ਬਜਟ ਸੈਸ਼ਨ ਦਾ ਦੂਜਾ ਦਿਨ: ਫਾਜ਼ਿਲਕਾ ਦੇ ਵਿਧਾਇਕ ਸਵਨਾ ਨੇ ਚੁੱਕਿਆ ਪ੍ਰਾਈਵੇਟ ਬੱਸਾਂ ਦਾ ਮੁੱਦਾ, ਮੰਤਰੀ ਭੁੱਲਰ ਨੇ ਦਿੱਤਾ ਇਹ ਜਵਾਬ

0
51

ਚੰਡੀਗੜ੍ਹ, 24 ਮਾਰਚ: ਪੰਜਾਬ ਵਿਧਾਨ ਸਭਾ ਵਿੱਚ ਬਜਟ 2024-25 ਸੈਸ਼ਨ ਦਾ ਦੂਜਾ ਦਿਨ ਸਿਫ਼ਰ ਕਾਲ ਨਾਲ ਸ਼ੁਰੂ ਹੋਇਆ। ਜਿਸ ਵਿੱਚ ਪੰਜਾਬ ਦੇ ਵਿਧਾਇਕਾਂ ਵੱਲੋਂ ਆਪੋ-ਆਪਣੇ ਹਲਕਿਆਂ ਦੀਆਂ ਸਮੱਸਿਆਵਾਂ ਵਿਧਾਨ ਸਭਾ ਵਿੱਚ ਰੱਖੀਆਂ ਗਈਆਂ।

ਹੁਣ ਆਨਲਾਈਨ ਖਰੀਦਦਾਰੀ ਕਰਨ ‘ਤੇ ਦੇਣੇ ਪੈਣਗੇ ਵਾਧੂ 49 ਰੁਪਏ, ਜਾਣੋ ਕਿਹੜੇ ਗਾਹਕ ਹੋਣਗੇ ਪ੍ਰਭਾਵਿਤ?

ਵਿਧਾਇਕ ਦੇ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਸਭ ਤੋਂ ਪਹਿਲਾਂ, ਰਾਜ ਅਤੇ ਰਾਸ਼ਟਰੀ ਰਾਜ ਮਾਰਗਾਂ ‘ਤੇ ਸਥਿਤ ਸਾਰੇ ਨਿੱਜੀ ਹਸਪਤਾਲਾਂ ਨੂੰ ਸਰਕਾਰ ਦੁਆਰਾ ਪੈਨਲ ਵਿੱਚ ਸ਼ਾਮਲ ਕੀਤਾ ਗਿਆ ਹੈ। ਇੱਥੇ ਸੜਕ ਹਾਦਸਿਆਂ ਵਿੱਚ ਜ਼ਖ਼ਮੀਆਂ ਦਾ ਤੁਰੰਤ ਅਤੇ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਟਰਾਮਾ ਸੈਂਟਰ ਵੀ ਸਥਾਪਿਤ ਕੀਤੇ ਜਾ ਰਹੇ ਹਨ। ਸੜਕ ਹਾਦਸਿਆਂ ਨੂੰ ਰੋਕਣ ਲਈ ਅਤੇ ਸੜਕ ਹਾਦਸਿਆਂ ਦੌਰਾਨ ਜ਼ਖਮੀ ਲੋਕਾਂ ਨੂੰ ਸੜਕ ਸੁਰੱਖਿਆ ਫੋਰਸ ਵੱਲੋਂ ਵੀ ਕਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ‘ਚ ਕਮੀ ਆਈ ਹੈ।

ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਵਾਨਾ ਨੇ ਫਾਜ਼ਿਲਕਾ ਤੋਂ ਚੰਡੀਗੜ੍ਹ ਜਾਣ ਵਾਲੀਆਂ ਪ੍ਰਾਈਵੇਟ ਬੱਸਾਂ ਦਾ ਮੁੱਦਾ ਸਦਨ ​​ਵਿਚ ਉਠਾਇਆ।ਇਸ ‘ਤੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਬਾਦਲਾਂ ਨੇ ਗਲਤ ਤਰੀਕੇ ਨਾਲ ਪਰਮਿਟ ਜਾਰੀ ਕਰਕੇ ਆਪਣੀਆਂ ਬੱਸਾਂ ਚਲਾਈਆਂ। ਇਹ ਬੱਸਾਂ ਉਨ੍ਹਾਂ ਦੇ ਸਮੇਂ ਚਲਾਈਆਂ ਗਈਆਂ। ਜਲਦੀ ਹੀ ਇਨ੍ਹਾਂ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਜਾਣਗੇ।

LEAVE A REPLY

Please enter your comment!
Please enter your name here