ਸੰਗਰੂਰ ਦੇ ਡੀ. ਸੀ. ਤੇ ਐੱਸ. ਐੱਸ. ਪੀ. ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ

0
29
Sangrur DC and SSP

ਭਵਾਨੀਗੜ੍ਹ/ਸੰਗਰੂਰ, 5 ਨਵੰਬਰ 2025 : ਪਰਾਲੀ ਸਾੜਨ (Burning stubble) ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ ।

ਡਿਪਟੀ ਕਮਿਸ਼ਨਰ ਨੇ ਕਿਹਾ! ਕਿਸੇ ਵੀ ਹੀਲੇ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਣਗੀਆਂ

ਇਸ ਤਹਿਤ ਅੱਜ ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਜਦੋਂ ਖੇਤਾਂ ਵਿੱਚ ਗਸ਼ਤ ਕਰ ਰਹੇ ਸਨ ਤਾਂ ਉਹਨਾਂ ਸੜਕ ਤੋਂ ਦੇਖਿਆ ਕਿ ਪਿੰਡ ਗੁਰਦਾਸਪੁਰਾ ਅਤੇ ਪਿੰਡ ਖੁਰਾਣਾ ਵਿੱਚ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ ਤਾਂ ਉਹ ਖੁਦ ਕਿਸਾਨਾਂ ਦੇ ਖੇਤ ਵਿਚ ਪਹੁੰਚ ਗਏ । ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮ ਉੱਤੇ ਉਥੇ ਖੇਤੀਬਾੜੀ ਵਿਭਾਗ ਟੀਮ ਵੀ ਤੁਰੰਤ ਪਹੁੰਚ ਗਈ ਅਤੇ ਇਸ ਅੱਗ ਉੱਤੇ ਕਾਬੂ ਪਾ ਲਿਆ ਗਿਆ ।

ਅੱਗ ਲਾਉਣ ਵਾਲੇ ਕਿਸਾਨਾਂ ਅਤੇ ਲਾਪਰਵਾਹ ਅਧਿਕਾਰੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ : ਐੱਸ. ਐੱਸ. ਪੀ.

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਰਾਹੁਲ ਚਾਬਾ (Deputy Commissioner Rahul Chaba) ਅਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਅੱਜ ਫੀਲਡ ਵਿੱਚ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਦੌਰਾ ਕਰ ਰਹੇ ਸਨ ਕਿ ਉਹਨਾਂ ਨੂੰ ਇਹ ਖ਼ਬਰ ਮਿਲੀ ਕਿ ਉਕਤ ਪਿੰਡਾਂ ਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਗਈ ਹੈ ਜਿਸ ਉੱਤੇ ਦੋਵੇਂ ਅਧਿਕਾਰੀ ਖੁਦ ਉਥੇ ਪਹੁੰਚ ਗਏ ਅਤੇ ਇਹ ਅੱਗ ਪਹਿਲੇ ਖੇਤ ਵਿਚ ਹੀ ਬੁਝਾ ਦਿੱਤੀ ਗਈ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ਉਤੇ
ਸੰਬੰਧਤ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਹਦਾਇਤ ਕਰ ਦਿੱਤੀ ਗਈ ।

ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਖੇਤਾਂ ਵਿੱਚ ਜਾ ਕੇ ਕੀਤਾ ਉਤਸ਼ਾਹਿਤ

ਇਸ ਮੌਕੇ ਉੱਤੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਕਿਸੇ ਵੀ ਹੀਲੇ ਅੱਗ ਦੀਆਂ ਘਟਨਾਵਾਂ (Fire incidents) ਵਧਣ ਨਹੀਂ ਦਿੱਤੀਆਂ ਜਾਣਗੀਆਂ । ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਉੱਤੇ ਮਾਨਯੋਗ ਸੁਪਰੀਮ ਕੋਰਟ ਅਤੇ ਵਾਤਾਵਰਨ ਪਲੀਤ ਹੋਣ ਤੋਂ ਰੋਕਣ ਵਿੱਚ ਲੱਗੀਆਂ ਕੇਂਦਰੀ ਏਜੰਸੀਆਂ ਵੱਲੋਂ ਸਿੱਧੀ ਨਜ਼ਰ ਰੱਖੀ ਜਾ ਰਹੀ ਹੈ। ਇਹ ਸਾਰਾ ਵਰਤਾਰਾ ਸੈਟੇਲਾਈਟ ਰਾਹੀਂ ਮੌਨੀਟਰ ਕੀਤਾ ਜਾ ਰਿਹਾ ਹੈ । ਉਹਨਾਂ ਪ੍ਰਸ਼ਾ਼ਸ਼ਨਿਕ ਅਤੇ ਪੁਲਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ ।

ਜੇਕਰ ਕੋਈ ਵੀ ਕਿਸਾਨ ਖੇਤ ਵਿੱਚ ਅੱਗ ਲਗਾਉਂਦਾ ਹੈ ਤਾਂ ਕਿਸਾਨ ਨੂੰ ਜ਼ੁਰਮਾਨਾ ਅਤੇ ਸਜ਼ਾ ਦੇਣ ਦੇ ਨਾਲ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਨੂੰ ਵੀ ਗੰਭੀਰ ਨਤੀਜੇ ਭੁਗਤਣੇ ਪੈਣਗੇ

ਇਸ ਮੌਕੇ ਹਾਜ਼ਰ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਕਰ ਕੋਈ ਵੀ ਕਿਸਾਨ ਖੇਤ ਵਿੱਚ ਅੱਗ ਲਗਾਉਂਦਾ ਹੈ ਤਾਂ ਕਿਸਾਨ ਨੂੰ ਜ਼ੁਰਮਾਨਾ ਅਤੇ ਸਜ਼ਾ ਦੇਣ ਦੇ ਨਾਲ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਨੂੰ ਵੀ ਗੰਭੀਰ ਨਤੀਜੇ ਭੁਗਤਣੇ ਪੈਣਗੇ । ਇਸ ਤੋਂ ਪਹਿਲਾਂ ਉਕਤ ਦੋਵੇਂ ਅਧਿਕਾਰੀਆਂ ਨੇ ਖੇਤਾਂ ਵਿੱਚ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਹੋਰ ਕਿਸਾਨਾਂ ਨੂੰ ਵੀ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ । ਇਸ ਮੌਕੇ ਉਹਨਾਂ ਨਾਲ ਮੁੱਖ ਖੇਤੀਬਾੜੀ ਅਫ਼ਸਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ ।

Read More : ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕੀਤੀ ਜਾ ਰਹੀ ਹੈ ਸਖ਼ਤ ਕਾਨੂੰਨੀ ਕਾਰਵਾਈ

LEAVE A REPLY

Please enter your comment!
Please enter your name here