150 ਕਰੋੜ ਰੁਪਏ ਵਾਲਾ ਪ੍ਰਾਜੈਕਟ 2026 ਤੱਕ ਕੀਤਾ ਜਾਵੇਗਾ ਚਾਲੂ : ਅਮਨ ਅਰੋੜਾ

0
7
Aman Arora

ਚੰਡੀਗੜ੍ਹ, 10 ਜੁਲਾਈ 2025 : ਪੰਜਾਬ ਵਿਚ 150 ਕਰੋੜ ਰੁਪਏ ਦੀ ਲਾਗਤ ਵਾਲਾ ਪ੍ਰਾਜੈਕਟ ਮਾਰਚ 2026 ਤੱਕ ਚਾਲੂ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਪਲਾਂਟਾਂ (Solar plants) ਨੂੰ ਸਥਾਪਤ ਕਰੇਗੀ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਅਥਾਰਟੀ ਵੱਲੋਂ ਚਲਾਏ ਜਾ ਰਹੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

150 ਕਰੋੜ ਵਾਲੇ ਪ੍ਰਾਜੈਕਟ ਨਾਲ 15 ਕਰੋੜ ਦੀ ਸਾਲਾਨਾ ਬਚਤ ਹੋਣ ਦਾ ਹੈ ਅੰਦਾਜ਼ਾ

ਉਨ੍ਹਾਂ ਦੱਸਿਆ ਕਿ 150 ਕਰੋੜ ਰੁਪਏ ਦੀ ਲਾਗਤ (Cost of Rs 150 crore) ਵਾਲੇ ਇਸ ਪ੍ਰਾਜੈਕਟ ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਬਿਜਲੀ ਖਰਚ ਵਿੱਚ ਸਾਲਾਨਾ 15 ਕਰੋੜ ਰੁਪਏ ਦੀ ਬੱਚਤ ਹੋਣ ਦਾ ਅੰਦਾਜ਼ਾ ਹੈ ਤੇ ਇਸ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ, ਜਿਸ ਨਾਲ ਇਸ ਵੱਕਾਰੀ ਪ੍ਰਾਜੈਕਟ ਨੂੰ ਲਾਗੂ ਕਰਨ ਦਾ ਰਾਹ ਵੀ ਪੱਧਰਾ ਹੋ ਗਿਆ ਹੈ । ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਪਿਛਲੇ ਤਿੰਨ ਸਾਲਾਂ ਵਿੱਚ ਨਵਿਆਉਣਯੋਗ ਊਰਜਾ ਵਿੱਚ ਪ੍ਰਭਾਵਸ਼ਾਲੀ ਪ੍ਰਗਤੀ ਦਰਜ ਕੀਤੀ ਹੈ, ਜਿਸ ਤਹਿਤ 1098 ਸਰਕਾਰੀ ਇਮਾਰਤਾਂ ਦੀਆਂ ਛੱਤਾਂ `ਤੇ 7.7 ਮੈਗਾਵਾਟ ਸਮੂਹਿਕ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਲਗਾਏ ਗਏ ਹਨ, ਜੋ ਸਥਾਈ ਊਰਜਾ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ ।

ਅਧਿਕਾਰੀਆਂ ਨੂੰ ਦਿੱਤੇ ਕੁਦਰਤੀ ਊਰਜ਼ਾ ਉਤਪਾਦਨ ਹੋਰ ਵਧਾਉਣ ਦੇ ਤਰੀਕਿਆਂ ਦੀ ਪੜਚੋਲ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਥਿਰਤਾ, ਵਾਤਾਵਰਣ ਸੰਭਾਲ ਅਤੇ ਵਿੱਤੀ ਸੂਝ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਦੀ ਵਰਤੋਂ ਕਰਕੇ ਸੂਬੇ ਦਾ ਉਦੇਸ਼ ਕਾਰਬਨ ਨੂੰ ਘਟਾਉਣਾ, ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਘਟਾਉਣਾ ਅਤੇ ਆਪਣੇ ਨਾਗਰਿਕਾਂ ਲਈ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣਾ ਹੈ । ਇਹ ਪਹਿਲਕਦਮੀ ਪੰਜਾਬ ਨੂੰ ਕੁਦਰਤੀ ਅਤੇ ਵਧੇਰੇ ਊਰਜਾ-ਕੁਸ਼ਲ ਸੂਬਾ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ । ਮੀਟਿੰਗ ਦੌਰਾਨ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕੁਦਰਤੀ ਊਰਜਾ ਉਤਪਾਦਨ ਨੂੰ ਹੋਰ ਵਧਾਉਣ ਦੇ ਢੰਗ-ਤਰੀਕਿਆਂ ਦੀ ਪੜਚੋਲ ਕਰਨ ਦੇ ਨਿਰਦੇਸ਼ ਵੀ ਦਿੱਤੇ ।

Read More : ਕੇਂਦਰ ਵਿੱਚ ਭਾਜਪਾ ਹੋਵੇ ਜਾਂ ਕਾਂਗਰਸ, ਪੰਜਾਬ ਨਾਲ ਹਮੇਸ਼ਾ ਵਿਸ਼ਵਾਸਘਾਤ ਹੋਇਆ: ਅਮਨ ਅਰੋੜਾ

LEAVE A REPLY

Please enter your comment!
Please enter your name here