SGPC ਦਾ ਨਵਾਂ ਫਰਮਾਨ ਹੋਇਆ ਜਾਰੀ, ਹੁਣ ਸੇਵਾਦਾਰ ਹਰਿਮੰਦਰ ਸਾਹਿਬ ‘ਚ ਨਹੀਂ ਕਰ ਸਕਣਗੇ ਮੋਬਾਇਲ ਫੋਨ ਦੀ ਵਰਤੋਂ

0
110

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਬੰਧਕਾਂ ਨੇ ਨਵੇਂ ਆਦੇਸ਼ ਜਾਰੀ ਕੀਤੇ ਹਨ।ਉਨ੍ਹਾਂ ਨੇ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ ਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਵਾਕੀ-ਟਾਕੀ ਦਿੱਤੇ ਹਨ। ਤਾਜ਼ਾ ਜਾਣਕਾਰੀ ਅਨੁਸਾਰ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਡਿਊਟੀ ਨਿਭਾਉਣ ਵਾਲੇ ਸੇਵਾਦਾਰ ਹੁਣ ਡਿਊਟੀ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਨਹੀਂ ਕਰ ਸਕਣਗੇ। ਸੇਵਾਦਾਰਾਂ ਨੂੰ ਸ਼ਰਾਰਤੀ ਅਨਸਰਾਂ ਪ੍ਰਤੀ ਸੁਚੇਤ ਹੋ ਕੇ ਆਪਣੀ ਡਿਊਟੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਦੱਸ ਦੇਈਏ ਕਿ ਪਿਛਲੇ ਦਿਨੀਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਨਵ-ਨਿੁਯੁਕਤ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਸੰਗਤਾਂ ਨੂੰ ਹੋਣ ਵਾਲੀਆਂ ਪਰੇਸ਼ਾਨੀਆਂ ਨੂੰ ਘਟਾਉਣ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਹਨ। ਉਨ੍ਹਾਂ ਨੇ ਹਰ ਸੰਭਵ ਕੋਸ਼ਿਸ਼ ਨਾਲ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਯਤਨ ਆਰੰਭੇ ਹਨ। ਸੰਗਤਾਂ ਦੀ ਸਹੂਲਤ ਲਈ ਹੁਣ ਪਰਿਕਰਮਾ ਵਿਚ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵਾਕੀ ਟਾਕੀ ਦਿੱਤੇ ਜਾਣਗੇ ਤਾਂ ਜੋ ਉਹ ਆਪਣੇ ਮੋਬਾਈਲ ਫੋਨ ਦੀ ਵਰਤੋਂ ਨਾ ਕਰਦੇ ਹੋਏ ਸੁਚੇਤ ਹੋ ਕੇ ਡਿਊਟੀ ਨਿਭਾਉਣ ਤੇ ਹਰ ਤਰ੍ਹਾਂ ਨਾਲ ਦਫ਼ਤਰ ਪਰਿਕਰਮਾ ਦੇ ਨਾਲ ਸੰਪਰਕ ਵਿਚ ਰਹਿਣ।

ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਕਿਹਾ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਹੋਵੇ, ਇਸ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਸੰਗਤਾਂ ਨੂੰ ਸਥਾਨਕ ਭਾਸ਼ਾ ਦਾ ਗਿਆਨ ਨਾ ਹੋਣ ਕਾਰਨ ਮਰਿਆਦਾ ਵਿਚ ਰਹਿ ਕੇ ਦਰਸ਼ਨ ਕਰਨ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆਉਂਦੀਆਂ ਹਨ। ਇਸ ਲਈ ਵੱਖ-ਵੱਖ ਭਾਸ਼ਾਵਾਂ ਵਿਚ ਜਾਣਕਾਰੀ ਲਈ ਬੋਰਡ ਵੀ ਲਗਾਏ ਗਏ ਹਨ।

 

LEAVE A REPLY

Please enter your comment!
Please enter your name here