ਦੂਜੀ ਆਨਲਾਈਨ NRI ਮਿਲਣੀ ‘ਚ ਮੰਤਰੀ ਕੁਲਦੀਪ ਧਾਲੀਵਾਲ ਨੇ ਸੁਣੀਆਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ ਅੱਜ ਕੀਤੀ ਗਈ। ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਕਈ ਸਮੱਸਿਆਵਾਂ ਦਾ ਹੱਲ ਮੌਕੇ ਤੇ ਕੀਤਾ ਗਿਆ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਅਤੇ ਸਾਰਥਕ ਹੱਲ ਕੀਤਾ ਜਾ ਸਕੇ।
ਕਰੀਬ ਢਾਈ ਘੰਟੇ ਤਕ ਚੱਲੀ ਮੀਟਿੰਗ
ਮੰਤਰੀ ਕੁਲਦੀਪ ਧਾਲੀਵਾਲ ਨੇ NRI ਮਿਲਣੀ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਕਰੀਬ ਢਾਈ ਘੰਟੇ ਤਕ ਮੀਟਿੰਗ ਚੱਲੀ। ਧਾਲੀਵਾਲ ਨੇ ਦੱਸਿਆ ਕਿ 103 ਈਮੇਲਾਂ ਪ੍ਰਾਪਤ ਹੋਈਆਂ, ਅਤੇ ਪੰਜਾਬ ਤੋਂ ਇਲਾਵਾ 49 ਵੱਖ-ਵੱਖ ਦੇਸ਼ਾਂ ਦੇ ਲੋਕ ਸ਼ਾਮਲ ਹੋਏ। ਓਨਾ ਕਿਹਾ ਕਿ ਪਹਿਲੇ ਦੋ ਸਾਲਾਂ ਵਿੱਚ 9 ਮੀਟਿੰਗਾਂ ਕੀਤੀਆਂ ਗਈਆਂ। ਜਿਨ੍ਹਾਂ ਵਿੱਚ 2 ਹਜ਼ਾਰ ਕੇਸ ਸਾਹਮਣੇ ਆਏ ਸਨ, ਇਨਾ ਵਿੱਚੋ 17-1800 ਕੇਸ ਹੱਲ ਕੀਤੇ ਗਏ। ਹੁਣ ਲੋਕਾਂ ਨਾਲ ਆਨਲਾਈਨ ਜੁੜਨਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਉਨ੍ਹਾਂ ਨੂੰ ਆਉਣ-ਜਾਣ ‘ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ। ਮੰਤਰੀ ਧਾਲੀਵਾਲ ਨੇ ਕਿਹਾ ਕਿ ਪ੍ਰਾਪਤ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।
ਮਾਨਸਾ ‘ਚ ਸੰਘਣੀ ਧੁੰਦ ਦਾ ਕਹਿਰ, ਦੋ ਸਕੇ ਭਰਾ ਹੋਏ ਭਿਆਨਕ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌ.ਤ ਤੇ ਦੂਜਾ…
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਬਾਰੇ ਜੋ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਸੁਣਵਾਈ ਨਹੀਂ ਹੁੰਦੀ, ਇਨ੍ਹਾਂ ‘ਤੇ ਗੌਰ ਨਾ ਕੀਤਾ ਜਾਵੇ। ਇਕ ਹੋਰ ਮੁੱਦੇ ‘ਤੇ ਬੋਲਦਿਆਂ ਧਾਲੀਵਾਲ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਜਾਇਦਾਦ ‘ਤੇ ਕਬਜ਼ਾ ਨਹੀਂ ਹੋਣ ਦੇਣਗੇ ਅਤੇ ਜੇਕਰ ਕਿਸੇ ਨੇ ਦਬਾਅ ਪਾਇਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।