SGPC ਹਾਕੀ ਟੀਮ ਦੇ ਖਿਡਾਰੀਆਂ ਨੂੰ ਦੇਵੇਗੀ ਇੱਕ ਕਰੋੜ ਦੀ ਰਾਸ਼ੀ: ਬੀਬੀ ਜਗੀਰ ਕੌਰ

0
41

ਪਟਿਆਲਾ : ਦੇਸ਼ ਲਈ 41 ਸਾਲ ਬਾਅਦ ਹਾਕੀ ‘ਚ ਓਲੰਪਿਕ ਦਾ ਤਗਮਾ ਦਿਵਾਉਣ ਵਾਲੇ ਖਿਡਾਰੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ ਦਿੱਤਾ ਜਾਵੇਗਾ। ਇਸ ਲਈ ਕਮੇਟੀ ਵਲੋਂ ਹਾਕੀ ਦੀ ਟੀਮ ਦੇ ਸਾਰੇ ਖਿਡਾਰੀਆਂ ਨੂੰ ਇੱਕ ਕਰੋੜ ਦੀ ਰਾਸ਼ੀ ਵੀ ਭੇਂਟ ਕੀਤੀ ਜਾਵੇਗੀ। ਇਸ ਜਿੱਤ ਲਈ ਹਰੇਕ ਖਿਡਾਰੀ ਨੂੰ 5 ਲੱਖ ਰੁਪਏ ਦੀ ਰਾਸ਼ੀ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਖਿਡਾਰੀਆਂ ਨੂੰ ਭੇਂਟ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸ਼੍ਰੀ ਦੁੱਖਨਿਵਾਰਨ ਸਾਹਿਬ ਵਿਖੇ ਮੁਲਾਜ਼ਮਾਂ ਦੇ ਰਿਹਾਇਸ਼ੀ ਕੁਆਟਰਾਂ ‘ਤੇ ਬੀਬੀ ਨਾਨਕੀ ਸਰ੍ਹਾਂ ਦੇ ਉਦਘਾਟਨ ਤੋਂ ਬਾਅਦ ਕੀਤੀ ਪੱਤਰਕਾਰ ਮਿਲਣੀ ਦੌਰਾਨ ਕੀਤਾ ਗਿਆ।

ਉਨ੍ਹਾਂ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਰਾਹ ਅਨੁਸਾਰ ਹਰ ਇੱਕ ਇਨਸਾਨ ਇੱਕ ਬਰਾਬਰ ਹੈ। ਇਸ ਲਈ ਹਾਕੀ ਦੀ ਟੀਮ ਨੇ ਜੋ ਕਰਕੇ ਦਿਖਾਇਆ ਹੈ ਉਸ ਲਈ ਸਾਰੇ ਖਿਡਾਰੀ ਹੱਕਦਾਰ ਹਨ। ਕਮੇਟੀ ਵਲੋਂ ਹਰ ਇੱਕ ਖਿਡਾਰੀ ਨੂੰ ਦੌਰੇ ਤੋਂ ਬਾਅਦ ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਮਾਨ ਸਨਮਾਨ ਕਰਨ ਦੇ ਨਾਲ ਰਾਸ਼ੀ ਵੀ ਭੇਂਟ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਮੇਟੀ ਵਲੋਂ ਅਜਿਹੇ ਖਿਡਾਰੀਆਂ ਬਾਰੇ ਜਾਣਕਾਰੀ ਇੱਕਠੀ ਕੀਤੀ ਜਾ ਰਹੀ ਹੈ ਜੋ ਸਾਨੂੰ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਖੇਡ ਦੇ ਨਾਲ ਦੇਸ਼ ਦਾ ਨਾਂ ਰੌਸ਼ਨ ਕਰ ਸਕਣ। ਇਸ ਤਹਿਤ ਗੱਤਕਾ, ਹਾਕੀ ਤੇ ਕੁਸ਼ਤੀ ਵਰਗੀਆਂ ਖੇਡਾਂ ਦੀਆਂ ਅਕੈਡਮੀਆਂ ਵੀ ਖੋਲ੍ਹੀਆਂ ਜਾ ਰਹੀਆਂ ਹਨ। ਇਸ ਨਾਲ ਹੀ ਕਮੇਟੀ ਵਲੋਂ ਆਈਏਐੱਸ ਤੇ ਪੀਸੀਐੱਸ ਦੀ ਤਿਆਰੀ ਲਈ ਵੀ ਸਿੱਖ ਵਿਦਿਆਰਥੀਆਂ ਲਈ ਅਕੈਡਮੀਆਂ ਖੋਲ੍ਹੀਆਂ ਜਾ ਰਹੀਆਂ ਹਨ ਤਾਂ ਜੋ ਕਿ ਸਾਡੇ ਵਿਦਿਆਰਥੀਆਂ ਦੀ ਸਿੱਖਿਆ ਦਾ ਪੱਧਰ ਹੋਰ ਉੱਚਾ ਹੋ ਸਕੇ।

LEAVE A REPLY

Please enter your comment!
Please enter your name here