ਪਾਦਰੀ ਬਜਿੰਦਰ ਮਿਸਤਰੀ ‘ਤੇ ਲੱਗੇ ਗੰਭੀਰ ਆਰੋਪ, ਸ਼ਿਵ ਸੈਨਾ ਆਗੂ ਨਾਲ ਪ੍ਰੈੱਸ ਕਾਨਫਰੰਸ ‘ਚ ਔਰਤ ਨੇ ਦੱਸਿਆ ਆਪਣੀ ਜਾਨ ਨੂੰ ਖਤਰਾ

0
45

ਚੰਡੀਗੜ੍ਹ ਪ੍ਰੈੱਸ ਕਲੱਬ ‘ਚ ਵੀਰਵਾਰ ਨੂੰ ਸ਼ਿਵ ਸੈਨਾ ਦੇ ਜ਼ਿਲਾ ਪ੍ਰਧਾਨ ਸਿਮਰਨਜੀਤ ਸਿੰਘ ਦੇ ਨਾਲ ਪਾਸਟਰ ਬਜਿੰਦਰ ਮਿਸਤਰੀ ਖਿਲਾਫ ਕੀਤੀ ਪ੍ਰੈੱਸ ਕਾਨਫਰੰਸ ‘ਚ ਇਕ ਪੀੜਤਾ ਨੇ ਸਨਸਨੀਖੇਜ਼ ਖੁਲਾਸੇ ਕੀਤੇ।ਪੀੜਤ ਔਰਤ ਨੇ ਦੋਸ਼ ਲਾਇਆ ਕਿ ਪਾਸਟਰ ਬਜਿੰਦਰ ਮਿਸਤਰੀ ਨਾ ਸਿਰਫ਼ ਉਸ ਨਾਲ ਧੋਖਾਧੜੀ ਅਤੇ ਸ਼ੋਸ਼ਣ ਕਰ ਰਿਹਾ ਹੈ, ਸਗੋਂ ਹੁਣ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ।

ਸਿਮਰਨਜੀਤ ਸਿੰਘ ਨੇ ਦੱਸਿਆ ਕਿ ਪਾਦਰੀ ਬਜਿੰਦਰ ਨੇ ਜੰਮੂ, ਰਾਜਸਥਾਨ ਅਤੇ ਰਾਜਪੁਰਾ ਤੋਂ ਆਈਆਂ ਔਰਤਾਂ ਨੂੰ ਗੁੰਮਰਾਹ ਕਰਕੇ ਮੁਹਾਲੀ ਦੇ ਐਸਐਸਪੀ ਦਫ਼ਤਰ ਦਾ ਘਿਰਾਓ ਕਰਨ ਲਈ ਬੁਲਾਇਆ। ਉਨ੍ਹਾਂ ਨੂੰ ਕਿਹਾ ਗਿਆ ਕਿ ਪਾਦਰੀ ਉਨ੍ਹਾਂ ਲਈ ਪ੍ਰਾਰਥਨਾ ਕਰਨਗੇ, ਪਰ ਉਨ੍ਹਾਂ ਨੂੰ ਆਪਣੇ ਫਾਇਦੇ ਲਈ ਵਰਤਿਆ ਗਿਆ।

ਪੀੜਤ ਨੇ ਦੋਸ਼ ਲਾਇਆ ਕਿ ਪਾਸਟਰ ਬਜਿੰਦਰ ਮਿਸਤਰੀ ਖ਼ਿਲਾਫ਼ ਕਪੂਰਥਲਾ ਅਤੇ ਚੰਡੀਗੜ੍ਹ ਵਿੱਚ ਐਫਆਈਆਰ ਦਰਜ ਹਨ ਪਰ ਉਹ ਪ੍ਰਸ਼ਾਸਨ ’ਤੇ ਦਬਾਅ ਪਾ ਕੇ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ। ਇਸ ਤੋਂ ਇਲਾਵਾ ਉਹ ਪੀੜਤਾ, ਉਸ ਦੇ ਸਮਰਥਕਾਂ ਅਤੇ ਸ਼ਿਵ ਸੈਨਾ ਆਗੂ ਸਿਮਰਨਜੀਤ ਸਿੰਘ ‘ਤੇ ਵੀ ਦਬਾਅ ਪਾ ਰਿਹਾ ਹੈ। ਪੀੜਤਾ ਦਾ ਕਹਿਣਾ ਹੈ ਕਿ ਪਾਦਰੀ ਬਜਿੰਦਰ ਨੇ ਉਸ ਨੂੰ ‘ਸੜਕ ਹਾਦਸੇ’ ‘ਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਔਰਤ ਨੇ ਪ੍ਰੈੱਸ ਕਾਨਫਰੰਸ ਕਰ ਇਹ ਵੀ ਦੋਸ਼ ਲਾਇਆ ਕਿ ਪਾਦਰੀ ਬਜਿੰਦਰ ਨੇ ਨੇਪਾਲ ਤੋਂ ਮਾਰਚ ਮਹੀਨੇ ‘ਚ ਧਰਮ ਅਤੇ ਚਮਤਕਾਰਾਂ ਦੇ ਨਾਂ ‘ਤੇ ਕਰੋੜਾਂ ਰੁਪਏ ਇਕੱਠੇ ਕੀਤੇ। ਇੰਨਾ ਹੀ ਨਹੀਂ ਪਿੰਡ ਚਾਂਦਪੁਰ ਦੇ ਚਰਚ ਵਿੱਚ ਕਈ ਹੋਰ ਔਰਤਾਂ ਵੀ ਹਨ, ਜਿਨ੍ਹਾਂ ਨੂੰ ਧਮਕੀਆਂ ਦੇ ਕੇ ਚੁੱਪ ਰਹਿਣ ਲਈ ਮਜਬੂਰ ਕੀਤਾ ਗਿਆ ਹੈ। ਪੀੜਤ ਨੇ ਹਾਈਕੋਰਟ ਤੋਂ ਇਨਸਾਫ਼ ਦੀ ਉਮੀਦ ਜਤਾਈ ਹੈ ਅਤੇ ਪ੍ਰਸ਼ਾਸਨ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here