਿਕਾਰੀਆਂ ਨੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਕਰਵਾਇਆ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਭੇਜ ਦਿੱਤਾ ਗਿਆ ਹੈ।

ਨਿਊਜ਼ੀਲੈਂਡ ਨੇ ਬੰਗਲਾਦੇਸ਼ ਖਿਲਾਫ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ, ਪਾਕਿਸਤਾਨ ਦੇ ਬਾਹਰ ਹੋਣ ਦਾ ਖਤਰਾ

LEAVE A REPLY

Please enter your comment!
Please enter your name here