ਸ੍ਰੀ ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਨਤਮਸਤਕ
ਅੰਮ੍ਰਿਤਸਰ, 10 ਫਰਵਰੀ 2025 – ਸਿੱਖਾਂ ਦੇ ਸੱਤਵੇਂ ਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੌਕੇ ਅੱਜ ਸੰਗਤਾਂ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋ ਰਹੀਆਂ ਹਨ। ਇਸ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ। ਉੱਥੇ ਹੀ ਸੰਗਤ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰ ਆਪਣੇ ਆਪ ਨੂੰ ਵਡਭਾਗਾ ਵੀ ਸਮਝ ਰਹੀਆਂ ਹਨ।
ਇਹ ਵੀ ਪੜ੍ਹੋ: ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ: ਅਜੇ 20 ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਇਸ ਮੌਕੇ ਸੰਗਤ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਦੇ ਦਿਖਾਏ ਹੋਏ ਮਾਰਗ ਤੇ ਚੱਲਣ ਦੀ ਜ਼ਰੂਰਤ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋ 1630 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ ਅਤੇ ਕੀਰਤਪੁਰ ਸਾਹਿਬ ਦੀ ਧਰਤੀ ‘ਤੇ ਅੱਜ ਦੇ ਦਿਨ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਦਰਬਾਰ ਸਾਹਿਬ ਵੀ ਸੰਗਤਾਂ ਅੱਜ ਦੇ ਦਿਨ ਵੱਡੀ ਗਿਣਤੀ ‘ਚ ਮੱਥਾ ਟੇਕਣ ਪੁਹੰਚ ਰਹੀਆਂ ਹਨ।