ਪੰਜਾਬ ਦੇ ਕਈ ਜ਼ਿਲ੍ਹਿਆ ‘ਚ ਧਮਾਕੇ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਾਰੇ ਸਕੂਲ-ਕਾਲਜਾਂ ਨੂੰ 3 ਦਿਨਾਂ ਲਈ ਬੰਦ ਰੱਖਣ ਦਾ ਫੈਸਲਾ ਲਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਕੇ ਕਿਹਾ ਕਿ “ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ਼ ਅਤੇ ਯੂਨੀਵਰਸਿਟੀਆਂ ਅਗਲੇ 3 ਦਿਨ ਲਈ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ”