ਪਟਿਆਲਾ, 27 ਅਕਤੂਬਰ 2025 : ਪਟਿਆਲਾ ਸ਼ਹਿਰ ਨੂੰ ਵਿਕਾਸ ਦੀ ਨਵੀਂ ਰਾਹ ਤੇ ਲੈ ਕੇ ਜਾਣ ਲਈ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ । ਇਸੇ ਕੜੀ ਤਹਿਤ ਸ਼ੀਸ਼ ਮਹਲ ਇੰਕਲੇਵ (Sheesh Mahal Enclave) ਵਿਖੇ 43 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੜਕ ਦਾ ਨਿਰਮਾਣ ਕੀਤਾ ਗਿਆ ਹੈ । ਇਸ ਦੇ ਨਾਲ ਨਾਲ ਸ਼ਹਿਰ ਦੇ ਵੱਖ- ਵੱਖ ਇਲਾਕਿਆਂ ਵਿਚ ਵੀ ਸੜਕਾਂ ਅਤੇ ਹੋਰ ਵਿਕਾਸ ਕਾਰਜ ਜ਼ੋਰਾਂ ਤੇ ਚੱਲ ਰਹੇ ਹਨ ।
ਪਟਿਆਲਾ ਸ਼ਹਿਰ ਦੇ ਹਰ ਵਾਰਡ ਵਿਚ ਵਿਕਾਸ ਕਾਰਜਾਂ ਦੀ ਲਹਿਰ ਚੱਲ ਰਹੀ ਹੈ
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ (MLA Ajit Pal Singh Kohli) ਨੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਹਰ ਵਾਰਡ ਵਿਚ ਵਿਕਾਸ ਕਾਰਜਾਂ ਦੀ ਲਹਿਰ ਚੱਲ ਰਹੀ ਹੈ ਅਤੇ ਇਹ ਕੰਮ ਮੁੱਖ ਮੰਤਰੀ ਦੀ ਅਗਵਾਈ ਹੇਠ ਤੇਜ਼ੀ ਨਾਲ ਕੀਤੇ ਜਾ ਰਹੇ ਹਨ । ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਵਿਚ ਉਹ ਹਫ਼ਤੇ ਵਿਚ ਚਾਰ ਦਿਨ ਵੱਖ-ਵੱਖ ਥਾਵਾਂ ਤੇ ਉਦਘਾਟਨ ਕਰ ਰਹੇ ਹਨ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾ ਰਹੀ । ਕੋਹਲੀ ਨੇ ਕਿਹਾ ਕਿ ਸ਼ਹਿਰ ਦੇ ਕਈ ਇਲਾਕੇ ਅਜਿਹੇ ਸਨ ਜਿਥੇ ਸਾਲਾਂ ਤੋਂ ਸੜਕਾਂ ਨਹੀਂ ਬਣੀਆਂ ਸਨ। ਲੋਕਾਂ ਦੀ ਲੰਮੀ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਹੁਣ ਉਨ੍ਹਾਂ ਥਾਵਾਂ ਤੇ ਪੁਖਤਾ ਅਤੇ ਮਜ਼ਬੂਤ ਸੜਕਾਂ ਬਣਾਈਆਂ ਜਾ ਰਹੀਆਂ ਹਨ । ਉਨ੍ਹਾਂ ਨੇ ਕਿਹਾ ਕਿ ਪਟਿਆਲਾ ਦਾ ਹਰ ਨਿਵਾਸੀ ਸੁਵਿਧਾਵਾਂ ਨਾਲ ਭਰਪੂਰ ਸ਼ਹਿਰ ਵਿਚ ਜੀਵਨ ਯਾਪਨ ਕਰੇ, ਇਹੀ ਸਾਡਾ ਮਕਸਦ ਹੈ ।
ਨਗਰ ਨਿਗਮ ਪਟਿਆਲਾ ਦੀ ਟੀਮ ਪੂਰੀ ਤਰ੍ਹਾਂ ਸਟੈਂਡ-ਬਾਈ ਡਿਊਟੀ ‘ਤੇ ਹੈ
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਪਟਿਆਲਾ (Municipal Corporation Patiala) ਦੀ ਟੀਮ ਪੂਰੀ ਤਰ੍ਹਾਂ ਸਟੈਂਡ-ਬਾਈ ਡਿਊਟੀ ‘ਤੇ ਹੈ ਅਤੇ ਹਰ ਇਕ ਵਿਕਾਸ ਪ੍ਰੋਜੈਕਟ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਗੁਣਵੱਤਾ ਤੇ ਕੋਈ ਸਮਝੌਤਾ ਨਾ ਹੋਵੇ । ਉਨ੍ਹਾਂ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ ਜੇ ਕਿਸੇ ਵੀ ਅਧਿਕਾਰੀ ਜਾਂ ਠੇਕੇਦਾਰ ਵੱਲੋਂ ਕਰਪਸ਼ਨ ਜਾਂ ਲਾਪਰਵਾਹੀ ਦੀ ਗੱਲ ਸਾਹਮਣੇ ਆਈ ਤਾਂ ਉਸਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ । ਮੇਅਰ ਨੇ ਇਹ ਵੀ ਕਿਹਾ ਕਿ ਕਿਸੇ ਵੀ ਕੰਪਨੀ ਨਾਲ ਬਿਨਾਂ ਨਿਯਮਾਂ ਅਨੁਸਾਰ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ । ਉਨ੍ਹਾਂ ਦਾ ਕਹਿਣਾ ਸੀ ਕਿ ਸ਼ਹਿਰ ਦੀਆਂ ਸੜਕਾਂ ਨੂੰ ਲੰਬੇ ਸਮੇਂ ਤੱਕ ਟਿਕਾਊ ਅਤੇ ਮਜ਼ਬੂਤ ਬਣਾਇਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਆਉਣ ਵਾਲੇ ਸਾਲਾਂ ਤੱਕ ਕੋਈ ਦਿੱਕਤ ਨਾ ਆਵੇ ।
ਸ਼ਹਿਰ ਦੇ ਲੋਕਾਂ ਦੀਆਂ ਸੁਝਾਵਾਂ ਅਤੇ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਹਰੇਕ ਇਲਾਕੇ ਵਿਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ
ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਦੀਆਂ ਸੁਝਾਵਾਂ ਅਤੇ ਜ਼ਰੂਰਤਾਂ (People’s suggestions and needs) ਨੂੰ ਧਿਆਨ ਵਿਚ ਰੱਖਦੇ ਹੋਏ ਹਰੇਕ ਇਲਾਕੇ ਵਿਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ । ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਵਿਜ਼ਨ ਅਨੁਸਾਰ ਪਟਿਆਲਾ ਨੂੰ ਸੁੰਦਰ, ਸਾਫ਼ ਅਤੇ ਆਧੁਨਿਕ ਸ਼ਹਿਰ ਬਣਾਉਣ ਦੀ ਮੰਜ਼ਿਲ ਵੱਲ ਮਜ਼ਬੂਤ ਕਦਮ ਚੁੱਕੇ ਜਾ ਰਹੇ ਹਨ । ਇਸ ਮੌਕੇ ਓਹਨਾ ਦੇ ਨਾਲ ਐਸ. ਈ. ਰਾਜਿੰਦਰ ਚੋਪੜਾ, ਵਾਰਡ ਨੋ 40 ਤੋਂ ਗੁਰਪ੍ਰੀਤ ਗੁਰੀ, ਵਾਰਡ ਨੰਬਰ 39 ਤੋਂ ਜਯੋਤੀ, ਵਾਰਡ ਨੰਬਰ 50 ਤੋਂ ਐਮ. ਸੀ. ਹਰਮਨ ਸੰਧੂ ਤੋਂ ਇਲਾਵਾ ਇਲਾਕਾ ਨਿਵਾਸੀ ਹਾਜਰ ਸਨ ।
Read More : ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ









