SGPC ਨੇ ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਜਾਰੀ ਕੀਤੀਆਂ ਹਦਾਇਤਾਂ

0
58

ਦੇਸ਼ ਵਿਚ ਕੋਰੋਨਾ ਅਤੇ ਓਮੀਕ੍ਰੋਨ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਲਈ ਇਸੇ ਦੇ ਮੱਦੇਨਜ਼ਰ ਇਸ ਤੋਂ ਬਚਾਅ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਕਦਮ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਹੁਣ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਮਾਸਕ ਲਗਾਉਣ ਦੀ ਇਜਾਜ਼ਤ ਦਿੱਤੀ ਗਈ ਹੈ ਜਦਕਿ ਦਰਸ਼ਨੀ ਡਿਉਢੀ ਦੇ ਅੰਦਰ ਸ੍ਰੀ ਹਰਿਮੰਦਰ ਸਾਹਿਬ ਤੱਕ ਜਾਣ ਲਈ ਮਾਸਕ ਉਤਾਰ ਕੇ ਜਾਣਾ ਹੋਵੇਗਾ।

ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ !

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸੁਰੱਖਿਆ ਲਈ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਪ੍ਰਵੇਸ਼ ਮਾਰਗਾਂ ਦੀ ਸਫਾਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਸਿਰਫ ਪਰਿਕਰਮਾ ’ਚ ਮਾਸਕ ਲਗਾਉਣ ਅਤੇ ਸੈਨੀਟਾਈਜ਼ਰ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

LEAVE A REPLY

Please enter your comment!
Please enter your name here