ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਮੰਤਰੀਆਂ ਨੇ ਅੱਜ ਭਾਜਪਾ ਆਗੂ ਸੁਨੀਲ ਜਾਖੜ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ।
ਇਸ ਮੁਲਾਕਾਤ ਦੌਰਾਨ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਕਾਂਗਰਸੀ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਵੀ ਸ਼ਾਮਲ ਸਨ।
ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਇਹ ਆਗੂ ਭਾਜਪਾ ‘ਚ ਸ਼ਾਮਿਲ ਹੋ ਸਕਦੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਅਮਿਤ ਸ਼ਾਹ ਅੱਜ ਚੰਡੀਗੜ੍ਹ ਆ ਰਹੇ ਹਨ। ਸੂਤਰਾਂ ਅਨੁਸਾਰ ਅਮਿਤ ਸ਼ਾਹ ਇਨ੍ਹਾਂ ਆਗੂਆਂ ਪਾਰਟੀ ‘ਚ ਸ਼ਾਮਿਲ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।