ਫਿਲਮ ‘ਜਾਟ’ ਦੇ ਸੀਨ ਵਿਵਾਦਾਂ ‘ਚ: ਈਸਾਈ ਭਾਈਚਾਰੇ ਨੇ ਜਤਾਇਆ ਸਖ਼ਤ ਇਤਰਾਜ਼

0
40

– ਕਿਹਾ- ਜੇਕਰ 2 ਦਿਨਾਂ ਵਿੱਚ FIR ਦਰਜ ਨਾ ਹੋਈ ਤਾਂ ਸਿਨੇਮਾ ਹਾਲ ਨੂੰ ਘੇਰ ਲਿਆ ਜਾਵੇਗਾ

ਜਲੰਧਰ, 15 ਅਪ੍ਰੈਲ 2025 – ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਫਿਲਮ ‘ਜਾਟ’, ਜੋ ਕਿ 6 ਦਿਨ ਪਹਿਲਾਂ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ, ਪੰਜਾਬ ਵਿੱਚ ਵਿਵਾਦਾਂ ਵਿੱਚ ਘਿਰੀ ਹੋਈ ਜਾਪਦੀ ਹੈ। ਈਸਾਈ ਭਾਈਚਾਰੇ ਨੇ ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਦੇ ਇੱਕ ਸੀਨ ‘ਤੇ ਇਤਰਾਜ਼ ਜਤਾਇਆ ਹੈ ਅਤੇ ਇਸ ਮਾਮਲੇ ਵਿੱਚ ਫਿਲਮ ਨਿਰਮਾਤਾਵਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।

ਈਸਾਈ ਭਾਈਚਾਰੇ ਨੇ ਕਿਹਾ ਕਿ ਜੇਕਰ ਅਗਲੇ ਦੋ ਦਿਨਾਂ ਵਿੱਚ ਉਕਤ ਐਫਆਈਆਰ ਦਰਜ ਨਹੀਂ ਕੀਤੀ ਜਾਂਦੀ, ਤਾਂ ਪੰਜਾਬ ਪੱਧਰ ‘ਤੇ ਸਿਨੇਮਾ ਹਾਲਾਂ ਦੀ ਘੇਰਾਬੰਦੀ ਕੀਤੀ ਜਾਵੇਗੀ।ਇਸ ਸਬੰਧੀ ਈਸਾਈ ਭਾਈਚਾਰੇ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਅਤੇ ਜਲਦੀ ਤੋਂ ਜਲਦੀ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: ਅਨੋਖਾ ਵਿਆਹ: ਜਦੋਂ 3.8 ਫੁੱਟ ਦੇ ਲਾੜੇ ਨੂੰ ਮਿਲੀ 3.6 ਫੁੱਟ ਦੀ ਲਾੜੀ ਤਾਂ ਫੇਰ ਹੋਇਆ ‘ਝੱਟ ਮੰਗਣੀ ਅਤੇ ਪੱਟ ਵਿਆਹ’

ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਯਾਨੀ ਸੋਮਵਾਰ ਨੂੰ ਈਸਾਈ ਭਾਈਚਾਰੇ ਦੇ ਲੋਕ ਸਿਨੇਮਾ ਹਾਲ ਨੂੰ ਘੇਰਨ ਜਾ ਰਹੇ ਸਨ। ਪਰ ਪੁਲਿਸ ਨੇ ਕਿਸੇ ਤਰ੍ਹਾਂ ਉਨ੍ਹਾਂ ਨੂੰ ਸਮਝਾ ਕੇ ਰੋਕ ਲਿਆ। ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ। ਇਸ ਮਾਮਲੇ ਵਿੱਚ, ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸੰਯੁਕਤ ਕਮਿਸ਼ਨਰ ਨੇ ਢੁਕਵੀਂ ਕਾਰਵਾਈ ਦਾ ਭਰੋਸਾ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਫਿਲਮ ‘ਜਾਟ’ 10 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਜਿਸ ਵਿੱਚ ਸੰਨੀ ਦਿਓਲ, ਰਣਦੀਪ ਹੁੱਡਾ ਅਤੇ ਵਿਨੀਤ ਕੁਮਾਰ ਸਿੰਘ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਫਿਲਮ ਦੇ ਨਿਰਦੇਸ਼ਕ ਗੋਪੀਚੰਦ ਮਾਲੀਨੇਨੀ ਹਨ ਅਤੇ ਨਿਰਮਾਤਾ ਨਵੀਨ ਮਾਲੀਨੇਨੀ ਹਨ।

LEAVE A REPLY

Please enter your comment!
Please enter your name here