ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਪੜ੍ਹੋ ਵੇਰਵਾ

0
9

ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਪੜ੍ਹੋ ਵੇਰਵਾ

ਗੁਰਦਾਸਪੁਰ, 13 ਫਰਵਰੀ 2025 – ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਦੇ ਨਾਲ ਲੱਗਦੇ ਪਿੰਡ ਸੂਹਰ ਖੁਰਦ ਵਿੱਚ ਪੰਚਾਇਤ ਵੱਲੋਂ ਬਣਾਈ ਜਾ ਰਹੀ ਗਲੀ ਨੂੰ ਲੈਕੇ ਹੋਵੇ ਵਿਵਾਦ ਤੋਂ ਬਾਅਦ ਪਿੰਡ ਦੇ ਇਕ ਵਿਅਕਤੀ ਲਵਪ੍ਰੀਤ ਸਿੰਘ ਫੌਜੀ ਨੇ ਆਮ ਆਦਮੀ ਪਾਰਟੀ ਦੇ ਸਰਪੰਚ ਗੁਰਵਿੰਦਰ ਸਿੰਘ ਦੇ ਛੋਟੇ ਭਰਾ ਨਿਰਮਲ ਸਿੰਘ ਨੂੰ ਕਲਾਨੌਰ ਦੀ ਗਊਸ਼ਾਲਾ ਨੇੜੇ ਘੇਰ ਕੇ ਰਸਤੇ ਵਿੱਚ ਹੀ ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਸਰਪੰਚ ਦੇ ਨਿਰਮਲ ਸਿੰਘ ਦੀ ਮੌਤ ਹੋ ਗਈ। ਉੱਥੇ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਅਤੇ ਆਰੋਪੀਆਂ ਨੂੰ ਫੜਨ ਦੇ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਕੱਲ੍ਹ ਨੂੰ ਚੰਡੀਗੜ੍ਹ ‘ਚ ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਮਹਾਂਪੰਚਾਇਤ ਅੱਜ

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨਿਰਮਲ ਸਿੰਘ ਦੇ ਚਚੇਰੇ ਭਰਾ ਮੋਹਨ ਸਿੰਘ ਨੇ ਦੱਸਿਆ ਕਿ ਉਹਨਾ ਦਾ ਵੱਡਾ ਭਰਾ ਪਿੰਡ ਸ਼ਹੁਰ ਖੁਰਦ ਦਾ ਸਰਪੰਚ ਹੈ ਅਤੇ ਉਨਾਂ ਨੇ ਪਿੰਡ ਵਿੱਚ ਇੱਕ ਗਲੀ ਬਣਾ ਰਹੇ ਸਨ ਇਸ ਗਲੀ ਨੂੰ ਪਿੰਡ ਦਾ ਹੀ ਇੱਕ ਵਿਅਕਤੀ ਲਵਪ੍ਰੀਤ ਸਿੰਘ ਫੌਜੀ ਰੋਕਦਾ ਸੀ ਜਿਸ ਨੂੰ ਲੈ ਕੇ ਉਹਨਾਂ ਦੀ ਰੰਜਿਸ਼ ਚੱਲ ਰਹੀ ਸੀ ਇਸੇ ਰੰਜਿਸ਼ ਦੇ ਤਹਿਤ ਲਪਰੀਤ ਫੌਜੀ ਨੇ ਸਰਪੰਚ ਦੇ ਭਰਾ ਨਿਰਮਲ ਸਿੰਘ ਨੂੰ ਕਲਾ ਨੌਰ ਦੀ ਗਊਸ਼ਾਲਾ ਦੇ ਨੇੜੇ ਘੇਰ ਕੇ ਤਾਬੜ ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਵਿੱਚ ਨਿਰਮਲ ਸਿੰਘ ਦੀ ਮੌਕੇ ਤੇ ਮੌਤ ਹੋ ਗਈ। ਉਹਨਾਂ ਨੇ ਮੰਗ ਕੀਤੀ ਹ ਕਿ ਇਸ ਆਰੋਪੀ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।

ਉੱਥੇ ਦੂਜੇ ਪਾਸੇ ਮੌਕੇ ਤੇ ਪਹੁੰਚੇ ਐਸਪੀ ਡੀ ਯੁਗਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ ਅਤੇ ਆਰੋਪੀਆਂ ਦੀ ਪਹਿਚਾਣ ਹੋ ਚੁੱਕੀ ਹੈ ਉਹਨਾਂ ਨੂੰ ਫੜਨ ਦੇ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਆਰੋਪੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪਿੰਡ ਵਿੱਚ ਬਣ ਰਹੀ ਪੰਚਾਇਤੀ ਗਲੀ ਨੂੰ ਲੈ ਕੇ ਇਹ ਸਾਰਾ ਵਿਵਾਦ ਹੋਇਆ ਹੈ ਜਿਸ ਕਰਕੇ ਗੋਲੀ ਚਲਾਈ ਗਈ ਹੈ।

LEAVE A REPLY

Please enter your comment!
Please enter your name here