ਅੱਜ ਦੀ 38ਵੀਂ ਬਰਸੀ ਹੈ। ਇਸ ਨੂੰ ਆਪ੍ਰੇਸ਼ਨ ਬਲੂ ਸਟਾਰ ਵੀ ਕਿਹਾ ਜਾਂਦਾ ਹੈ। ਘੱਲੂਘਾਰਾ ਦਿਵਸ ਨੂੰ ਮੁੱਖ ਰੱਖਦਿਆਂ ਵੱਖ -ਵੱਖ ਜਥੇਬੰਦੀਆਂ ਵਲੋਂ ਵੱਖ -ਵੱਖ ਥਾਵਾਂ ‘ਤੇ ਪ੍ਰੋਗਰਾਮ ਕੀਤੇ ਜਾਣੇ ਹਨ। ਇਸ ਲਈ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਢੁੱਕਵੇਂ ਕਦਮ ਉਠਾਏ ਜਾਣੇ ਜਰੂਰੀ ਹੋ ਗਏ ਹਨ।
ਘੱਲੂਘਾਰਾ ਦਿਵਸ ਸੰਬੰਧੀ ਇਹ ਪ੍ਰੋਗਰਾਮ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਲੁਧਿਆਣਾ, ਮੁਹਾਲੀ, ਮੋਗਾ, ਅੰਮ੍ਰਿਤਸਰ, ਐਸ.ਐਸ.ਨਗਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਧਾਰਾ 144 ਤਹਿਤ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ, ਰੈਲੀ, ਮੀਟਿੰਗ, ਧਰਨਾ, ਨਾਅਰੇਬਾਜ਼ੀ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਦੀ ਮਨਾਹੀ ਹੈ।