ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਵਫ਼ਦ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਮੁੱਖ ਮੰਤਰੀ ਵੱਲੋਂ ਆਪਣੇ ਬੇਟੇ ਦਾ ਵਿਆਹ ਗੁਰਦੁਆਰਾ ਸਾਹਿਬ ਵਿੱਚ ਸਾਦਗੀ ਨਾਲ ਕਰਵਾਉਣ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਸਮਾਜ ਨੂੰ ਸਾਦੇ ਵਿਆਹ ਲਈ ਸੇਧ ਅਤੇ ਪ੍ਰੇਰਨਾ ਦੇਵੇਗਾ। ਵਫ਼ਦ ਨੇ ਮੁੱਖ ਮੰਤਰੀ ਨੂੰ ਸਿਰੋਪਾ ਵੀ ਭੇਟ ਕੀਤਾ।